Facebook-f Youtube X-twitter

ਭਾਸ਼ਾ ਵਿਭਾਗ ਪੰਜਾਬ ਮਨਾਏਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ

ਸ਼ਹੀਦ ਦੀਆਂ ਲਿਖਤਾਂ, ਵਿਚਾਰਧਾਰਾ ਤੇ ਸ਼ਖ਼ਸੀਅਤ ਬਾਰੇ ਹੋਵੇਗੀ ਗੋਸ਼ਟੀ, ਕਵੀ ਦਰਬਾਰ ਤੇ ਸੰਗੀਤਕ ਪੇਸ਼ਕਾਰੀਆਂ

ਪਟਿਆਲਾ:- ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਸਾਹਿਤਕ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਜਾਵੇਗਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਬੱਸੀ ਗੁੱਜਰਾਂ (ਰੋਪੜ) ਵਿਖੇ ਕਰਵਾਏ ਜਾਣ ਵਾਲੇ ਇਸ ਸਮਾਗਮ ਦੌਰਾਨ ਜਿੱਥੇ ਵਿਦਵਾਨ ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ, ਵਿਚਾਰਧਾਰਾ, ਸ਼ਹਾਦਤ ਤੇ ਸ਼ਖ਼ਸੀਅਤਾਂ ਵਿਚਾਰ ਚਰਚਾ ਕਰਨਗੇ ਉੱਥੇ ਇਨਕਲਾਬੀ ਰੰਗਤ ਵਾਲਾ ਗੀਤ-ਸੰਗੀਤ ਤੇ ਕਵੀ ਦਰਬਾਰ ਵੀ ਆਯੋਜਿਤ ਕੀਤਾ ਜਾਵੇਗਾ। ਇਹ ਸਮਾਗਮ ਆਈ.ਆਰ.ਸੀ.ਸੀ. ਗਰੁੱਪ ਆਫ਼ ਇੰਸੀਚਿਊਸ਼ਨਜ਼ ਬੱਸੀ ਗੁੱਜਰਾਂ ਵਿਖੇ ਸਵੇਰੇ 10 ਵਜੇ ਸ਼ੁਰੂ ਹੋਵੇਗਾ।

ਮਾਲਵਾ ਰੂਰਲ ਐਜ਼ੂਕੇਸ਼ਨ ਸੁਸਾਇਟੀ ਬੱਸੀ ਗੁੱਜ਼ਰਾਂ (ਰੋਪੜ) ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਸ ਸਮਾਗਮ ਦੌਰਾਨ ਇਤਿਹਾਸ ਦੇ ਉੱਘੇ ਖੋਜੀ ਐਡਵੋਕੇਟ ਸਰਬਜੀਤ ਸਿੰਘ ਵਿਰਕ ‘ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਤੇ ਸ਼ਖ਼ਸੀਅਤ’ ਬਾਰੇ ਵਿਸ਼ੇਸ਼ ਭਾਸ਼ਣ ਦੇਣਗੇ। ਸਾਬਕਾ ਆਈ.ਏ.ਐਸ. ਅਧਿਕਾਰੀ ਕਾਹਨ ਸਿੰਘ ਪੰਨੂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ ਸਾਬਕਾ ਉਪ ਚੇਅਰਮੈਨ ਕੌਮੀ ਘੱਟ ਗਿਣਤੀ ਕਮਿਸ਼ਨ ਪ੍ਰੋ. ਬਾਵਾ ਸਿੰਘ ਸਮਾਗਮ ਦੀ ਪ੍ਰਧਾਨਗੀ ਕਰਨਗੇ। ਸਮਾਗਮ ਦੇ ਦੂਸਰੇ ਪੜਾਅ ਦੌਰਾਨ ਕਵੀ ਦਰਬਾਰ ਤੇ ਗੀਤ-ਸੰਗੀਤ ਹੋਵੇਗਾ। ਉੱਘੇ ਕਵੀ ਸੁਰਜੀਤ ਜੱਜ, ਬਲਵਿੰਦਰ ਸੰਧੂ, ਅਵਤਾਰਜੀਤ, ਕੁਲਵਿੰਦਰ ਕੁੱਲਾ, ਰਬਿੰਦਰ ਰੱਬੀ, ਮੋਹਣੀ ਤੂਰ, ਸਲੀਮ ਸਿਕੰਦਰ, ਸੱਤਪਾਲ ਭੀਖੀ, ਸੰਤੋਖ ਸੁੱਖੀ, ਰਮਨ ਸੰਧੂ, ਸੁਸ਼ੀਲ ਦੁਸਾਂਝ ਤੇ ਲਾਭ ਚਤਾਮਲੀ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੇ ਸ਼ਖ਼ਸੀਅਤ ਬਾਰੇ ਕਾਵਿਤਾਵਾਂ ਪੇਸ਼ ਕਰਨਗੇ। ਮਾਲਵਾ ਹੇਕ ਸੰਗੀਤਕ ਮੰਡਲੀ ਜਗਦੀਸ਼ ਪਾਪੜਾ ਦੀ ਅਗਵਾਈ ’ਚ ਇਨਕਲਾਬੀ ਗੀਤ-ਸੰਗੀਤ ਪੇਸ਼ ਕਰਨਗੇ। ਸਮਾਗਮ ਵਿੱਚ ਉੱਘੇ ਚਿੰਤਕ ਡਾ. ਕੁਲਦੀਪ ਸਿੰਘ, ਫਿਲਮ ਅਦਾਕਾਰ ਗੁਰਪ੍ਰੀਤ ਭੰਗੂ ਅਤੇ ਮਲਕੀਤ ਰੌਣੀ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਯੋਜਨਾਂ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਚੀਮਾ ਖੁੱਡੀ ਅਤੇ ਮਠੋਲਾ ਵਿਖੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਲਾਭਪਾਤਰੀਆਂ ਨੂੰ ਵੰਡੇ ਗਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ...

ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ-ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ ਬਟਾਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਤ...

ਹਰਚੰਦ ਸਿੰਘ ਬਰਸਟ ਵੱਲੋਂ ਜੋੜਾਮਾਜਰਾ ਜਾਂਦੀ ਰੋਡ ਤੇ ਭਾਖੜਾ ਨਹਿਰ ‘ਤੇ ਨਵੇਂ ਪੁੱਲ ਦੇ ਨਿਰਮਾਣ ਕਾਰਜ ਦਾ ਉਦਘਾਟਨ

-6.18 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁੱਲ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚੱਲ ਰਹੀ ਹੈ ਵਿਕਾਸ ਦੀ ਹਨੇਰੀ: ਬਰਸਟ -ਨਵੇਂ ਪੁੱਲ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਅਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, ਹਲਕੇ ਵਿੱਚ ਖੁਸ਼ੀ ਦੀ ਲਹਿਰ ਸਮਾਣਾ:- ਪੰਜਾਬ ਮੰਡੀ ਬੋਰਡ...

ਨਗਰ ਕੌਂਸਲ ਸਮਾਣਾ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ

ਸਮਾਣਾ:- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸਮਾਣਾ ਵੱਲੋਂ 17 ਸਤੰਬਰ ਤੋਂ 17 ਅਕਤੂਬਰ ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਅੱਜ ਲੋਕਾਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਸ੍ਰੀ ਕਪੂਰ ਚੰਦ ਬਾਂਸਲ ਅਤੇ ਕਾਰਜ ਸਾਧਕ ਅਫ਼ਸਰ ਸ੍ਰੀ ਅਪਰਾਪਾਰ ਸਿੰਘ...

ਡਿਪਟੀ ਕਮਿਸ਼ਨਰ ਵੱਲੋਂ ਐਸ ਆਈ ਆਰ ‘ਚ 100 ਪ੍ਰਤੀਸ਼ਤ ਮੈਪਿੰਗ ਕਰਨ ਵਾਲ਼ੇ ਪਟਿਆਲਾ ਦੇ 56 ਬੀ.ਐਲ.ਓਜ਼ ਮੁੱਖ ਚੋਣ ਅਫਸਰ, ਪੰਜਾਬ ਦੇ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ 

ਕਿਹਾ, ਬੀ.ਐਲ.ਓਜ਼ ਚੋਣ ਕਮਿਸ਼ਨ ਦਾ ਧੁਰਾ, ਐਸ ਆਈ ਆਰ ਦੇ ਅਗਲੇ ਫੇਜ਼ ‘ਚ ਵੀ ਪਹਿਲਾਂ ਦੀ ਤਰ੍ਹਾਂ ਹੀ ਹੋਰ ਮਿਹਨਤ ਨਾਲ਼ ਕੰਮ ਕਰਨ ਲਈ ਪ੍ਰੇਰਿਆ ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਐਸ ਆਈ ਆਰ-2026 ਦੌਰਾਨ ਘਰ-ਘਰ ਐਨਿਊਮਰੇਸ਼ਨ ਮੁਹਿੰਮ (25 ਜੂਨ ਤੋਂ 03 ਅਗਸਤ 2026 ਤੱਕ) ਵਿੱਚ 100 ਪ੍ਰਤੀਸ਼ਤ ਮੈਪਿੰਗ ਕਰਨ ਵਾਲ਼ੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.