Facebook-f Youtube X-twitter

ਜ਼ਿਲ੍ਹਾ ਪੱਧਰੀ ਖੇਡਾਂ ਅੰਡਰ—21 ਅਤੇ 21 ਤੋਂ 30 ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਹੋਈ ਸਮਾਪਤੀ

ਸ੍ਰੀ ਮੁਕਤਸਰ ਸਾਹਿਬ:-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ—4 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।

ਜ਼ਿਲ੍ਹਾ ਖੇਡ ਅਫਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਅੰ—21 ਅਤੇ 21 ਤੋਂ 30 ਉਮਰ ਵਰਗ ਦੇ ਖੇਡ ਮੁਕਾਬਲੇ ਸਮਾਪਤ ਹੋ ਗਏ ਹਨ। ਜਿਸ ਵਿੱਚ ਖਿਡਾਰੀਆਂ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਗੇਮ ਅਥਲੈਟਿਕਸ ਅੰ—21 ਲੜਕੇ 5000 ਮੀ ਈਵੇਟ ਵਿੱਚ ਪਵਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਅਨਮੋਲਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਉਂਕਾਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤਰਾਂ 400 ਮੀਟਰ ਅੰ—21 ਲੜਕਿਆਂ ਵਿੱਚ ਹਰਮਨਦੀਪ ਸਿੰਘ ਨੇ ਪਹਿਲਾ ਸਥਾਨ, ਪ੍ਰਿੰਸਪਾਲ ਸਿੰਘ ਨੇ ਦੂਜਾ ਸਥਾਨ ਅਤੇ ਲਕਸ਼ਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।  21 ਤੋਂ 30 ਉਮਰ ਵਰਗ 1500 ਮੀਟਰ ਲੜਕਿਆਂ ਵਿੱਚ ਅਰਸ਼ਦੀਪ ਸਿੰਘ ਨੇ ਪਹਿਲਾ ਸਥਾਨ, ਇਕਬਾਲ ਸਿੰਘ ਨੇ ਦੂਜਾ ਸਥਾਨ ਅਤੇ ਸੁਖਮਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ—21 100 ਮੀਟਰ ਲੜਕੀਆਂ ਵਿੱਚ ਅੰਤਿਕਾ ਨੇ ਪਹਿਲਾ ਸਥਾਨ, ਪ੍ਰਭਜੋਤ ਕੌਰ ਨੇ ਦੂਜਾ ਸਥਾਨ ਅਤੇ ਨਿਸ਼ਾ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਬੈਡਮਿੰਟਨ ਗੇਮ ਵਿੱਚ ਅੰ—21 ਲੜਕਿਆਂ ਵਿੱਚ ਇਸ਼ਾਨ ਸਕਸੇਨਾ ਨੇ ਪਹਿਲਾ ਸਥਾਨ, ਪਾਰੁਲ ਕੁਮਾਰ ਨੇ ਦੂਜਾ ਸਥਾਨ ਅਤੇ ਸੁਹੇਲ ਸਿੰਘ ਮਾਨ, ਅੰਕੁਸ਼ ਕਾਲੜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤਰਾਂ ਅੰ—21 ਲੜਕੀਆਂ ਵਿੱਚ ਇਸ਼ਮੀਨ ਕੌਰ ਨੇ ਪਹਿਲਾ ਸਥਾਨ, ਅਕਸ਼ਰਾ ਨੇ ਦੂਜਾ ਸਥਾਨ ਅਤੇ ਪ੍ਰਿਤਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।  21 ਤੋਂ 30 ਪੁਰਸ਼ਾਂ ਦੇ ਮੁਕਾਬਲਿਆਂ ਵਿੱਚ ਅਭਿਮਨ ਪਠੇਲਾ ਨੇ ਪਹਿਲਾ ਸਥਾਨ, ਵਿਸ਼ਵਾਸ਼ ਵਧਵਾ ਨੇ ਦੂਜਾ ਸਥਾਨ ਅਤੇ ਰਾਹੁਲ, ਸਾਜਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵੇਟ ਲਿਫਟਿੰਗ ਅੰ—21 ਲੜਕੀਆਂ ਵਿੱਚ ਸਿਮਰਨ ਕੌਰ ਨੇ ਪਹਿਲਾ ਸਥਾਨ, ਡਿੰਪਲ ਨੇ ਦੂਜਾ ਸਥਾਨ, ਅਕਾਕਸ਼ਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਖੋ—ਖੋ ਅੰ—21 ਲੜਕੇ ਵਿੱਚ ਪੱਕੀ ਟਿੱਬੀ ਮਲੋਟ ਜੇਤੂ ਰਹੀ।ਇਸੇ ਤਰਾਂ ਅੰ—21 ਲੜਕੀਆਂ ਵਿੱਚ ਖੋ—ਖੋ ਕੋਚਿੰਗ ਸੈਂਟਰ਼ ਬੁੱਟਰ ਸ਼ਰੀਹ ਦੀ ਟੀਮ ਨੇ ਪਹਿਲਾ ਸਥਾਨ, ਸ.ਸ.ਸ.ਸ. ਗੁਲਾਬੇਵਾਲਾ ਦੀ ਟੀਮ ਨੇ ਦੂਜਾ ਸਥਾਨ, ਭਾਗੂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਬਾਕੀ ਗੇਮਾਂ ਦੇ ਨਤੀਜੇ ਵੀ ਬਹੁਤ ਸ਼ਾਨਦਾਰ ਰਹੇ। ਇਨ੍ਹਾਂ ਜਿਲ੍ਹਾ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ—ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ,ਫੁੱਟਬਾਲ, ਹੈਂਡਬਾਲ, ਬੈੱਡਮਿੰਟਨ, ਬਾਸਕਿਟਬਾਲ, ਕਿੱਕ ਬਾਕਸਿੰਗ, ਬਾਕਸਿੰਗ, ਕੁਸ਼ਤੀ, ਪਾਵਰ ਲਿਫਟਿੰਗ, ਵੇਟ ਲਿਫਟਿੰਗ, ਗੱਤਕਾ , ਰੋਲਰ ਸਕੇਟਿੰਗ, ਸ਼ੂਟਿੰਗ ਗੇਮ ਦੇ ਖੇਡ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ , ਦਫਤਰੀ ਸਟਾਫ, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਹੋਰ ਕਈ ਪਤਵੰਤੇ ਵਿਅਕਤੀ ਆਦਿ ਹਾਜ਼ਰ ਰਹੇ। 

Gursharan Singh

garry6110@gmail.com

Leave a Reply

Your email address will not be published. Required fields are marked *

Trending

ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ ਠਾਕੁਰ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ...

ਪਟਿਆਲਾ ਦਿਹਾਤੀ ਹਲਕੇ ਵਿੱਚ ਲਗਾਇਆ ਵਿਸ਼ੇਸ਼ ਕੈਂਪ, 83 ਨੌਜਵਾਨਾਂ ਦੀਆਂ ਵੋਟਾਂ ਬਣਾਈਆਂ

ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ: ਮੁਕਿਲਨ ਆਰ  ਪਟਿਆਲਾ:- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਵਿਖੇ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚਲਾਈ ਜਾ ਰਹੀ ਹੈ ਮੁਹਿੰਮ

ਦੋਦਾ / ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸ਼੍ਰੀ ਹਰਗੋਬਿੰਦਪੁਰ ਸਾਹਿਬ:- ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ...

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.