Facebook-f Youtube X-twitter

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ

-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ

-ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ

ਸਮਾਣਾ:- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਤਰ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਦੇ ਉਦੇਸ਼ ਨਾਲ ਇੱਕ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਨੇ ਸਮਾਣਾ-ਪਾਤੜਾਂ ਰੋਡ ਤੋਂ ਜੋੜਾਮਾਜਰਾ ਨੂੰ ਜਾਂਦੀ ਲਿੰਕ ਰੋਡ ‘ਤੇ ਭਾਖੜਾ ਮੇਨ ਲਾਈਨ ਨਹਿਰ ‘ਤੇ ਬਣਨ ਵਾਲੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਰਿਬਨ ਕੱਟ ਕੇ ਰਸਮੀ ਤੌਰ ‘ਤੇ ਉਦਘਾਟਨ ਕੀਤਾ।

ਇਸ ਉਦਘਾਟਨੀ ਸਮਾਰੋਹ ਦੌਰਾਨ ਹਲਕਾ ਸਮਾਣਾ ਦੇ ਵਿਧਾਇਕ ਸ. ਚੇਤਨ ਸਿੰਘ ਜੋੜਾਮਾਜਰਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਮਾਰੋਹ ਦੌਰਾਨ ਇਲਾਕਾ ਨਿਵਾਸੀਆਂ, ਪੰਚਾਂ-ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਵੱਲੋਂ ਸ. ਹਰਚੰਦ ਸਿੰਘ ਬਰਸਟ ਅਤੇ ਸ. ਚੇਤਨ ਸਿੰਘ ਜੋੜਾਮਾਜਰਾ ਦਾ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ ਗਿਆ। ਭਾਖੜਾ ਨਹਿਰ ‘ਤੇ ਇਸ ਨਵੇਂ ਪੁੱਲ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਆਸ-ਪਾਸ ਦੇ ਪੂਰੇ ਖੇਤਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਪ੍ਰੋਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਇਹ ਪੁੱਲ ਸਮਾਣਾ-ਪਾਤੜਾਂ ਰੋਡ (ਮੱਵੀ-ਕਲਾਂ) ਤੋਂ ਜੋੜਾਮਾਜਰਾ ਨੂੰ ਜਾਂਦੀ ਲਿੰਕ ਰੋਡ ਤੋਂ ਗੁਜ਼ਰਦੀ ਭਾਖੜਾ ਮੇਨ ਲਾਈਨ ਉੱਤੇ ਬਣਾਇਆ ਜਾਵੇਗਾ। ਇਹ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ ਹੋਵੇਗਾ, ਜੋ ਆਧੁਨਿਕ ਨਿਰਮਾਣ ਤਕਨੀਕਾਂ ਨਾਲ ਤਿਆਰ ਕੀਤਾ ਜਾਵੇਗਾ ਤਾਂ ਜੋ ਇਹ ਲੰਬੇ ਸਮੇਂ ਤੱਕ ਮਜ਼ਬੂਤ ਅਤੇ ਸੁਰੱਖਿਅਤ ਰਹੇ। ਇਸ ਪੁੱਲ ਦੇ ਨਿਰਮਾਣ ਉੱਤੇ ਕਰੀਬ 6.18 ਕਰੋੜ ਰੁਪਏ ਦੀ ਲਾਗਤ ਆਵੇਗੀ। ਸ. ਬਰਸਟ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਸਮੇਂ ਸਿਰ ਅਤੇ ਪੂਰੀ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਇਹ ਪੁੱਲ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਬਹੁਤ ਹੀ ਅਹਿਮ ਮੰਗ ਸੀ। ਇਸ ਨਵੇਂ ਪੁੱਲ ਦੇ ਬਣਨ ਨਾਲ ਜਿੱਥੇ ਆਮ ਲੋਕਾਂ, ਸਕੂਲੀ ਬੱਚਿਆਂ ਅਤੇ ਰਾਹਗੀਰਾਂ ਦੀ ਰੋਜ਼ਾਨਾ ਦੀ ਆਵਾਜਾਈ ਸੁਰੱਖਿਅਤ ਅਤੇ ਸੁਖਾਲੀ ਹੋਵੇਗੀ, ਉੱਥੇ ਹੀ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਅਸਾਨੀ ਹੋਵੇਗੀ ਅਤੇ ਸਮੇਂ ਦੀ ਵੀ ਬੱਚਤ ਹੋਵੇਗੀ।

ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ। ਆਪ ਸਰਕਾਰ ਦਾ ਮੁੱਖ ਮਕਸਦ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਗ੍ਰਾਮੀਣ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਭਰ ਵਿੱਚ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ, ਮੁਰੰਮਤ ਅਤੇ ਨਵੀਨੀਕਰਨ ਦੇ ਕਾਰਜ ਪੂਰੀ ਤਨਦੇਹੀ ਨਾਲ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਮੰਡੀਆਂ ਵਿੱਚ ਵੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਸਮਾਣਾ ਵਿਖੇ ਲਿੰਕ ਸੜਕਾਂ ਅਤੇ ਮੰਡੀਆਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ ਉੱਤੇ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। 

ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਵਿੱਚ ਜਸਬੀਰ ਸਿੰਘ (ਪੀ.ਏ.) ਬਲਾਕ ਸਮੰਤੀ ਮੈਂਬਰ, ਰਾਮ ਸਿੰਘ ਸਰਪੰਚ ਫਤਿਹਪੁਰ, ਨਰਿੰਦਰ ਸਿੰਘ ਸਰਪੰਚ ਬਰਸਟ, ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਜਗਸੀਰ ਸਿੰਘ ਸਰਪੰਚ ਗੁਰੂ ਤੇਗ ਬਹਾਦਰ ਨਗਰ, ਅਵਤਾਰ ਸਿੰਘ ਸਰਪੰਚ ਜੋੜਾਮਾਜਰਾ, ਲਾਡੀ ਗੱਜੂਮਾਜਰਾ, ਵਰਿੰਦਰ ਸਿੰਘ ਨੰਬਰਦਾਰ, ਪ੍ਰਿਤਪਾਲ ਸਿੰਘ ਜੌੜਾਮਾਜਰਾ ਸਾਬਕਾ ਸਰਪੰਚ, ਹਰਪਾਲ ਸਿੰਘ ਜੋੜੇਮਾਜਰਾ, ਗਿੰਨੀ ਖੰਗੂੜਾ ਹਲਕਾ ਵਾਇਸ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਜੱਸੀ ਫਤਿਹਪੁਰ ਬਲਾਕ ਪ੍ਰਧਾਨ, ਕੇਵਲ ਸਿੰਘ ਜੋੜਾਮਾਜਰਾ, ਲਖਵਿੰਦਰ ਸਿੰਘ ਸਾਬਕਾ ਸਰਪੰਚ ਲਲੋਛੀ, ਸ਼ਾਮ ਲਾਲ ਦੱਤ, ਜਸਪਾਲ ਸਿੰਘ ਬੀਬੀਪੁਰ, ਬਿੰਦਰ ਨਾਗਰ, ਕੁਲਬੀਰ ਨਮਾਦਾ, ਡਾ. ਹਰਮੇਸ਼, ਅੰਗਰੇਜ ਸਿੰਘ ਭੁੱਲਰ, ਪਿੰਡ ਬੇਲੁਮਾਜਰਾ ਅਤੇ ਪਿੰਡ ਮੱਵੀ ਕਲਾਂ ਦੀ ਪੰਚਾਇਤ ਸਮੇਤ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਨਗਰ ਕੌਂਸਲ ਸਮਾਣਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ

ਸਮਾਣਾ:- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸਮਾਣਾ ਵੱਲੋਂ 17 ਸਤੰਬਰ ਤੋਂ 17 ਅਕਤੂਬਰ ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਅੱਜ ਲੋਕਾਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਸ੍ਰੀ ਕਪੂਰ ਚੰਦ ਬਾਂਸਲ ਅਤੇ ਕਾਰਜ ਸਾਧਕ ਅਫ਼ਸਰ ਸ੍ਰੀ ਅਪਰਾਪਾਰ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਐਸ ਆਈ ਆਰ ‘ਚ 100 ਪ੍ਰਤੀਸ਼ਤ ਮੈਪਿੰਗ ਕਰਨ ਵਾਲ਼ੇ ਪਟਿਆਲਾ ਦੇ 56 ਬੀ.ਐਲ.ਓਜ਼ ਮੁੱਖ ਚੋਣ ਅਫਸਰ, ਪੰਜਾਬ ਦੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ 

ਕਿਹਾ, ਬੀ.ਐਲ.ਓਜ਼ ਚੋਣ ਕਮਿਸ਼ਨ ਦਾ ਧੁਰਾ, ਐਸ ਆਈ ਆਰ ਦੇ ਅਗਲੇ ਫੇਜ਼ ‘ਚ ਵੀ ਪਹਿਲਾਂ ਦੀ ਤਰ੍ਹਾਂ ਹੀ ਹੋਰ ਮਿਹਨਤ ਨਾਲ਼ ਕੰਮ ਕਰਨ ਲਈ ਪ੍ਰੇਰਿਆ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਐਸ ਆਈ ਆਰ-2026 ਦੌਰਾਨ ਘਰ-ਘਰ ਐਨਿਊਮਰੇਸ਼ਨ ਮੁਹਿੰਮ (25 ਜੂਨ ਤੋਂ 03 ਅਗਸਤ 2026 ਤੱਕ) ਵਿੱਚ 100 ਪ੍ਰਤੀਸ਼ਤ ਮੈਪਿੰਗ ਕਰਨ ਵਾਲ਼ੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.