Facebook-f Youtube X-twitter

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਅੰਡਰ 17 ਲੜਕਿਆਂ ਦੇ ਫਾਈਨਲ ‘ਚ ਮੈਚ ਪਟਿਆਲਾ ਵਿੰਗ ਨੇ ਜਿੱਤਿਆ ਗੋਲਡ ਮੈਡਲ

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕਿਆਂ ਦੇ ਬਾਸਕਟਬਾਲ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਮਲਟੀਪਰਪਜ਼ ਸਕੂਲ ਮਿਡਲ ਬਰਾਂਚ ਪੰਜਾਬੀ ਬਾਗ ਪਟਿਆਲਾ ਵਿਖੇ ਕਰਵਾਏ ਗਏ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਗੁਰਲਾਲ ਸਿੰਘ ਘਨੌਰ ਐਮਐਲਏ ਘਨੌਰ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਅਤੇ  ਉਪਕਾਰ ਸਿੰਘ ਵਿਰਕ ਜਨਰਲ ਸੈਕਟਰੀ  ਖੋ-ਖੋ ਫੈਡਰੇਸ਼ਨ ਆਫ ਇੰਡੀਆ ਨੇ ਉਚੇਚੇ ਤੌਰ ਤੇ ਬਾਸਕਟਬਾਲ ਗਰਾਊਂਡ ਵਿੱਚ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਅੱਜ ਦੇ ਹੋਏ ਮੁਕਾਬਲਿਆਂ ਵਿੱਚ ਫਾਈਨਲ ਮੈਚ ਪਟਿਆਲਾ ਵਿੰਗ ਨੇ ਲੁਧਿਆਣਾ ਅਕੈਡਮੀ ਨੂੰ ਹਰਾ ਕੇ ਗੋਲਡ ਮੈਡਲ ਜਿੱਤਿਆ।
ਲੁਧਿਆਣਾ ਐਕਡਮੀ ਨੇ ਸਿਲਵਰ ਮੈਡਲ ਜਿੱਤਿਆ।ਹਾਰਡ ਲਾਈਨ ਮੈਚ ਵਿੱਚ ਪਟਿਆਲਾ ਜ਼ਿਲ੍ਹੇ ਦੀ ਟੀਮ ਨੇ ਬਠਿੰੰਡਾ ਜਿਲ੍ਹੇ ਨੂੰ ਹਰਾ ਕੇ ਬਰਾਉਂਨਸ ਮੈਡਲ ਜਿੱਤਿਆ। ਇਸ ਮੌਕੇ ਤੇ ਪ੍ਰਿੰਸੀਪਲ ਵਿਜੇ ਕਪੂਰ ਸਟੇਟ ਅਵਾਰਡੀ, ਅਮਰਜੋਤ ਸਿੰਘ ਕੋਚ,ਜਸਪ੍ਰੀਤ ਸਿੰਘ ਕੋਚ,ਕੰਵਲਦੀਪ ਸਿੰਘ ਕੋਚ,ਰਮਣੀਕ ਅਹੂਜਾ ਕੋਚ, ਗੁਰਮੀਤ ਸਿੰਘ ਕੋਚ, ਅਮਨਿੰੰਦਰ ਸਿੰਘ ਬਾਬਾ, ਰਵੀਇੰਦਰ ਸਿੰਘ,ਗੁਰਪ੍ਰੀਤ ਸਿੰਘ ਟਿਵਾਣਾ,ਸਹਿਬਾਜ ਸਿੰਘ,ਅਮਨਦੀਪ ਕੌਰ, ਗੁਰਵਿੰਦਰ ਸਿੰਘ,ਇਰਵਨਦੀਪ ਕੌਰ,ਇੰਦੂ ਬਾਲਾ,ਪਰਮਜੀਤ ਕੌਰ,ਪੇ੍ਮ ਸਿੰਘ,ਸੁਨੀਲ ਕੁਮਾਰ, ਬਲਵਿੰਦਰ ਸਿੰਘ ਬੱਲੀ, ਪੰਕਜ,ਕੁੰਵਰਪ੍ਤਾਪ ਸਿੰਘ, ਜੈਤਸ਼ਾਹੂਦੀਪ ਸਿੰਘ,ਹਰਜੀਤ ਸਿੰਘ,ਗੁਰਪ੍ਰੀਤ ਸਿੰਘ ਬਾਜਵਾ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਟਿਆਲਾ ਜ਼ਿਲ੍ਹੇ ‘ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ

-ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ-ਡਾ. ਹਿਮਾਂਸ਼ੂ ਅਗਰਵਾਲ -ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ, ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਲਾਜਮੀ-ਹਰਮਨਦੀਪ ਸਿੰਘ ਹਾਂਸ -ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ‘ਤੇ ਜ਼ੋਰ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ....

ਹਲਕਾ ਇੰਚਾਰਜ ਜੋਬਨ ਰੰਧਾਵਾ ਦੀ ਅਗਵਾਈ ਵਿੱਚ ਵਿਕਾਸ ਕਾਰਜ ਜਾਰੀ, ਪਿੰਡ ਦਾਬਾਂਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰਵਾਇਆ

ਫਤਿਹਗੜ੍ਹ ਚੂੜੀਆਂ/ਬਟਾਲਾ:- ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਚੇਅਰਮੈਨ ਜੋਬਨ ਰੰਧਾਵਾ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਵਲੋਂ ਪਿੰਡ ਦਾਬਾਂਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਕਰਨ ਲਈ ਸੀਵਰੇਜ ਪਾਈਪ ਪਾ ਕੇ ਡਰੇਨ ਤੱਕ ਪਹੁੰਚਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੋਕੇ ਸਰਪੰਚ ਰਾਜਿੰਦਰ ਸਿੰਘ ਮੰਡ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਜੋਬਨ ਰੰਧਾਵਾ ਨੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.