Facebook-f Youtube X-twitter

ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਕਰਵਾਏ ਦੋ- ਰੋਜ਼ਾ ਇੰਟਰ-ਕਾਲਜ ਖੇਡ ਮੁਕਾਬਲੇ ਸੰਪੰਨ

-1000 ਤੋਂ ਵਧੇਰੇ ਖਿਡਾਰੀਆਂ ਨੇ ਹਿੱਸਾ ਲੈ ਕੇ ਖੇਡ ਪ੍ਰਤਿਭਾ ਦਿਖਾਈ- ਪ੍ਰੋ. ਗਿੱਲ

ਪਟਿਆਲਾ:- ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਏ ਗਏ ਦੋ –ਰੋਜ਼ਾ ਇੰਟਰ-ਕਾਲਜ ਖੇਡ ਮੁਕਾਬਲਿਆਂ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚਿਊਟ ਕਾਲਜਾਂ ਨੇ ਭਾਗ ਲਿਆ। ਇਨ੍ਹਾਂ ਖੇਡ ਮੁਕਬਾਲਿਆਂ ਵਿਚ ਵੱਖ ਵੱਖ ਖੇਡਾਂ ਕੱਬਡੀ, ਵਾਲੀਬਾਲ, ਬਾਕਸਿੰਗ ਅਤੇ ਬੇਸਬਾਲ ਆਦਿ ਨੂੰ ਸ਼ਾਮਲ ਕੀਤਾ ਗਿਆ। ਖੇਡ ਸਮਾਰੋਹ ਦਾ ਰਸਮੀ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਕਰਦਿਆਂ ਖਿਡਾਰੀਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ ਅਤੇ ਕਿਹਾ ਕਿ ਖਿਡਾਰੀ ਸਾਡੇ ਸਮਾਜ ਦੇ ਪ੍ਰੇਰਨਾਸਰੋਤ ਹੁੰਦੇ ਹਨ ਤੇ ਖਿਡਾਰੀਆਂ ਦੇ ਜੀਵਨ ਤੋਂ ਸਮਾਜ ਸੇਧ ਪ੍ਰਾਪਤ ਕਰਦਾ ਹੈ। ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਉਹਨਾਂ ਦੇ ਚੰਗੇ ਪ੍ਰਦਰਸ਼ਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਸਾਰੇ ਖਿਡਾਰੀਆਂ ਨੂੰ ਲੱਖ-ਲੱਖ ਮੁਬਾਰਕਾਂ ਦਿੱਤੀਆਂ ਜਿਨ੍ਹਾਂ ਨੇ ਇੰਟਰਕਾਲਜ ਵਿੱਚ ਭਾਗ ਲੈ ਕੇ ਖੇਡਾਂ ਨੂੰ ਜਿਉਂਦਿਆਂ ਰੱਖਿਆ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਨਵਜੋਤ ਸਿੰਘ, ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਸਪੋਰਟਸ ਅਮਰਪ੍ਰੀਤ ਸਿੰਘ ਅਤੇ ਫਿਜ਼ੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਮਨਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਚੈਂਪੀਅਨਸ਼ਿਪ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਖੇਡ ਮੁਕਾਬਲੇ ਚਾਰ ਵੱਖ-ਵੱਖ ਸਥਾਨਾਂ ‘ਤੇ ਕਰਵਾਏ ਗਏ ਜੋ ਕਿ ਲੀਗ-ਕਮ-ਨਾਕਆਊਟ ਅਧਾਰ ‘ਤੇ ਖੇਡੇ ਗਏ। ਇਸ ਦੌਰਾਨ ਪਰੰਪਰਾਗਤ ਅਤੇ ਸਰਕਲ ਸਟਾਈਲ ਕੱਬਡੀ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਦੀ ਸਰੀਰਕ ਤਾਕਤ ਅਤੇ ਰਣਨੀਤੀ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ।

