Facebook-f Youtube X-twitter

ਖੇਤੀਬਾੜੀ ਵਿਭਾਗ ਵੱਲੋਂ 9 ਅਕਤੂਬਰ ਨੂੰ ਡਕਾਲਾ ਵਿਖੇ ਕਿਸਾਨ ਸਿਖਲਾਈ ਕੈਂਪ

ਪਟਿਆਲਾ:- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਨੇ ਦੱਸਿਆ ਕਿ ਹਾੜ੍ਹੀ ਦੀਆਂ ਫਸਲਾਂ ਸਬੰਧੀ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਪ ਮਾਨਯੋਗ ਸ. ਗੁਰਮੀਤ ਸਿੰਘ ਖੁੱਡੀਆ, ਖੇਤੀਬਾੜੀ ਮੰਤਰੀ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਜੀ ਦੀ ਯੋਗ ਅਗਵਾਈ ਹੇਠ ਮਿਤੀ 09-10-2026 ਦਿਨ ਸ਼ੁੱਕਰਵਾਰ ਨੂੰ ਕੇ.ਐਸ ਫਾਰਮ ਪਿੰਡ ਡਕਾਲਾ ਵਿਖੇ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਦੇ ਮੁੱਖ ਮਹਿਮਾਨ ਸ. ਚੇਤਨ ਸਿੰਘ ਜੋੜੇਮਾਜਰਾ ਐਮ.ਐਲ.ਏ, ਸਮਾਣਾ ਹੋਣਗੇ ਅਤੇ ਕੈਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਸ਼ੂ ਅਗਰਵਾਲ ਕਰਨਗੇ। ਇਸ ਕੈਪ ਦੇ ਵਿਸ਼ੇਸ਼ ਮਹਿਮਾਨ ਸੰਯੁਕਤ ਡਾਇਰੈਕਟਰ ਖੇਤੀਬਾੜੀ(ਘਣੀ ਖੇਤੀ) ਡਾ. ਜੰਗੀਰ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣਗੇ। ਇਸ ਕੈਂਪ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ, ਫਾਰਮ ਸਲਾਹਕਾਰ ਕੇਂਦਰ, ਪਟਿਆਲਾ ਅਤੇ ਖੇਤੀਬਾੜੀ ਵਿਭਾਗ ਦੇ ਸਾਇੰਸਦਾਨ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕਰਨਗੇ। ਇਸ ਕੈਂਪ ਵਿੱਚ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਤੋਂ ਲਗਭਗ 1000 ਕਿਸਾਨਾਂ ਵੱਲੋਂ ਭਾਗ ਲਿਆ ਜਾਵੇਗਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

-ਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਪੰਜਾਬ ਦੇ ਨੌਂ ਡਿਪੂਆਂ ਰਾਹੀਂ 29 ਸੀਟਰ 100 ਮਿੰਨੀ ਬੱਸਾਂ ਪੇਂਡੂ ਰੂਟਾਂ ‘ਤੇ ਚੱਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਅਗਲੇ ਮਹੀਨੇ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪਟਿਆਲੇ ਦੀਆਂ ਖਿਡਾਰਨਾਂ ਨੇ ਅੰਡਰ-14 ਬਾਸਕਟਬਾਲ ਦੇ ਵਿੱਚ ਜਿੱਤਿਆ ਗੋਲਡ ਮੈਡਲ

ਪਟਿਆਲਾ:- ਜਿਲਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦੇ ਤਹਿਤ ਬਾਸਕਟਬਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਪਟਿਆਲੇ ਜਿਲੇ ਦੀਆਂ ਖਿਡਾਰਨਾਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ।ਬਾਸਕਟਬਾਲ ਦੇ ਕਨਵੀਨਰ ਕੋਚ ਰਮਨੀਕ ਅਹੂਜਾ ਅਤੇ ਅਤੇ ਕੋਚ ਗੁਰਮੀਤ ਸਿੰਘ ਨੇ ਦੱਸਿਆ ਅੰਡਰ-14 ਦੇ ਵਿੱਚ ਖਿਡਾਰਨਾਂ ਨੇ ਲੁਧਿਆਣਾ ਵਿਖੇ ਸ਼ਾਨਦਾਰ ਪ੍ਰਦਰਸ਼ਨ...

ਸਰਕਾਰੀ ਹਾਈ ਸਕੂਲ ਮੰਡੋਲੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਗਤੀਵਿਧੀ ਕਰਵਾਈ

ਖੇਤੀਬਾੜੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਕੀਤਾ ਗਿਆ ਜਾਗਰੂਕ ਪਟਿਆਲਾ:- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਅਫ਼ਸਰ ਡਾ. ਰਣਜੋਧ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮੰਡੋਲੀ ਵਿਖੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ...

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਝੋਨੇ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਹੁਣ ਤੱਕ 241142 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਖਰੀਦੇ ਗਏ ਝੋਨੇ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲਿਫ਼ਟਿੰਗ...

‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ, ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ

ਵਾਰਡ ਵਾਸੀਆਂ ਨਾਲ ਗੱਲਬਾਤ ਕਰਕੇ ਨਸ਼ਿਆਂ ਨੂੰ ਖਤਮ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਮਿਲ ਕੇ ਨਸ਼ਿਆਂ ਨੂੰ ਖਤਮ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਬਿਮਾਰੀ ਨੂੰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.