Facebook-f Youtube X-twitter

ਖੇਡਾਂ ਵਤਨ ਪੰਜਾਬ ਦੀਆਂ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ‘ਚ ਵੱਖ-ਵੱਖ ਵਰਗਾਂ ਦੇ ਖਿਡਾਰੀਆਂ ਨੇ ਦਿਖਾਏ ਜੌਹਰ

ਪਟਿਆਲਾ:- ਖੇਡ ਵਿਭਾਗ ਪਟਿਆਲਾ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ। ਇਸ ਦੌਰਾਨ ਹਾਕੀ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਵਾਲੀਬਾਲ ਸਮੈਸ਼ਿੰਗ, ਸਾਫਟਬਾਲ, ਨੈੱਟਬਾਲ, ਬਾਸਕਟਬਾਲ, ਪਾਵਰ ਲਿਫਟਿੰਗ, ਕੁਸ਼ਤੀ, ਬਾਕਸਿੰਗ, ਸ਼ੂਟਿੰਗ, ਜੂਡੋ ਅਤੇ ਫੈਨਸਿੰਗ ਵਿੱਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਵੱਖ-ਵੱਖ ਸਥਾਨਾਂ ‘ਤੇ ਆਪਣੇ ਜੌਹਰ ਦਿਖਾਏ।

ਜ਼ਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਗੁਰਮੁਖ ਸਿੰਘ ਪਹਿਲਵਾਨ (ਮਹਾਰਾਜਾ ਰਣਜੀਤ ਸਿੰਘ ਐਵਾਰਡੀ, ਏਸ਼ੀਅਨ ਗੇਮਜ ਮੈਡਲਿਸਟ), ਕੁਲਵਿੰਦਰ ਕੌਰ ਸੀਨੀਅਰ ਚੀਫ ਕੋਚ ਜੂਡੋ ਐਨ.ਐਸ.ਐਨ.ਆਈ.ਐਸ. ਪਟਿਆਲਾ, ਰਣਧੀਰ ਸਿੰਘ ਇੰਟਰਨੈਸ਼ਨਲ ਪਹਿਲਵਾਨ, ਮਹਿੰਦਰ ਸਿੰਘ ਸੈਕਟਰੀ ਰੈਸਲਿੰਗ ਫੈਡਰੈਸ਼ਨ ਆਫ ਪਟਿਆਲਾ, ਚਰਨਜੀਤ ਸਿੰਘ ਭੁੱਲਰ ਜੂਡੋ ਸਟੇਟ ਐਸੋਸੀਏਸ਼ਨ ਵਾਈਸ ਪ੍ਰੈਜੀਡੈਂਟ ਅਤੇ ਲੈਕਚਰਾਰ ਐਜੂਕੇਸ਼ਨ ਵਿਭਾਗ, ਸ਼ਾਮ ਭੁੜਕੀ ਚੀਫ ਕੋਚ ਰੈਸਲਿੰਗ ਐਨ.ਐਸ.ਐਨ.ਆਈ.ਐਸ ਪਟਿਆਲਾ ਨੇ ਵੀ ਸ਼ਿਰਕਤ ਕੀਤੀ।