ਲੜਕਿਆਂ ਦੇ ਕਬੱਡੀ ਮੁਕਾਬਲਿਆਂ ਵਿੱਚ ਰੋਇਲ ਕਾਲਜ, ਮਾਨਸਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਲੜਕੀਆਂ ਦੇ ਕਬੱਡੀ ਮੁਕਾਬਲਿਆਂ ਵਿੱਚ ਫਿਜ਼ੀਕਲ ਕਾਲਜ, ਪਟਿਆਲਾ ਨੇ ਪਹਿਲਾ ਸਥਾਨ ਤੇ ਰਿਹਾ। ਵਾਲੀਬਾਲ ਕੋਰਟ ‘ਤੇ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਵਿਚਕਾਰ ਫਸਵੇਂ ਅਤੇ ਰੋਮਾਂਚਕ ਮੁਕਾਬਲੇ ਦੇਖੇ ਗਏ, ਲੜਕਿਆਂ ਦੇ ਵਾਲੀਬਾਲ ਮੁਕਾਬਲਿਆਂ ਵਿੱਚੋਂ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਲੜਕੀਆਂ ਦੇ ਵਾਲੀਬਾਲ ਮੁਕਾਬਲਿਆਂ ਵਿੱਚ ਫਿਜ਼ੀਕਲ ਐਜੁਕੇਸ਼ਨ, ਪਟਿਆਲਾ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਬਾਕਸਿੰਗ ਰਿੰਗ ਵਿੱਚ ਵੱਖ-ਵੱਖ ਭਾਰ ਵਰਗਾਂ ਦੇ ਮੁੱਕੇਬਾਜ਼ਾਂ ਨੇ ਆਪਣੀ ਤਕਨੀਕ, ਫੁਰਤੀ ਅਤੇ ਮੁੱਕੇਬਾਜ਼ੀ ਦੇ ਹੁਨਰ ਦਾ ਲੋਹਾ ਮਨਵਾਇਆ। ਬੇਸਬਾਲ ਦੇ ਮੈਚਾਂ ਵਿੱਚ ਖਿਡਾਰੀਆਂ ਦੀ ਟੀਮ ਤਾਲਮੇਲ ਅਤੇ ਸ਼ਾਨਦਾਰ ਹਿੱਟਾਂ ਨੇ ਦਰਸ਼ਕਾਂ ਦਾ ਧਿਆਨ ਖਿੱਚਿਆ। ਅੰਤ ਵਿੱਚ ਵਾਈਸ ਚਾਂਸਲਰ ਡਾ. ਗਿੱਲ ਨੇ ਜੇਤੂ ਖਿਡਾਰੀਆਂ ਨੂੰ ਵੱਖ ਵੱਖ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪ੍ਰਸ਼ਾਸਨ ਨਾਲ ਇੰਟਰਨਜ ਵਜੋਂ ਕੰਮ ਕਰਕੇ ਹਾਸਲ ਕੀਤਾ ਤਜਰਬਾ ਵਿਦਿਆਰਥੀਆਂ ਦੇ ਕਰੀਅਰ ‘ਚ ਮੀਲ ਪੱਥਰ ਸਾਬਤ ਹੋਵੇਗਾ- ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ ਨੂੰ ਸਰਟੀਫਿਕੇਟ ਤੇ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਨਗਦ ਇਨਾਮ ਪਟਿਆਲਾ:- ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਚਲਾਇਆ ਗਿਆ 3 ਮਹੀਨਿਆਂ ਦਾ ਪਹਿਲਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ 2026” ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਚੁਣੇ ਗਏ ਇੰਟਰਨਜ ਨੂੰ “ਇੰਟਰਨਸ਼ਿਪ ਕੰਪਲੀਸ਼ਨ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਫੁਲਕੇ ਵਿਖੇ ‘ਮੇਰੀ ਰਸੋਈ ਯੋਜਨਾ’ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਬਲਵਿੰਦਰ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਫੁਲਕੇ ਵਿਖੇ “ਮੁੱਖ ਮੰਤਰੀ ਮੇਰੀ ਰਸੋਈ ਯੋਜਨਾਂ ਤਹਿਤ ਰਾਸ਼ਨ “ ਦੀਆ ਕਿੱਟਾਂ ਵੰਡੀਆਂ। ਇਸ ਮੌਕੇ ਹਰਜੀਤ...

ਪਰਾਲੀ ਸਾੜਨ ਵਾਲੇ ਹੌਟ-ਸਪੌਟ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦੇਣ ਨੋਡਲ ਅਧਿਕਾਰੀ: ਡਾ. ਹਿਮਾਂਸ਼ੂ ਅਗਰਵਾਲ

-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ -ਕਿਹਾ, ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਸਨਮਾਨ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ...

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਟਿਆਲਾ ਜ਼ਿਲ੍ਹੇ ‘ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ

-ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ-ਡਾ. ਹਿਮਾਂਸ਼ੂ ਅਗਰਵਾਲ -ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ, ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਲਾਜਮੀ-ਹਰਮਨਦੀਪ ਸਿੰਘ ਹਾਂਸ -ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ‘ਤੇ ਜ਼ੋਰ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ....

ਹਲਕਾ ਇੰਚਾਰਜ ਜੋਬਨ ਰੰਧਾਵਾ ਦੀ ਅਗਵਾਈ ਵਿੱਚ ਵਿਕਾਸ ਕਾਰਜ ਜਾਰੀ, ਪਿੰਡ ਦਾਬਾਂਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰਵਾਇਆ

ਫਤਿਹਗੜ੍ਹ ਚੂੜੀਆਂ/ਬਟਾਲਾ:- ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਚੇਅਰਮੈਨ ਜੋਬਨ ਰੰਧਾਵਾ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਵਲੋਂ ਪਿੰਡ ਦਾਬਾਂਵਾਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਕਰਨ ਲਈ ਸੀਵਰੇਜ ਪਾਈਪ ਪਾ ਕੇ ਡਰੇਨ ਤੱਕ ਪਹੁੰਚਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੋਕੇ ਸਰਪੰਚ ਰਾਜਿੰਦਰ ਸਿੰਘ ਮੰਡ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਜੋਬਨ ਰੰਧਾਵਾ ਨੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.