Facebook-f Youtube X-twitter

ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਿਲਾ ਲਗਾਤਾਰ ਜਾਰੀ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੇ ਦਿਨੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਤਰਖਾਣਵਾਲਾ, ਕੁਰਾਈਵਾਲਾ ਅਤੇ ਕਰਨੀਵਾਲਾ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਇਸ ਮੌਕੇ ਪ੍ਰਚਾਰ ਵੈਨ ਰਾਹੀਂ  ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਦਸਤਾਵੇਜ਼ੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 3.09 ਲੱਖ ਮੀਟ੍ਰਿਕ ਟਨ ਤੋਂ ਪਾਰ

2,88,110 ਮੀਟ੍ਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀਆਂ ਵੱਲੋਂ...

ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼

ਪਟਿਆਲਾ:- ਕਲਸਟਰ ਇੰਚਾਰਜ ਪ੍ਰਾਇਮਰੀ ਖੇਡਾਂ ਬਿੰਦੂ ਬਾਲਾ ਨੇ ਦੱਸਿਆ ਕਿ ਇਨਾ ਖੇਡਾਂ ਦੇ ਵਿੱਚ ਸ਼ਤਰੰਜ,ਤਾਇਕਮਾਂਡੋ,ਯੋਗਾ,ਅਥਲੈਟਿਕਸ,ਰੱਸਾਕਸ਼ੀ, ਕਰਾਟੇ, ਕੁਸ਼ਤੀਆਂ,ਸਰਕਲ ਕਬੱਡੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਬਰਿੰਦਰ ਕੁਮਾਰ ਢੂਡੀਆਂ ਮੈਨੇਜਰ,ਪ੍ਰਿੰਸੀਪਲ ਡੋਲੀ ਲਰੋਈਆ ਤੇ ਐਚਓਡੀ ਸਪੋਰਟਸ ਡਾ ਆਸਾ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਪ੍ਰਿੰਸੀਪਲ ਡੋਲੀ ਲਰੋਈਆ ਨੇ ਸਾਰੇ ਅਧਿਆਪਕਾਂ...

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਤਾਇਕਮਾਂਡੋ ਤੇ ਕਰਾਟੇ ਦਾ ਹੋਇਆ ਆਗਾਜ਼

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-14 ਲੜਕੇ/ਲੜਕੀਆਂ ਦੇ ਤਾਈਕਮਾਂਡੋ ਅਤੇ ਅੰਡਰ-17 ਲੜਕੇ/ਲੜਕੀਆਂ ਦੇ ਕਰਾਟੇ  ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 711921 ਮੀਟਰਕ ਟਨ ਦੀ ਹੋਈ ਖਰੀਦ

ਕਿਸਾਨਾਂ ਨੂੰ 1609.27 ਕਰੋੜ ਰੁਪਏ ਦੀ ਅਦਾਇਗੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਬਟਾਲਾ:- ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ 719518 ਮੀਟਰਕ ਟਨ ਆਮਦ ਵਿੱਚੋਂ 711921 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ...

ਐੱਸ.ਐੱਸ.ਪੀ ਬਟਾਲਾ ਨਾਲ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ, ਵਪਾਰੀਆਂ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ’ਤੇ ਹੋਈ ਵਿਸਥਾਰਪੂਰਵਕ ਚਰਚਾ

ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਦੀ ਅਗਵਾਈ ਹੇਠ ਬਲਾਕ ਪ੍ਰਧਾਨਾਂ ਦੇ ਵਫ਼ਦ ਨੇ ਵਪਾਰਕ ਖੇਤਰਾਂ ਵਿੱਚ ਸੁਰੱਖਿਆ, ਟ੍ਰੈਫਿਕ ਪ੍ਰਬੰਧਨ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਐੱਸਐੱਸਪੀ ਕੋਲ ਉਠਾਏ ਮੁੱਦੇ ਬਟਾਲਾ:- ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ, ਹਲਕਾ ਬਟਾਲਾ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੇ ਬਲਾਕ ਪ੍ਰਧਾਨਾਂ ਦੇ ਇੱਕ ਵਫ਼ਦ ਵੱਲੋਂ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.