Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ. ਐੱਸ.ਪੀ (ਐੱਚ) ਤੇਜਿੰਦਰਪਾਲ ਸਿੰਘ,ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ, ਪ੍ਰਧਾਨ ਵੀਨੂੰ ਕਾਹਲੋਂ, ਧੀਰਜ ਕੁਮਾਰ, ਮਨਜੀਤ ਸਿੰਘ ਬੁਮਰਾਹ,ਜਗਜੀਤ ਸਿੰਘ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਸਖ਼ਸੀਅਤਾਂ ਮੌਜੂਦ ਸਨ। 

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਪੁਲਿਸ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ ਅਤੇ ਸੀ.ਸੀ.ਟੀ.ਵੀ ਕੈਮਰੇ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਮਰਿਆਂ ਰਾਹੀਂ ਪੁਲਿਸ ਲਾਈਨ ਦੇ ਅੰਦਰ ਹੋਣ ਵਾਲੀਆਂ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਸੁਰੱਖਿਆ ਪ੍ਰਬੰਧਾਂ ਨੂੰ ਵੀ ਹੋਰ ਬਿਹਤਰ ਬਣਾਇਆ ਜਾਵੇਗਾ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਤਕਨੀਕਾਂ ਨੂੰ ਅਪਣਾਉਣ ਨਾਲ ਅਪਰਾਧਾਂ ਦੀ ਰੋਕਥਾਮ ਅਤੇ ਜਾਂਚ ਵਿੱਚ ਵੀ ਕਾਫ਼ੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਵਿੱਚ ਵੀ ਸੀਸੀਟੀਵੀ ਕੈਮਰੇ ਲਗਾਏ ਗਏ ਹਨ। 

ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀ.ਸੀ.ਟੀ.ਵੀ ਕੈਮਰੇ ਲੱਗਣ ਨਾਲ ਸੁਰੱਖਿਆ ਪ੍ਰਬੰਧਾਂ ਵਿੱਚ ਹੋਰ ਵੱਡਾ ਸੁਧਾਰ ਆਵੇਗਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਵਿੱਚ ਸਹਾਇਤਾ ਮਿਲੇਗੀ।

ਸਮਾਗਮ ਦੌਰਾਨ ਹਾਜ਼ਰ ਪਤਵੰਤਿਆਂ ਨੇ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਧੁਨਿਕ ਸੁਰੱਖਿਆ ਸਾਧਨਾਂ ਦੀ ਵਰਤੋਂ ਸਮੇਂ ਦੀ ਲੋੜ ਹੈ। ਆਖਰ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਵਿਧਾਇਕ ਸ਼ੈਰੀ ਕਲਸੀ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ, ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅਤੇ ਪੁਲਿਸ ਵਿਭਾਗ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਲਾਈਨ ਵਿਖੇ ਆਧੁਨਿਕ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ, ਡੀ....

ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ‘ਚ ਦਿਖਾਈ ਜਾ ਰਹੀ ਹੈ  ਦਸਤਾਵੇਜੀ ਫਿਲਮ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਸਦਰਵਾਲਾ,ਮੜ੍ਹ ਮੱਲੂ,ਕਬਰਵਾਲਾਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.