Facebook-f Youtube X-twitter

ਖੇਡਾਂ ਵਤਨ ਪੰਜਾਬ ਦੀਆਂ 2026 (ਸੀਜਨ 4)—ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਵੱਖ—ਵੱਖ ਗੇਮਾਂ ਲਈ ਖਿਡਾਰੀਆਂ ਦੇ ਟ੍ਰਾਇਲ 05 ਅਤੇ 06 ਅਕਤੂਬਰ ਨੂੰ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ—ਚੱਕਣ , ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨ, ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨ, ਵੱਧ ਤੋ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾ ਦੇ ਭਰਪੂਰ ਯਤਨ ਕਰ ਰਹੀ ਹੈ,ਇਹ ਜਾਣਕਾਰੀ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਜਿਲ੍ਹਾ ਖੇਡ ਅਫਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋ ਦਿੱਤੀ ਗਈ।

ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਪੰਜਾਬ ਰਾਜ ਦੇ ਵੱਖ—ਵੱਖ ਜ਼ਿਲ੍ਹਿਆਂ ਵਿੱਚ ਵੱਖ—ਵੱਖ ਗੇਮਾਂ ਦੇ ਰਾਜ ਪੱਧਰੀ ਖੇਡ ਮੁਕਾਬਲੇ ਲੜਕੇ—ਲੜਕੀਆਂ, ਮਹਿਲਾ—ਪੁਰਸ਼ ਮਿਤੀ 10 ਅਕਤੂਬਰ ਤੋਂ 23 ਨਵੰਬਰ 2026 ਤੱਕ  ਕਰਵਾਏ ਜਾ ਰਹੇ ਹਨ। ਜਿਨ੍ਹਾ ਖੇਡਾਂ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਨਹੀਂ ਕਰਵਾਏ ਗਏ ਅਤੇ ਜਿਨ੍ਹਾਂ ਖੇਡਾਂ ਦੀ ਐਂਟਰੀ ਸਿਧੇ ਤੌਰ ਤੇ ਸਟੇਟ ਪੱਧਰ ਲਈ ਹੋਣੀ ਹੈ, ਉਨ੍ਹਾਂ ਖੇਡਾਂ ਲਈ ਟ੍ਰਾਇਲ ਦੇ ਆਧਾਰ ਤੇ ਰਾਜ ਪੱਧਰੀ ਖੇਡਾਂ ਲਈ ਯੋਗ ਖਿਡਾਰੀਆਂ ਦੀ ਚੋਣ ਕੀਤੀ ਜਾਣੀ ਹੈ।

ਉਨ੍ਹਾਂ ਟਰਾਇਲਾਂ ਦੇ ਵੈਨਿਉ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ਼੍ਰੀ ਮੁਕਤਸਰ ਸਾਹਿਬ ਵਿਖੇ ਗੇਮ ਜੂਡੋ, ਲਾਅਨ ਟੇਨਿਸ, ਫੈਨਸਿੰਗ, ਚੈੱਸ, ਰੋਇੰਗ, ਕੈਕਿੰਗ/ ਕਨੋਇੰਗ, ਸਾਈਕਲਿੰਗ, ਵੁਸ਼ੂ, ਘੋੜਸਵਾਰੀ, ਤਾਇਕਵਾਂਡੋ, ਜਿਮਨਾਸਟਿਕਸ, ਰਗਬੀ ਅਤੇ ਕਰਾਟੇ ਦੇ ਟਰਾਇਲ ਵੱਖ—ਵੱਖ ਉਮਰ ਵਰਗ ਵਿੱਚ ਕਰਵਾਏ ਜਾ ਰਹੇ ਹਨ।ਇਸ ਤੋਂ ਇਲਾਵਾ ਗੇਮ ਟੇਬਲ ਟੇਨਿਸ ਦੇ ਟਰਾਇਲ ਸਰਕਾਰੀ ਕੰ ਸ.ਸ.ਸਕੂਲ, ਸ਼੍ਰੀ ਮੁਕਤਸਰ ਸਾਹਿਬ ਵਿਖੇ, ਗੇਮ ਤੈਰਾਕੀ ਦੇ ਟਰਾਇਲ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਵੱਖ—ਵੱਖ ਉਮਰ ਵਰਗ ਵਿੱਚ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਟਰਾਇਲ ਮਿਤੀ 06 ਅਕਤੂਬਰ 2026 ਨੂੰ ਸਵੇਰੇ 9.00 ਵਜੇ ਕਰਵਾਏ ਜਾਣਗੇ ਅਤੇ ਗੇਮ ਨੈੱਟਬਾਲ ਦੇ ਟਰਾਇਲ ਬਾਬਾ ਫਰੀਦ ਸਕੂਲ ਛੱਤੇਆਣਾ ਵਿਖੇ ਮਿਤੀ 05 ਅਕਤੂਬਰ 2026 ਨੂੰ ਸਵੇਰੇ 09:00 ਵਜੇ ਕਰਵਾਏ ਜਾਣਗੇ।

