Facebook-f Youtube X-twitter

ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ:-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਚੌਤਰਾ, ਚੜੇਵਨ ਅਤੇ ਬੂੜਾ ਗੁਜਰ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ—ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਦਸਤਾਵੇਜ਼ੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼ ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ...

ਸਕੂਲ ਆਫਤ ਪ੍ਰਬੰਧਕ ਯੋਜਨਾ ਵਿਸ਼ੇ ‘ਤੇ ਲਗਾਇਆ 2-ਰੋਜ਼ਾ ਕੈਂਪ

ਬਟਾਲਾ:- ਸਥਾਨਿਕ ਪੀਐਮ ਸ਼੍ਰੀ ਸਰਕਾਰੀ ਗ੍ਰਲਜ ਸੀਨੀ. ਸੈਕੰ. ਸਕੂਲ ਗਾਂਧੀ ਕੈਂਪ ਵਿਖੇ ਪ੍ਰਿੰਸੀਪਲ ਤੇਜਿੰਦਰ ਕੌਰ ਦੀ ਅਗਵਾਈ ‘ਚ 2-ਰੋਜ਼ਾ ਕੈਂਪ ਸਕੂਲ ਆਫਤ ਪ੍ਰਬੰਧਕ ਯੋਜਨਾ ਵਿਸ਼ੇ ‘ਤੇ ਕੈਂਪ ਲਗਾਇਆ। ਜਿਸ ਵਿਚ ਰਿਸੋਰਸ ਪਰਸਨ ਵਜੋਂ ਸਿਵਲ ਡਿਫੈਂਸ ਦੇ ਹਰਬਖਸ਼ ਸਿੰਘ ਤੇ ਮਨਿੰਦਰ ਕੌਰ ਸਮੇਤ ਅਧਿਆਪਕ ਤੇ ਵਿਦਿਆਰਥਣਾਂ ਨੇ ਹਿੱਸਾ ਲਿਆ। ਸ਼ੁਰੂਆਤ ਵਿਚ ਵਿਸ਼ਵ ਮੁਢੱਲੀ ਸਹਾਇਤਾ ਦੇ ਬਾਨੀ...

ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਜਾਰੀ

ਸ੍ਰੀ ਮੁਕਤਸਰ ਸਾਹਿਬ:-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ  ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਚੌਤਰਾ, ਚੜੇਵਨ ਅਤੇ ਬੂੜਾ ਗੁਜਰ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ...

ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬੱਸ ਰਵਾਨਾ ਕੀਤੀ

ਯਾਤਰਾ ‘ਤੇ ਗਏ ਸ਼ਰਧਾਲੂਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਤੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ। ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ...

ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ:-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 (BNSS) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.