Facebook-f Youtube X-twitter

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਆਲੌਕਿਕ ਡਰੋਨ ਸ਼ੋਅ ਨੇ ਸੰਗਤਾਂ ਦਾ ਮਨ ਮੋਹਿਆ

500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਦੀ ਹੋਈ ਸ਼ਾਨਦਾਰ ਪੇਸ਼ਕਾਰੀ

ਪੰਜਾਬ ਸਰਕਾਰ ਨੇ ਗੁਰੂ ਜੀ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਵਿਸ਼ੇਸ਼ ਉਪਰਾਲਾ – ਬਲਵਿੰਦਰ ਸਿੰਘ ਲਾਡੀ

ਸ੍ਰੀ ਹਰਗੋਬਿੰਦਪੁਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਗਰਾਊਂਡ ਵਿੱਚ 500 ਡਰੋਨਾਂ ਰਾਹੀਂ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਡਰੋਨ ਸ਼ੋਅ ਦੌਰਾਨ ਅਸਮਾਨ ਵਿੱਚ ਰੌਸ਼ਨੀਆਂ ਰਾਹੀਂ ਗੁਰੂ ਜੀ ਦੇ ਜੀਵਨ, ਮਹਾਨ ਸਿੱਖਿਆਵਾਂ, ਸੱਚੀ-ਸੁੱਚੀ ਕਿਰਤ ਅਤੇ ਸਰਬ-ਸਾਂਝੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ।

ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਤਕਨਾਲੋਜੀ ਅਤੇ ਅਧਿਆਤਮਿਕਤਾ ਦੇ ਇਸ ਵਿਲੱਖਣ ਸੁਮੇਲ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਨਿਹਾਰਿਆ। ਡਰੋਨਾਂ ਰਾਹੀਂ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਬਾਖੂਬੀ ਪੇਸ਼ ਕੀਤਾ ਗਿਆ।

ਇਸ ਮੌਕੇ ਵਿਧਾਇਕ ਅਮਰਪਾਲ ਸਿੰਘ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ, ਪੇਡਾ ਦੇ ਸੀਨੀਅਰ ਵਾਇਸ ਚੇਅਰਮੈਨ ਡਾ. ਕਮਲਜੀਤ ਸਿੰਘ ਕੇ.ਜੇ, ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ, ਮਿਸਲ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਜਥੇਦਾਰ ਭਾਈ ਰਣਜੀਤ ਸਿੰਘ, ਬਾਬਾ ਸੁਖਦੇਵ ਸਿੰਘ, ਐਸ.ਡੀ.ਐਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ, ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪਨੂੰ, ਚੇਅਰਪਰਸਨ ਸ੍ਰੀਮਤੀ ਰੁਪਿੰਦਰ ਕੌਰ,ਮਹਿਲਾ ਵਿੰਗ ਦੇ ਪ੍ਰਧਾਨ ਮੈਡਮ ਨੀਲਮ ਜੀ, ਚੇਅਰਮੈਨ ਨਿਸ਼ਾਨ ਸਿੰਘ ਚਾਹਲ, ਤਿਲਕ ਰਾਜ ਪੱਪੂ ਪ੍ਰਧਾਨ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਹਰਵਿੰਦਰ ਸਿੰਘ ਹੈਰੀ, ਨਿਹੰਗ ਜਥੇਬੰਦੀਆਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਸੰਗਤ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ, ਤਾਂ ਜੋ ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਹਾਨ ਫਲਸਫ਼ੇ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਗੁਰੂ ਜੀ ਦੇ ਬਰਾਬਰੀ ਤੇ ਮਨੁੱਖੀ ਸਨਮਾਨ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਵਿਸ਼ੇਸ਼ ਵੈਨਾਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ ਸੂਬੇ ਦੇ 13,000 ਪਿੰਡਾਂ ਵਿੱਚ ਦਿਖਾਏ ਜਾ ਰਹੇ ਹਨ, ਜਦਕਿ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਲਈ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਗੁਰੂ ਜੀ ਦੇ ਸਰਬ-ਸਾਂਝੇ ਫ਼ਲਸਫ਼ੇ ਅਤੇ ਸਿੱਖਿਆਵਾਂ ਦਾ ਵੱਧ ਤੋਂ ਵੱਧ ਪ੍ਰਸਾਰ ਕਰਨਾ ਹੈ

ਇਸ ਮੌਕੇ ਪੇਡਾ ਦੇ ਸੀਨੀਅਰ ਵਾਇਸ ਚੇਅਰਮੈਨ ਡਾ. ਕਮਲਜੀਤ ਸਿੰਘ ਕੇ.ਜੇ, ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ, ਪ੍ਰਧਾਨ ਨਵਦੀਪ ਸਿੰਘ ਪਨੂੰ, ਚੇਅਰਮੈਨ ਨਿਸ਼ਾਨ ਸਿੰਘ ਚਾਹਲ ਵਲੋਂ ਸੰਬੋਧਨ ਕਿਹਾ ਕਿ ਗੁਰੂ ਜੀ ਦਾ ਜੀਵਨ ਅਤੇ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸਾਂਝੀਵਾਲਤਾ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੇ ਹਨ।

ਇਸ ਤੋਂ ਪਹਿਲਾਂ ਭਾਈ ਜਸਬੀਰ ਸਿੰਘ ਜੀ ਜਲੰਧਰ ਵਾਲਿਆਂ ਦੇ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ ਠਾਕੁਰ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ...

ਪਟਿਆਲਾ ਦਿਹਾਤੀ ਹਲਕੇ ਵਿੱਚ ਲਗਾਇਆ ਵਿਸ਼ੇਸ਼ ਕੈਂਪ, 83 ਨੌਜਵਾਨਾਂ ਦੀਆਂ ਵੋਟਾਂ ਬਣਾਈਆਂ

ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ: ਮੁਕਿਲਨ ਆਰ  ਪਟਿਆਲਾ:- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਵਿਖੇ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚਲਾਈ ਜਾ ਰਹੀ ਹੈ ਮੁਹਿੰਮ

ਦੋਦਾ / ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸ਼੍ਰੀ ਹਰਗੋਬਿੰਦਪੁਰ ਸਾਹਿਬ:- ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ...

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.