Facebook-f Youtube X-twitter

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ

-ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ

ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੇ ਸਾਲਾਂ ਦੌਰਾਨ ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਸਨਮਾਨ ਕੀਤਾ ਜਾਵੇਗਾ, ਜਦਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼, ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ 3 ਅਪ੍ਰੈਲ 2025 ਨੂੰ ਜਾਰੀ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਕਿਸੇ ਵੀ ਖੇਤ ਵਿੱਚ ਪਰਾਲੀ ਸਾੜਨ ਦੀ ਘਟਨਾ ਨਾ ਵਾਪਰੇ।

ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਤ ਵਿਭਾਗਾਂ ਨੂੰ ਸਾਲ 2026 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਸੀ ਤਾਲਮੇਲ ਨਾਲ ਪ੍ਰਭਾਵਸ਼ਾਲੀ ਕਾਰਵਾਈ ਕਰਨ ਅਤੇ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਤੋਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ ’ਤੇ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਸੀਆਰਐਮ ਮਸ਼ੀਨਰੀ ਦੀ ਪਿੰਡ/ਕਲੱਸਟਰ ਪੱਧਰ ’ਤੇ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਮਸ਼ੀਨਰੀ ਦੀ ਵਰਤੋਂ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਨੂੰ ਗ੍ਰਾਮ ਪੰਚਾਇਤਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਘਟਨਾ ਸਾਹਮਣੇ ਆਉਣ ’ਤੇ ਨਿਯਮਾਂ ਤੇ ਹਦਾਇਤਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ।

ਡਾ. ਹਿਮਾਂਸ਼ੂ ਅਗਰਵਾਲ ਨੇ ਪੁਲਿਸ ਵਿਭਾਗ ਅਤੇ ਸਬੰਧਤ ਐਸ.ਡੀ.ਐਮਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪ੍ਰਭਾਵਸ਼ਾਲੀ ਨਿਗਰਾਨੀ ਰੱਖਣ ਅਤੇ ਸਬੰਧਤ ਵਿਭਾਗਾਂ ਨਾਲ ਲੋੜੀਂਦਾ ਤਾਲਮੇਲ ਬਣਾਈ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਅਤੇ ਨੋਡਲ ਅਧਿਕਾਰੀ ਆਪਣੇ-ਆਪਣੇ ਪਿੰਡਾਂ ਤੇ ਖੇਤਰਾਂ ਵਿੱਚ ਨਿਯਮਤ ਦੌਰੇ ਕਰਨ ਅਤੇ ਪਰਾਲੀ ਸਾੜਨ ਦੀਆਂ ਸੰਭਾਵਿਤ ਘਟਨਾਵਾਂ ਦੀ ਰੋਕਥਾਮ ਲਈ ਪਹਿਲਾਂ ਤੋਂ ਹੀ ਲੋੜੀਂਦੀ ਕਾਰਵਾਈ ਕਰਨ।

ਉਨ੍ਹਾਂ ਸਬੰਧਤ ਵਿਭਾਗਾਂ ਨੂੰ ਆਪਣੇ-ਆਪਣੇ ਕੰਮਾਂ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਪ੍ਰਗਤੀ ਦੀ ਸਮੀਖਿਆ ਕਰਦੇ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ ’ਤੇ ਤੁਰੰਤ ਸੁਧਾਰਾਤਮਕ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਸਾਲ 2026 ਦੇ ਪਰਾਲੀ ਸਾੜਨ ਦੇ ਸੀਜ਼ਨ ਦੌਰਾਨ ਘਟਨਾਵਾਂ ਨੂੰ ਘੱਟ ਤੋਂ ਘੱਟ ਕਰਨ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਇੱਕਜੁੱਟ ਹੋ ਕੇ ਕੰਮ ਕਰਨ ਅਤੇ ਸਰਕਾਰ ਤੇ ਮਾਣਯੋਗ ਅਦਾਲਤ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।

ਬੈਠਕ ਦੌਰਾਨ ਏ.ਡੀ.ਸੀ. ਦਮਨਜੀਤ ਸਿੰਘ ਮਾਨ, ਐਸ ਪੀ ਰਜੇਸ਼ ਛਿੱਬੜ, ਸਮੂਹ ਐਸ.ਡੀ.ਐਮਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਣਤੇਜ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ, ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਸੰਗਰਾਮ ਸਿੰਘ ਸੰਧੂ, ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਦੀਪ ਸਿੰਘ ਗਿੱਲ, ਡੀ.ਡੀ.ਪੀ.ਓ. ਮਹਿੰਦਰਜੀਤ ਸਿੰਘ, ਜੇ.ਈ. ਰਵੀ ਕੁਮਾਰ ਸਮੇਤ ਹੋਰ ਨੋਡਲ ਅਧਿਕਾਰੀ ਵੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਕਿਸਾਨ ਵੀਰ, ਪਿੰਡ ਗੰਡੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਕੈਂਪ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਉਪ ਮੰਡਲ ਮੈਜਿਸਟਰੇਟ ਬਟਾਲਾ ਸਾਰੰਗਪ੍ਰੀਤ ਔਜਲਾ ਦੇ ਹੁਕਮਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਅਤੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨ ਸਦਕਾ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਗੰਡੇ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ...

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਟਿਆਲਾ ਜ਼ਿਲ੍ਹੇ ‘ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ

-ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ-ਡਾ. ਹਿਮਾਂਸ਼ੂ ਅਗਰਵਾਲ -ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ, ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਲਾਜਮੀ-ਹਰਮਨਦੀਪ ਸਿੰਘ ਹਾਂਸ -ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ‘ਤੇ ਜ਼ੋਰ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ....

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.