ਵਾਲੀਬਾਲ ਸਮੈਸ਼ਿੰਗ ਅੰਡਰ-14 ਲੜਕੀਆਂ ਵਿੱਚ ਨਾਭਾ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਅਰਬਨ ਏ ਦੀ ਟੀਮ ਨੇ ਦੂਸਰਾ ਸਥਾਨ, ਪਟਿਆਲਾ ਰੂਰਲ ਦੀ ਟੀਮ ਨੇ ਤੀਸਰਾ ਸਥਾਨ ਅਤੇ ਪਾਤੜਾਂ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ਵਿੱਚ ਪਟਿਆਲ਼ਾ ਅਰਬਨ ਏ ਦੀ ਟੀਮ ਨੇ ਪਹਿਲਾ ਸਥਾਨ, ਨਾਭਾ ਦੀ ਟੀਮ ਨੇ ਦੂਸਰਾ ਸਥਾਨ, ਪਟਿਆਲਾ ਅਰਬਨ ਬੀ ਦੀ ਟੀਮ ਨੇ ਤੀਸਰਾ ਸਥਾਨ ਅਤੇ ਪਟਿਆਲਾ ਰੂਰਲ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ।
ਬਾਸਕਟਬਾਲ ਲੜਕੀਆਂ ਅੰਡਰ-21 ਐਸ.ਟੀ. ਮੈਰੀ ਸਕੂਲ ਨੇ ਗੁਰੂਕੁਲ ਸਕੂਲ ਨੂੰ ਹਰਾਇਆ। ਪੰਜਾਬੀ ਯੂਨੀਵਰਸਿਟੀ ਦੀ ਟੀਮ ਨੂੰ ਪੋਲੋ ਗਰਾਊਂਡ ਦੀ ਟੀਮ ਨੇ 37-18 ਦੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਅੰਡਰ-14 ਲੜਕੀਆਂ ਵਿੱਚ ਪੋਲੋ ਏ ਦੀ ਟੀਮ ਨੇ ਪੋਲੋ ਬੀ ਦੀ ਟੀਮ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਅੰਡਰ-14 ਲੜਕਿਆਂ ਵਿੱਚ ਪੋਲੋ ਏ ਦੀ ਟੀਮ ਆਰ.ਆਰ. ਕੋਚਿੰਗ ਸੈਂਟਰ ਮਲਟੀ ਏ ਦੀ ਟੀਮ ਨੂੰ 37-21 ਦੇ ਫਰਕ ਨਾਲ ਹਰਾ ਕੇ ਜੇਤੂ ਰਹੀ। ਅੰਡਰ-17 ਲੜਕੀਆਂ ਵਿੱਚ ਪੋਲੋ ਬੀ ਦੀ ਟੀਮ ਨੂੰ ਪੋਲੋ ਏ ਦੀ ਟੀਮ ਨੇ 16-26 ਦੇ ਫਰਕ ਨਾਲ ਹਰਾਇਆ।

ਫੁੱਟਬਾਲ ਅੰਡਰ-17 ਲੜਕਿਆਂ ਵਿੱਚ ਆਰਮੀ ਫੁੱਟਬਾਲ ਕਲੱਬ ਦੀ ਟੀਮ ਨੇ ਤਲਵੰਡੀ ਮਲਿਕ ਦੀ ਟੀਮ ਨੂੰ 4-0 ਨਾਲ ਹਰਾਇਆ। ਪੋਲੋ ਬੀ ਦੀ ਟੀਮ ਨੇ ਮਾਈ ਭਾਗੋ ਬਣਵਾਲਾ ਦੀ ਟੀਮ ਨੂੰ 3-1 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਨਾਭਾ ਦੀ ਟੀਮ ਨੇ ਸੈਫਦੀਪੁਰ ਦੀ ਟੀਮ ਨੂੰ ਹਰਾਇਆ। ਹਰੀ ਕ੍ਰਿਸ਼ਨ ਪਬਲਿਕ ਸਕੂਲ ਦੀ ਟੀਮ ਨੇ  ਅਕਾਲ ਅਕੈਡਮੀ ਸਕੂਲ ਸਿਊਨਾ ਦੀ ਟੀਮ ਨੂੰ ਹਰਾਇਆ। ਫੁੱਟਬਾਲ ਅੰਡਰ-14 ਲੜਕੀਆਂ ਵਿੱਚ ਐਫ.ਸੀ. ਬਹਾਦਰਗੜ੍ਹ ਸੈਂਟਰ ਦੀ ਟੀਮ ਨੇ ਨਾਨਕਸਰ ਅਕੈਡਮੀ ਪਾਤੜਾਂ ਨੂੰ 4-0 ਨਾਲ ਹਰਾਇਆ। ਅੰਡਰ -17 ਲੜਕੀਆਂ ਵਿੱਚ ਐਵਰੈਸਟ ਸਕੂਲ ਦੀ ਟੀਮ ਨੇ ਮਾਈ ਭਾਗੋ ਅਕੈਡਮੀ ਬਣਵਾਲਾ ਦੀ ਟੀਮ ਨੂੰ 1-0 ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

