Facebook-f Youtube X-twitter

ਪੰਜਾਬ ਦੀਆਂ 518 ਪ੍ਰਾਈਵੇਟ ਗਊਸ਼ਾਲਾਵਾਂ ਅਤੇ 20 ਸਰਕਾਰੀ ਗਊਸ਼ਾਲਾਵਾਂ ਦੇ 111 ਕਰੋੜ ਰੁਪਏ ਦੇ ਬਿਜਲੀ ਬਿੱਲ ਮੁਆਫ਼: ਉਪ ਚੇਅਰਮੈਨ

ਪੰਜਾਬ ਸਰਕਾਰ ਬਣੀ ਬੇਸਹਾਰਾ ਗਊਧਨ ਦਾ ਸਹਾਰਾ: ਕੀਮਤੀ ਭਗਤ

ਗਊਸ਼ਾਲਾਵਾਂ ਨੂੰ ਵੰਡੇ ਗਏ ਰਜਿਸਟ੍ਰੇਸ਼ਨ ਸਰਟੀਫਿਕੇਟ

ਲੰਬੀ/ਸ੍ਰੀ ਮੁਕਤਸਰ ਸਾਹਿਬ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਿੱਥੇ ਲੋਕਾਂ ਲਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉੱਥੇ ਹੀ ਬੇਜ਼ੁਬਾਨ ਅਤੇ ਬੇਸਹਾਰਾ ਗਊਧਨ ਦੀ ਰੱਖਿਆ ਲਈ ਵੀ ਲਗਤਾਰ ਯਤਨ ਕੀਤੇ ਜਾ ਰਹੇ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ਼੍ਰੀ ਕੀਮਤੀ ਭਗਤ ਨੇ ਵਿਧਾਨ ਸਭਾ ਹਲਕੇ ਲੰਬੀ ਦੇ ਪਿੰਡ ਬਾਦਲ ਦੇ ਰੈਸਟ ਰਾਊਸ ਵਿਖੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਉਪ ਚੇਅਰਮੈਨ ਸ਼੍ਰੀ ਕੀਮਤੀ ਭਗਤ ਨੇ ਦੱਸਿਆ ਕਿ ਗਊ ਸੇਵਾ ਕਮਿਸ਼ਨ ਵੱਲੋਂ ਗਊਧਨ ਦੀ ਭਲਾਈ ਲਈ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 518 ਪ੍ਰਾਈਵੇਟ ਗਊਸ਼ਾਲਾਵਾਂ ਅਤੇ 20 ਸਰਕਾਰੀ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰ ਕੇ 111 ਕਰੋੜ ਰੁਪਏ ਦੀ ਰਾਹਤ ਦਿੱਤੀ ਹੈ। ਇਸ ਮੌਕੇ ਜ਼ਿਲ੍ਹੇ ਨਾਲ ਸਬੰਧਤ ਗਊਸ਼ਾਲਾਵਾਂ ਦੇ ਨੁਮਾਂਇੰਦਿਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਵੀ ਵੰਡੇ ਗਏ।

ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸੂਬੇ ਭਰ ਦੀਆਂ ਗਊਸ਼ਾਲਾਵਾਂ ਨੂੰ ‘ਕਾਓ ਲਿਫਟਰ’ (ਗਾਵਾਂ ਨੂੰ ਚੁੱਕਣ ਵਾਲੀਆਂ ਮਸ਼ੀਨਾਂ) ਵੀ ਮੁਹੱਈਆ ਕਰਵਾਏ ਹਨ, ਜਿਸ ਨਾਲ ਗਊਧਨ ਦੀ ਢੋਆ ਢੁਆਈ ਆਸਾਨ ਹੋ ਜਾਂਦੀ ਹੈ। ਸਰਕਾਰ ਵੱਲੋਂ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ 518 ਗਊਸ਼ਾਲਾਵਾਂ ਲਈ ‘ਕਾਓ ਲਿਫਟਰ’ ਖਰੀਦ ਕੇ ਮੁਹੱਈਆ ਕਰਵਾ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਗਊਸ਼ਾਲਾਵਾਂ ਨੂੰ ਵੀ ਇਹ ‘ਕਾਓ ਲਿਫਟਰ’ ਮੁਹੱਈਆ ਕਰਵਾਏ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪ੍ਰਤੀ ਗਊਧਨ ਨੂੰ ਪ੍ਰਤੀ ਦਿਨ ਦੇ ਹਿਸਾਬ ਨਾਲ 61 ਰੁਪਏ ਜਲਦ ਹੀ ਦਿੱਤੇ ਜਾ ਰਹੇ ਹਨ ਤਾਂ ਜੋ ਗਊਸ਼ਾਲਾਵਾਂ ਚ ਮੌਜੂਦ ਜਾਨਵਰਾਂ ਨੂੰ ਖੁਰਾਕ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।  ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ, ਇਸ ਤੋਂ ਇਲਾਵਾ ਗਊ ਟੈਕਸ ਤੋਂ ਇਕੱਠੇ ਹੋਏ ਪੈਸੇ ਵੀ ਜਲਦ ਹੀ ਗਊਸ਼ਾਲਾਵਾਂ ਨੂੰ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨਸਾਨਾਂ ਦੇ ਨਾਲ-ਨਾਲ ਜਾਨਵਰਾਂ ਦੀ ਭਲਾਈ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦੇਣ ਤੋਂ ਇਲਾਵਾ ਹੁਣ ਸਰਕਾਰ ਵੱਲੋਂ ਗਊਧਨ ਨੂੰ ਡਾਕਟਰੀ ਸਹਾਇਤਾ ਅਤੇ ਦਵਾਈਆਂ ਦੇਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ।  ਨਾਲ ਹੀ ਉਨ੍ਹਾਂ ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ-ਆਪਣੇ ਖੇਤਰ ਹੇਠ ਪੈਂਦੀ ਹਰ ਇਕ ਗਊਸ਼ਾਲਾ ਦਾ ਘੱਟੋ-ਘੱਟ ਮਹੀਨੇ ’ਚ ਇਕ ਵਾਰ ਦੌਰਾ ਕਰਨ ਤਾਂ ਜੋ ਗਊਸ਼ਾਲਾਵਾਂ ਵਿੱਚ ਆ ਰਹੀਆਂ ਸਮੱਸਿਆਵਾਂ ਦੇ ਹੱਲ ਯਕੀਨੀ ਬਣਾਏ ਜਾ ਸਕਣ।

ਉਨ੍ਹਾਂ ਕਿਹਾ ਕਿ ਜੋ ਗਊਧੰਨ ਸੜਕਾਂ ’ਤੇ ਐਕਸੀਡੈਂਟ ਨਾਲ ਫੱਟੜ ਹੋ ਜਾਂਦਾ ਹੈ, ਉਸ ਲਈ ਡਾਕਟਰਾਂ ਦੀਆਂ ਟੀਮਾਂ, ਨਗਰ ਕੌਂਸਲ ਦੀਆਂ ਟੀਮਾਂ ਬਣਾਈਆਂ ਜਾਣਗੀਆਂ ਅਤੇ ਰਿਕਵਰੀ ਵੈਨ ਲੈਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਇੱਕ ਟੋਲ ਫ੍ਰੀ ਨੰਬਰ ਵੀ ਜਲਦ ਹੀ ਮੁਹੱਈਆ ਕਰਵਾਇਆ ਜਾਵੇਗਾ।

ਉਪ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਦਾ ਮੁੱਖ ਮੰਤਵ ਹੈ ਕਿ ਪੰਜਾਬ ਦੀਆਂ ਸੜਕਾਂ ’ਤੇ ਬੇਸਹਾਰਾ, ਗਊਧੰਨ ਨਾ ਰਹੇ, ਕਿਉਂਕਿ ਇਨ੍ਹਾਂ ਪਸ਼ੂਆਂ ਦੇ ਸੜਕਾਂ ’ਤੇ ਹੋਣ ਨਾਲ ਬਹੁਤ ਸਾਰੇ ਸੜਕੀ ਹਾਦਸੇ ਵਾਪਰ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਨੁਕਸਾਨ ਹੋ ਜਾਂਦਾ ਹੈ ਤੇ ਟ੍ਰੈਫ਼ਿਕ ਦੀ ਸਮੱਸਿਆ ਵੀ ਬਣੀ ਰਹਿੰਦੀ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਖਾਸ ਤੌਰ ’ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੇਸਹਾਰਾ ਪਸ਼ੂਆਂ ਨੂੰ ਇੱਕ ਪਿੰਡ ਤੋਂ ਦੂਜੇ ਪਿੰਡ ਜਾਂ ਸ਼ਹਿਰਾਂ ਵਿੱਚ ਛੱਡਣ ਦੀ ਬਜਾਏ ਸਰਕਾਰੀ ਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਹੀ ਛੱਡ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਆਮ ਲੋਕ ਸੜਕੀ ਹਾਦਸਿਆਂ ਤੋਂ ਬਚਣ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਨਾ ਹੋਵੇ।