ਇਸ ਤੋ ਇਲਾਵਾ ਉਨ੍ਹਾ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਖੇਡ ਟ੍ਰਾਇਲਾਂ ਵਿੱਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਜਾਂ ਪੰਜਾਬ ਦੇ ਕਿਸੇ ਵਿਦਿਅਕ ਅਦਾਰੇ ਵਿੱਚ ਪੜਦਾ ਹੋਣਾ ਚਾਹੀਦਾ ਹੈ। ਉਸ ਕੋਲ ਸਬੂਤ ਲਈ ਰਿਹਾਇਸ਼ੀ ਸਰਟੀਫਿਕੇਟ ਜਾਂ ਪੰਜਾਬ ਦਾ ਆਧਾਰ ਕਾਰਡ ਜਾਂ ਵਿਦਿਅਕ ਅਦਾਰੇ ਦਾ ਆਈ.ਡੀ ਕਾਰਡ ਹੋਣਾ ਜਰੂਰੀ ਹੈ। ਇਸ ਟ੍ਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਨੂੰ ਆਪਣੀ ਆਨਲਾਇਨ ਰਜਿਸਟ੍ਰੇਸ਼ਨ https://sports.punjab.gov.in ’ਤੇ ਕਰਨੀ ਜਰੂਰੀ ਹੋਵੇਗੀ। ਉਮਰ ਦੇ ਸਬੂਤ ਵਜੋ ਖਿਡਾਰੀ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣਗੇ ਅਤੇ ਆਪਣੀ ਆਫ ਲਾਈਨ ਸਮਰੀਸ਼ੀਟ ਟ੍ਰਾਇਲ ਸਥਾਨ ਤੇ ਜਮਾਂ ਕਰਵਾਉਣਗੇ। ਕਿਸੇ ਵੀ ਖਿਡਾਰੀ ਨੂੰ  ਟ੍ਰਾਇਲਾਂ  ਵਿੱਚ ਭਾਗ ਲੈਣ ਲਈ ਬੱਸ ਕਿਰਾਇਆ ਨਹੀਂ ਦਿੱਤਾ ਜਾਵੇਗਾ। ਚੈੱਸ ਗੇਮ ਦੇ ਖਿਡਾਰੀ ਆਪਣੇ ਚੈੱਸ ਮੈਟ ਅਤੇ ਟਾਇਮਰ ਨਾਲ ਲੈ ਕੇ ਆਉਣਗੇ।ਖਿਡਾਰੀ ਆਪਣੀ ਸਬੰਧਤ ਗੇਮ ਦਾ ਸਾਮਾਨ / ਸਪੋਰਟਸ ਕਿੱਟ ਆਪਣੇ ਨਾਲ ਲੈ ਕੇ ਆਉਣ।

ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਕਰਮਚਾਰੀ ਸ੍ਰੀ ਦੀਪੀ ਰਾਣੀ ਜਿਮਨਾਸਟਿਕਸ ਕੋਚ ਮੋ: ਨੰ: 9781572027  ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਯੁਵਕ ਮੇਲੇ ਦੌਰਾਨ ਜਨਗਣਨਾ-2027 ਸਬੰਧੀ ਜਾਗਰੂਕਤਾ ਅਤੇ ਪਟਿਆਲਾ, ਪੰਜਾਬ ਵਿੱਚ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ

ਪਟਿਆਲਾ:- ਜਨਗਣਨਾ-2027 ਦੀਆਂ ਚੱਲ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ, ਸ਼੍ਰੀ ਸੋਨਮ ਛੇਰਿੰਗ, ਡਿਪਟੀ ਡਾਇਰੈਕਟਰ ਅਤੇ ਸ਼੍ਰੀਮਤੀ ਰੇਣੂ, ਸਹਾਇਕ ਡਾਇਰੈਕਟਰ, ਜਨਗਣਨਾ ਕਾਰਜ ਡਾਇਰੈਕਟੋਰੇਟ, ਪੰਜਾਬ ਨੇ ਜ਼ਿਲ੍ਹਾ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਜਨਗਣਨਾ-2027 ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਜਨਗਣਨਾ ਦੇ ਦੂਜੇ ਪੜਾਅ ਦੀਆਂ ਸਿਖਲਾਈ ਗਤੀਵਿਧੀਆਂ ਦਾ ਜਾਇਜ਼ਾ ਲੈਣਾ ਸੀ। ਦੌਰੇ ਦੌਰਾਨ ਅਧਿਕਾਰੀਆਂ ਨੇ...

ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ  ਤੀਜਾ ਤਿੰਨ ਰੋਜ਼ਾ ਟਰੇਨਿੰਗ ਸੈਸ਼ਨ ਸਫਲਤਾਪੂਰਵਕ ਮੁਕੰਮਲ

ਪੜਾਅ—2 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ—ਕਮ—ਪ੍ਰਿੰਸੀਪਲ ਸੈਂਸਜ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)—ਕਮ—ਜਿਲ੍ਹਾ ਸੈਂਸਜ ਅਫਸਰ, ਸ੍ਰੀ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਤੀਜਾ ਤਿੰਨ ਰੋਜਾ ਟਰੇਨਿੰਗ ਸੈਸ਼ਨ ਬਾਵਾ ਨਿਹਾਲ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਚੁਕਵਾਈ ਸਹੁੰ

ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 26 ਅਕਤੂਬਰ 2026 ਤੋਂ 1 ਨਵੰਬਰ 2026 ਤੱਕ ਜਿ਼ਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਵਿੱਚ ਕੰਮ ਕਰਦੇ  ਅਧਿਕਾਰੀਆਂ / ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਸਹੁੰ ਚੁਕਵਾਈ ਗਈ। ਵਿਜੀਲੈਂਸ ਬਿਉਰੋ ਅਨੁਸਾਰ...

ਝੋਨੇ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ: ਡਿਪਟੀ ਕਮਿਸ਼ਨਰ

ਹੁਣ ਤੱਕ 2,76,297 ਮੀਟ੍ਰਿਕ ਟਨ ਝੋਨੇ ਦੀ ਆਮਦ, 2,55,933 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ...

ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ ਅਤੇ ਇਸ ਦਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.