ਕਬੱਡੀ ਨੈਸ਼ਨਲ ਸਟਾਇਲ ਅੰਡਰ-17 ਲੜਕੀਆਂ ਵਿੱਚ ਪਟਿਆਲਾ ਦਿਹਾਤੀ ਦੀ ਟੀਮ ਨੇ ਪਹਿਲਾ ਸਥਾਨ, ਘਨੌਰ ਦੀ ਟੀਮ ਨੇ ਦੂਜਾ ਸਥਾਨ ਅਤੇ ਨਾਭਾ ਏ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੀਆਂ ਵਿੱਚ ਪਟਿਆਲਾ ਦਿਹਾਤੀ ਦੀ ਟੀਮ ਨੇ ਪਹਿਲਾ ਸਥਾਨ, ਸ਼ੰਭੂ ਦੀ ਟੀਮ ਨੇ ਦੂਸਰਾ ਸਥਾਨ ਅਤੇ ਰਾਜਪੁਰਾ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ਵਿੱਚ ਸ਼ੰਭੂ ਦੀ ਟੀਮ ਨੇ ਪਹਿਲਾ ਸਥਾਨ, ਘਨੌਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਪਟਿਆਲਾ ਦਿਹਾਤੀ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਖੋ-ਖੋ ਅੰਡਰ-17 ਲੜਕਿਆਂ ਵਿੱਚ ਪਟਿਆਲਾ ਸ਼ਹਿਰੀ ਦੀ ਟੀਮ ਨੇ ਪਹਿਲਾ ਸਥਾਨ, ਪਾਤੜਾਂ ਦੀ ਟੀਮ ਨੇ ਦੂਸਰਾ ਸਥਾਨ, ਘਨੌਰ ਅਤੇ ਸਨੌਰ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਜੂਡੋ ਅੰਡਰ-21 ਲੜਕਿਆਂ ਵਿੱਚ ਵੇਟ ਕੈਟਾਗਿਰੀ -51 ਕਿ.ਗ. ਵਿੱਚ ਹਿਮਾਂਸ਼ੂ ਨੇ ਪਹਿਲਾ ਸਥਾਨ, ਸਾਹਿਲ ਨੇ ਦੂਸਰਾ ਸਥਾਨ, ਹਰਮਨਜੋਤ ਸਿੰਘ ਅਤੇ ਜੋਬਨ ਨੇ ਤੀਸਰਾ ਸਥਾਨ ਹਾਸਲ ਕੀਤਾ। -60 ਕਿ.ਗ. ਵਿੱਚ ਸਾਹਿਲ ਨੇ ਪਹਿਲਾ ਸਥਾਨ, ਅਮਨਦੀਪ ਨੇ ਦੂਸਰਾ ਸਥਾਨ ਅਤੇ ਗੁਰਮੁੱਖ ਨੇ ਤੀਸਰਾ ਸਥਾਨ ਹਾਸਲ ਕੀਤਾ। -66 ਕਿ.ਗ ਵਿੱਚ ਅਸ਼ੀਸ਼ ਕੁਮਾਰ ਨੇ ਪਹਿਲਾ ਸਥਾਨ, ਕ੍ਰਿਸ਼ਨਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ਵਿੱਚ ਵੇਟ ਕੈਟਾਗਿਰੀ -48 ਵਿੱਚ ਮੁਸਕਾਨ ਬਾਂਸਲ ਨੇ ਪਹਿਲਾ ਸਥਾਨ ਅਤੇ ਵਰਸ਼ਾ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। -63 ਕਿ.ਗ. ਵਿੱਚ ਜੇਸ਼ਨਾ ਅਹੂਜਾ ਨੇ ਪਹਿਲਾ ਸਥਾਨ, ਰਮਨੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ21-30 ਲੜਕਿਆਂ ਵਿੱਚ -66 ਕਿ.ਗ ਵਿੱਚ ਅਨੂਜ ਕੁਮਾਰ ਨੇ ਪਹਿਲਾ ਸਥਾਨ, ਦੀਪਕ ਗੋਸਾਈ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। -81 ਕਿ.ਗ. ਵਿੱਚ ਮਦਨ ਲਾਲ ਨੇ ਪਹਿਲਾ ਸਥਾਨ, ਸ਼ੁਭਮ ਕੁਮਾਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ ਠਾਕੁਰ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ...

ਪਟਿਆਲਾ ਦਿਹਾਤੀ ਹਲਕੇ ਵਿੱਚ ਲਗਾਇਆ ਵਿਸ਼ੇਸ਼ ਕੈਂਪ, 83 ਨੌਜਵਾਨਾਂ ਦੀਆਂ ਵੋਟਾਂ ਬਣਾਈਆਂ

ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ: ਮੁਕਿਲਨ ਆਰ  ਪਟਿਆਲਾ:- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਵਿਖੇ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚਲਾਈ ਜਾ ਰਹੀ ਹੈ ਮੁਹਿੰਮ

ਦੋਦਾ / ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸ਼੍ਰੀ ਹਰਗੋਬਿੰਦਪੁਰ ਸਾਹਿਬ:- ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ...

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.