ਇਸ ਮੌਕੇ ਐਸ.ਡੀ.ਐਮ. ਮਲੋਟ ਸ੍ਰੀ ਪੰਕਜ ਕੁਮਾਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਮਾਰਕੀਟ ਕਮੇਟੀ ਕਿੱਲਿਆਂਵਾਲੀ ਸ. ਗੁਰਬਾਜ ਸਿੰਘ ਬਣਵਾਲਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਗਊਸ਼ਾਲਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਯੁਵਕ ਮੇਲੇ ਦੌਰਾਨ ਜਨਗਣਨਾ-2027 ਸਬੰਧੀ ਜਾਗਰੂਕਤਾ ਅਤੇ ਪਟਿਆਲਾ, ਪੰਜਾਬ ਵਿੱਚ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ

ਪਟਿਆਲਾ:- ਜਨਗਣਨਾ-2027 ਦੀਆਂ ਚੱਲ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ, ਸ਼੍ਰੀ ਸੋਨਮ ਛੇਰਿੰਗ, ਡਿਪਟੀ ਡਾਇਰੈਕਟਰ ਅਤੇ ਸ਼੍ਰੀਮਤੀ ਰੇਣੂ, ਸਹਾਇਕ ਡਾਇਰੈਕਟਰ, ਜਨਗਣਨਾ ਕਾਰਜ ਡਾਇਰੈਕਟੋਰੇਟ, ਪੰਜਾਬ ਨੇ ਜ਼ਿਲ੍ਹਾ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਜਨਗਣਨਾ-2027 ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਜਨਗਣਨਾ ਦੇ ਦੂਜੇ ਪੜਾਅ ਦੀਆਂ ਸਿਖਲਾਈ ਗਤੀਵਿਧੀਆਂ ਦਾ ਜਾਇਜ਼ਾ ਲੈਣਾ ਸੀ। ਦੌਰੇ ਦੌਰਾਨ ਅਧਿਕਾਰੀਆਂ ਨੇ...

ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ  ਤੀਜਾ ਤਿੰਨ ਰੋਜ਼ਾ ਟਰੇਨਿੰਗ ਸੈਸ਼ਨ ਸਫਲਤਾਪੂਰਵਕ ਮੁਕੰਮਲ

ਪੜਾਅ—2 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ—ਕਮ—ਪ੍ਰਿੰਸੀਪਲ ਸੈਂਸਜ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)—ਕਮ—ਜਿਲ੍ਹਾ ਸੈਂਸਜ ਅਫਸਰ, ਸ੍ਰੀ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਤੀਜਾ ਤਿੰਨ ਰੋਜਾ ਟਰੇਨਿੰਗ ਸੈਸ਼ਨ ਬਾਵਾ ਨਿਹਾਲ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਚੁਕਵਾਈ ਸਹੁੰ

ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 26 ਅਕਤੂਬਰ 2026 ਤੋਂ 1 ਨਵੰਬਰ 2026 ਤੱਕ ਜਿ਼ਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਵਿੱਚ ਕੰਮ ਕਰਦੇ  ਅਧਿਕਾਰੀਆਂ / ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਸਹੁੰ ਚੁਕਵਾਈ ਗਈ। ਵਿਜੀਲੈਂਸ ਬਿਉਰੋ ਅਨੁਸਾਰ...

ਝੋਨੇ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ: ਡਿਪਟੀ ਕਮਿਸ਼ਨਰ

ਹੁਣ ਤੱਕ 2,76,297 ਮੀਟ੍ਰਿਕ ਟਨ ਝੋਨੇ ਦੀ ਆਮਦ, 2,55,933 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ...

ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ ਅਤੇ ਇਸ ਦਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.