Facebook-f Youtube X-twitter

ਨਸ਼ਾ ਮੁਕਤੀ ਮੋਰਚਾ ਵੱਲੋਂ 551 ਦਿਨ ਪੂਰੇ ਹੋਣ ’ਤੇ ਵੱਖ—ਵੱਖ ਪਿੰਡਾਂ ਵਿੱਚ ਜਾਗਰੂਕਤਾ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਯੁੱਧ ਨਸ਼ਿਆ ਵਿWੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਡਾ ਬਲਜੀਤ ਕੌਰ ਦੀ ਰਹਿਨੁਮਾਈ ਹੇਠ ਨਸ਼ਾ ਮੁਕਤੀ ਮੋਰਚਾ ਦੀ ਟੀਮ ਵੱਲੋਂ ਵੀ.ਡੀ.ਸੀ.ਕਮੇਟੀ ਦੇ 551 ਦਿਨ ਪੂਰੇ ਹੋਣ ਸਬੰਧੀ ਅੱਜ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ ਪਿੰਡ ਪੱਧਰੀ ਮੀਟਿੰਗਾਂ ਕਰਵਾਈਆਂ ਗਈਆਂ। ਇਸ ਦੌਰਾਨ ਪਿੰਡ ਅਬੁਲ ਖੁਰਾਣਾ, ਔਲਖ, ਚੱਕ ਮਹਾਂਭੱਦਰ, ਚਿਬੜਾਂਵਾਲੀ, ਚੱਕ ਚਿਬੜਾਂਵਾਲੀ, ਈਨਾ ਖੇੜਾ ਅਤੇ ਰਾਮਨਗਰ ਵਿਖੇ ਲੋਕਾਂ ਨਾਲ ਨਸ਼ਿਆਂ ਦੇ ਮੁੱਦੇ ’ਤੇ ਵਿਸਥਾਰ ਨਾਲ ਵਿਚਾਰ—ਵਟਾਂਦਰਾ ਕੀਤਾ ਗਿਆ।

ਮੀਟਿੰਗਾਂ ਦੌਰਾਨ ਹਾਜ਼ਰ ਲੋਕਾਂ ਨੂੰ ਨਸ਼ਿਆਂ ਖਿਲਾਫ਼ ਚੱਲ ਰਹੇ ਅਭਿਆਨ  ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਕਜੁੱਟ ਹੋ ਕੇ ਯਤਨ ਕਰਨ ਲਈ ਜਾਗਰੂਕ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਪਿੰਡਾਂ ਵਿੱਚ ਲੋਕਾਂ ਦੀ ਸ਼ਮੂਲੀਅਤ ਅਤੇ ਜਾਗਰੂਕਤਾ ਹੀ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਦੇ ਸਕਦੀ ਹੈ।

ਇਸ ਮੌਕੇ ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਦੀ, ਹਲਕਾ ਵਾਈਸ ਕੋਆਰਡੀਨੇਟਰ ਸੁਖਦੀਪ ਸਿੰਘ ਭਗਸਰ, ਸਿਮਰਜੀਤ ਸਿੰਘ ਬਰਾੜ ਚੇਅਰਮੈਨ, ਪਰਮਪਾਲ ਸਿੰਘ ਬਲਾਕ ਪ੍ਰਧਾਨ,ਬਲਾਕ ਪ੍ਰਧਾਨ ਰਾਜ, ਬਲਾਕ ਪ੍ਰਧਾਨ ਮਨਜੀਤ ਸਿੰਘ ਬੱਲਮਗੜ੍ਹ, ਇਕਬਾਲ ਸਿੰਘ ਸਰਪੰਚ ਭੰਗਚੜੀ, ਕੁਲਦੀਪ ਢਿੱਲੋਂ, ਦੀਪਕ ਅਰੋੜਾ, ਕੁਲਦੀਪ ਸਿੰਘ ਘੱਗਾ, ਬਲਵਿੰਦਰ ਸਿੰਘ ਭੁੱਲਰੀਆਂ ਅਤੇ ਗੁਰਦੀਪ ਸਿੰਘ ਸੋਥਾ, ਅਸ਼ੋਕ ਕੁਮਾਰ, ਫੀਲਡ ਅਫ਼ਸਰ ਤੁਸ਼ਾਰ ਕੁਮਾਰ ਸਮੇਤ ਹੋਰ ਸਾਥੀ ਅਤੇ ਪਿੰਡ ਵਾਸੀ ਹਾਜ਼ਰ ਸਨ। 

Gursharan Singh

garry6110@gmail.com

Leave a Reply

Your email address will not be published. Required fields are marked *

Trending

ਬੀਤੇ ਦਿਨੀ ਹੋਏ ਬਰਸਾਤ ਨਾਲ ਹੋਏ ਖਰਾਬ ਹੋਈ ਝੋਨੇ  ਦੀ ਫਸਲ ਦੀ ਜਲਦੀ ਕਰਵਾਈ ਜਾਵੇਗੀ ਗਿਰਦਾਵਰੀ  —— ਕੈਬਨਿਟ ਮੰਤਰੀ

ਲੰਬੀ/ ਮਲੋਟ/ ਸ੍ਰੀ ਮੁਕਤਸਰ ਸਾਹਿਬ:- ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ, ਅਤੇ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰ ਰਹੀ ਹੈ, ਇਹ ਪ੍ਰਗਟਾਵਾਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਬੀਤੇ...

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕੀਤਾ

ਕਿਹਾ- ਬਟਾਲਾ ਸ਼ਹਿਰ ਵਿੱਚ ਵਿੱਚ ਚਹੁਪੱਖੀ ਵਿਕਾਸ ਕਾਰਜ ਜਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕਰਨ ਉਪਰੰਤ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਟਾਲਾ ਸ਼ਹਿਰ ਦੇ ਵਿਕਾਸ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ...

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ ਕਿਸਾਨ: ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਂਦਾ ਹੈ ਮਾੜਾ ਪ੍ਰਭਾਵ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਦੱਸੇ ਗਏ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਹੁਣ ਤੱਕ 2.17 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਵੱਲੋਂ...

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ

ਪਟਿਆਲਾ:- ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.