Facebook-f Youtube X-twitter

ਸੁਚੱਜੇ ਪਰਾਲੀ ਪ੍ਰਬੰਧਨ ਲਈ ਸਮਾਣਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਧਰੀ ਕੈਂਪ

-ਐਸ ਡੀ ਐਮ ਰਿਚਾ ਗੋਇਲ ਨੇ ਸਰਪੰਚਾਂ ਤੇ ਨੰਬਰਦਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਆ

ਸਮਾਣਾ:- ਸੁਚੱਜੇ ਪਰਾਲੀ ਪ੍ਰਬੰਧਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਸੁਚੱਜੇ ਪਰਾਲੀ ਪ੍ਰਬੰਧਨ (ਕ੍ਰਾਪ ਰੈਜ਼ੀਡਿਊ ਮੈਨੇਜਮੈਂਟ) ਲਈ ਸਮਾਣਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸਾਂਝੀ ਅਗਵਾਈ ਹੇਠ ਪਿੰਡਾਂ ਦੇ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਕੈਂਪ ਵਿੱਚ ਐਸ.ਡੀ.ਐਮ. ਸਮਾਣਾ ਰਿਚਾ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਸਾਨਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕੀਤਾ ਅਤੇ ਸਰਪੰਚਾਂ ਤੇ ਨੰਬਰਦਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਆ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ, ਕਿਸਾਨਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਦਾ ਸਾਂਝਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਦਿਆਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਡੀ.ਐਸ.ਪੀ. ਸਮਾਣਾ ਫਤਹਿ ਸਿੰਘ ਬਰਾੜ, ਏ.ਆਰ. ਕੋਆਪਰੇਟਿਵ ਸੁਸਾਇਟੀਆਂ ਸਮਾਣਾ, ਬੀ.ਡੀ.ਪੀ.ਓ. ਸਮਾਣਾ ਗੁਰਮੀਤ ਸਿੰਘ, ਤਹਿਸੀਲਦਾਰ ਸਮਾਣਾ ਅਤੇ ਸਾਰੇ ਕਲੱਸਟਰ ਅਧਿਕਾਰੀ ਮੌਜੂਦ ਸਨ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਪਰਾਲੀ ਪ੍ਰਬੰਧਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਬਾਰੇ ਵੀ ਜਾਣਕਾਰੀ ਦਿੱਤੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਯੁਵਕ ਮੇਲੇ ਦੌਰਾਨ ਜਨਗਣਨਾ-2027 ਸਬੰਧੀ ਜਾਗਰੂਕਤਾ ਅਤੇ ਪਟਿਆਲਾ, ਪੰਜਾਬ ਵਿੱਚ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ

ਪਟਿਆਲਾ:- ਜਨਗਣਨਾ-2027 ਦੀਆਂ ਚੱਲ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ, ਸ਼੍ਰੀ ਸੋਨਮ ਛੇਰਿੰਗ, ਡਿਪਟੀ ਡਾਇਰੈਕਟਰ ਅਤੇ ਸ਼੍ਰੀਮਤੀ ਰੇਣੂ, ਸਹਾਇਕ ਡਾਇਰੈਕਟਰ, ਜਨਗਣਨਾ ਕਾਰਜ ਡਾਇਰੈਕਟੋਰੇਟ, ਪੰਜਾਬ ਨੇ ਜ਼ਿਲ੍ਹਾ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਜਨਗਣਨਾ-2027 ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਜਨਗਣਨਾ ਦੇ ਦੂਜੇ ਪੜਾਅ ਦੀਆਂ ਸਿਖਲਾਈ ਗਤੀਵਿਧੀਆਂ ਦਾ ਜਾਇਜ਼ਾ ਲੈਣਾ ਸੀ। ਦੌਰੇ ਦੌਰਾਨ ਅਧਿਕਾਰੀਆਂ ਨੇ...

ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ  ਤੀਜਾ ਤਿੰਨ ਰੋਜ਼ਾ ਟਰੇਨਿੰਗ ਸੈਸ਼ਨ ਸਫਲਤਾਪੂਰਵਕ ਮੁਕੰਮਲ

ਪੜਾਅ—2 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ—ਕਮ—ਪ੍ਰਿੰਸੀਪਲ ਸੈਂਸਜ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)—ਕਮ—ਜਿਲ੍ਹਾ ਸੈਂਸਜ ਅਫਸਰ, ਸ੍ਰੀ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਤੀਜਾ ਤਿੰਨ ਰੋਜਾ ਟਰੇਨਿੰਗ ਸੈਸ਼ਨ ਬਾਵਾ ਨਿਹਾਲ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਚੁਕਵਾਈ ਸਹੁੰ

ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 26 ਅਕਤੂਬਰ 2026 ਤੋਂ 1 ਨਵੰਬਰ 2026 ਤੱਕ ਜਿ਼ਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਵਿੱਚ ਕੰਮ ਕਰਦੇ  ਅਧਿਕਾਰੀਆਂ / ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਸਹੁੰ ਚੁਕਵਾਈ ਗਈ। ਵਿਜੀਲੈਂਸ ਬਿਉਰੋ ਅਨੁਸਾਰ...

ਝੋਨੇ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ: ਡਿਪਟੀ ਕਮਿਸ਼ਨਰ

ਹੁਣ ਤੱਕ 2,76,297 ਮੀਟ੍ਰਿਕ ਟਨ ਝੋਨੇ ਦੀ ਆਮਦ, 2,55,933 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ...

ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ ਅਤੇ ਇਸ ਦਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.