Facebook-f Youtube X-twitter

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਪ੍ਰਗਟਾਇਆ।

ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਰਾਹੀਂ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਤੋਂ ਇਲਾਵਾ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਵੀ ਕੰਮ ਕਰਵਾਏ ਜਾਣਗੇ। ਇਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ ’ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ। 

ਸ੍ਰੀ ਅਨਿਲ ਠਾਕੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ਵਿੱਚ ਵਪਾਰੀਆਂ ਨਾਲ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਸਥਾਨਕ ਪੱਧਰ ’ਤੇ ਕਰੀਬ 7,000 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਲਗਭਗ 6,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਸ਼ਿਕਾਇਤਾਂ ਦਾ ਵੀ ਜਲਦ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਬੁਨਿਆਦੀ ਢਾਂਚੇ ਵਿੱਚ ਸੁਧਾਰ ਸਬੰਧੀ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਇਹ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਹੋਰ ਪ੍ਰੋਤਸਾਹਨ ਦੇਣ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਫੰਡ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਸਾਬਤ ਹੋਵੇਗਾ।

ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ-ਕਮ-ਐਸ.ਡੀ.ਐੱਮ ਸ੍ਰੀ ਗੁਰਕਿਰਨਦੀਪ ਸਿੰਘ, ਐਸ.ਡੀ.ਐੱਮ. ਮਲੋਟ ਸ੍ਰੀ ਪੰਕਜ ਕੁਮਾਰ, ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਨੀਤ ਜਿੰਦਲ ਮੋਂਟੀ, ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ੍ਰੀ ਕੁਲਵਿੰਦਰ ਕੰਡਾ, ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਗਿੱਦੜਬਾਹਾ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਬੁੱਟਰ, ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਮਲੋਟ ਦੇ ਚੇਅਰਮੈਨ ਸ੍ਰੀ ਦੀਪਾਸੂ ਅਤੇ ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਲੰਬੀ ਦੇ ਚੇਅਰਮੈਨ ਸ੍ਰੀ ਗੁਰਬਿੰਦਰ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਕਰਵਾਏ ਦੋ- ਰੋਜ਼ਾ ਇੰਟਰ-ਕਾਲਜ ਖੇਡ ਮੁਕਾਬਲੇ ਸੰਪੰਨ

-1000 ਤੋਂ ਵਧੇਰੇ ਖਿਡਾਰੀਆਂ ਨੇ ਹਿੱਸਾ ਲੈ ਕੇ ਖੇਡ ਪ੍ਰਤਿਭਾ ਦਿਖਾਈ- ਪ੍ਰੋ. ਗਿੱਲ ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਏ ਗਏ ਦੋ –ਰੋਜ਼ਾ ਇੰਟਰ-ਕਾਲਜ ਖੇਡ ਮੁਕਾਬਲਿਆਂ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚਿਊਟ ਕਾਲਜਾਂ ਨੇ ਭਾਗ ਲਿਆ। ਇਨ੍ਹਾਂ ਖੇਡ ਮੁਕਬਾਲਿਆਂ ਵਿਚ ਵੱਖ ਵੱਖ ਖੇਡਾਂ ਕੱਬਡੀ, ਵਾਲੀਬਾਲ, ਬਾਕਸਿੰਗ ਅਤੇ ਬੇਸਬਾਲ ਆਦਿ ਨੂੰ ਸ਼ਾਮਲ ਕੀਤਾ ਗਿਆ। ਖੇਡ...

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼ ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ...

ਸਕੂਲ ਆਫਤ ਪ੍ਰਬੰਧਕ ਯੋਜਨਾ ਵਿਸ਼ੇ ‘ਤੇ ਲਗਾਇਆ 2-ਰੋਜ਼ਾ ਕੈਂਪ

ਬਟਾਲਾ:- ਸਥਾਨਿਕ ਪੀਐਮ ਸ਼੍ਰੀ ਸਰਕਾਰੀ ਗ੍ਰਲਜ ਸੀਨੀ. ਸੈਕੰ. ਸਕੂਲ ਗਾਂਧੀ ਕੈਂਪ ਵਿਖੇ ਪ੍ਰਿੰਸੀਪਲ ਤੇਜਿੰਦਰ ਕੌਰ ਦੀ ਅਗਵਾਈ ‘ਚ 2-ਰੋਜ਼ਾ ਕੈਂਪ ਸਕੂਲ ਆਫਤ ਪ੍ਰਬੰਧਕ ਯੋਜਨਾ ਵਿਸ਼ੇ ‘ਤੇ ਕੈਂਪ ਲਗਾਇਆ। ਜਿਸ ਵਿਚ ਰਿਸੋਰਸ ਪਰਸਨ ਵਜੋਂ ਸਿਵਲ ਡਿਫੈਂਸ ਦੇ ਹਰਬਖਸ਼ ਸਿੰਘ ਤੇ ਮਨਿੰਦਰ ਕੌਰ ਸਮੇਤ ਅਧਿਆਪਕ ਤੇ ਵਿਦਿਆਰਥਣਾਂ ਨੇ ਹਿੱਸਾ ਲਿਆ। ਸ਼ੁਰੂਆਤ ਵਿਚ ਵਿਸ਼ਵ ਮੁਢੱਲੀ ਸਹਾਇਤਾ ਦੇ ਬਾਨੀ...

ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ:-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਚੌਤਰਾ, ਚੜੇਵਨ ਅਤੇ ਬੂੜਾ ਗੁਜਰ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ...

ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬੱਸ ਰਵਾਨਾ ਕੀਤੀ

ਯਾਤਰਾ ‘ਤੇ ਗਏ ਸ਼ਰਧਾਲੂਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਤੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ। ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.