ਸ੍ਰੀ ਮੁਕਤਸਰ ਸਾਹਿਬ:- ਮਾਣਯੋਗ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਜਸਵਿੰਦਰ ਸ਼ੀਮਾਰ ਵਲੋਂ ਅੱਜ ਜ਼ਿਲ੍ਹਾ ਰਿਸੋਰਸ ਸੈਂਟਰ ਵਿਚ ਹਾਜਰ ਸਕੂਲ ਦੇ ਬੱਚਿਆਂ ਨੂੰ ਦਿਵਿਆਂਗ ਐਕਟ 1995 ਸਬੰਧੀ ਜਾਣਕਾਰੀ ਦਿੱਤੀ। ਇਸ ਤੋ ਇਲਾਵਾ ਉਹਨਾਂ ਦੇ ਹੱਕਾਂ ਸਬੰਧੀ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕੀਤਾ ਗਿਆ। ਮਾਣਯੋਗ ਜੱਜ ਸਾਹਿਬ ਨੇ ਬੱਚਿਆਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਰਿਸੋਰਸ ਸੈਂਟਰ ਦੇ ਇੰਚਾਰਜ ਵਲੋ ਮਾਨਯੋਗ ਜੱਜ ਸਾਹਿਬ ਨੂੰ ਦਸਿਆ ਗਿਆ ਕਿ ਕੁਝ ਬਚਿਆਂ ਦੇ ਸਰਟੀਫਿਕੇਟ ਬਣਾਉਣੇ ਹਨ ਉਸ ਸਬੰਧੀ ਬੱਚਿਆਂ ਨੂੰ ਮੈਡੀਕਲ ਚੈੱਕਅਪ ਲਈ ਫਰੀਦਕੋਟ ਵਿਖੇ ਜਾਣਾ ਪੈਂਦਾ ਹੈ ਜੋ ਕਿ ਉਹਨਾਂ ਨੂੰ ਆਉਣ ਜਾਣ ਵਿਚ ਬਹੁਤ ਤਕਲੀਫਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਮਾਨਯੋਗ ਜੱਜ ਸਾਹਿਬ ਨੇ ਕਿਹਾ ਕਿ ਉਸ ਸਬੰਧੀ ਡਾਕਟਰੀ ਟੀਮ ਭੇਜਣ ਲਈ ਇਕ ਪੱਤਰ ਲਿਖਿਆ ਜਾਵੇ ਤਾਂ ਜੋ ਸਬੰਧਤ ਵਿਭਾਗ ਨਾਲ ਤਾਲਮੇਲ ਕਰਕੇ ਡਾਕਟਰੀ ਟੀਮ ਦਾ ਪ੍ਰਬੰਧ ਕਰਵਾਇਆ ਜਾਵੇਗਾ। ਉਨ੍ਹਾਂ ਨੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ, ਪਾਕਸੋ ਐਕਟ, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ ਅਤੇ ਲੋਕ ਅਦਾਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਪ੍ਰਚਾਰ ਸਮੱਗਰੀ ਵੰਡਵਾਈ । ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰੰਕ ਕੀਤਾ ਜਾ ਸਕਦਾ ਹੈ ।
ਇਸ ਮੌਕ ਸ੍ਰੀ ਜੀਵਨ ਕੁਮਾਰ, ਸੀਨੀਅਰ ਸਹਾਇਕ, ਦਫਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ; ਮਿਸ. ਜਗਬੀਰ ਕੌਰ, ਟੀਚਰ ਰਿਸੋਰਸ ਸੈਂਟਰ; ਡਿਪਟੀ ਡੀ.ਏ. ਅਤੇ ਸਮੇਤ ਸਟਾਫ ਹਾਜ਼ਰ ਸੀ।