Facebook-f Youtube X-twitter

ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਜਾਰੀ : ਐਸ.ਡੀ.ਐਮ.

ਰਾਜਪੁਰਾ:-ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਰਾਜਪੁਰਾ ਰਵਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੀ.ਆਰ.ਐਮ. ਸਕੀਮ ਦੀ ਮੱਦ ਆਈ.ਈ.ਸੀ. ਗਤੀਵਿਧੀਆਂ ਕਰਕੇ ਕਿਸਾਨਾਂ ਨੂੰ ਪਰਾਲੀ ਦੀਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਹਿੱਤ ਤਹਿਸੀਲ ਰਾਜਪੁਰਾ ਦੇ ਕਿਸਾਨਾਂ ਨੂੰ ਪਿੰਡ ਪੱਧਰੀ ਕੈਂਪਾਂ, ਮੋਬਾਇਲ ਵੈਨ, ਨੁਕੜ ਨਾਟਕ ਅਤੇ ਸਕੂਲ ਗਤੀਵਿਧੀਆਂ ਰਾਹੀਂ ਜਾਗਰੂਕ ਕਰ ਰਿਹਾ ਹੈ। ਐਸ.ਡੀ.ਐਮ. ਰਾਜਪੁਰਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਤਹਿ ਕੀਤੇ ਸਮੇਂ ਦੌਰਾਨ ਹੀ ਝੋਨੇ ਦੀ ਵਾਢੀ ਕੀਤੀ ਜਾਵੇ ਤਾਂ ਜ਼ੋ ਮੰਡੀ ਵਿਚ ਜਿਆਦਾ ਨਮੀ ਕਾਰਨ ਮੰਡੀਕਰਨ ਵਿਚ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਨੇ ਦਸਿਆ ਕਿ ਕਿਸਾਨ ਸੁਪਰ ਐਸ.ਐਮ.ਐਸ ਨਾਲ ਲੱਗੀ ਕੰਬਾਇਨ ਨਾਲ ਝੋਨੇ ਦੀ ਵਾਢੀ ਕਰਨ ਅਤੇ ਪਰਾਲੀ ਨੂੰ ਖੇਤਾਂ ਵਿਚ ਮਿਲਾਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ। ਬਲਾਕ ਖੇਤੀਬਾੜੀ ਅਫਸਰ ਰਾਜਪੁਰਾ ਡਾ. ਜੁਪਿੰਦਰ ਸਿੰਘ ਪੰਨੂੰ ਅਤੇ ਬਲਾਕ ਖੇਤੀਬਾੜੀ ਅਫਸਰ ਘਨੌਰ ਡਾ. ਰਣਜੋਧ ਸਿੰਘ ਅਧੀਨ ਪੈਂਦੇ ਸਰਕਲਾਂ ਵਿਚ ਹੁਣ ਤੱਕ 72 ਪਿੰਡ ਪੱਧਰੀ ਅਤੇ 3 ਬਲਾਕ ਪੱਧਰੀ ਕੈਂਪ ਲਗਾਏ ਜਾ ਚੁੱਕੇ ਹਨ। ਇਹਨਾਂ ਕੈਂਪਾਂ ਵਿਚ ਪਿੰਡ ਦੇ ਸਰਪੰਚਾਂ, ਨੰਬਰਦਾਰਾਂ, ਚੌਂਕੀਦਾਰਾਂ ਅਤੇ ਲਗਭਗ 2300 ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ। ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਸਥਾਰ ਅਫਸਰ (ਖੇੜਾ ਗੱਜੂ ਅਤੇ ਜਾਂਸਲਾ) ਸੰਜੀਵ ਕੁਮਾਰ, ਮਨਪ੍ਰੀਤ ਸਿੰਘ (ਜੰਡ ਮੰਗੋਲੀ ਅਤੇ ਕਪੂਰੀ) ਅਤੇ ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਧਿਆਨ ਸਿੰਘ (ਖੇੜੀ ਗੁਰਨਾ), ਡਾ. ਪੁਨੀਤ ਕੁਮਾਰ (ਬਸੰਤਪੁਰਾ), ਡਾ. ਅਜੈ ਕੁਮਾਰ (ਪੱਬਰੀ), ਡਾ. ਅਨੁਰਾਗ ਅੱਤਰੀ (ਨੱਥੂ ਮਾਜਰਾ, ਸ਼ੰਭੂ ਕਲਾਂ ਅਤੇ ਚੱਪੜ) ਅਤੇ ਖੇਤੀਬਾੜੀ ਉਪਨਿਰੀਖਕਾਂ ਅਤੇ ਆਤਮਾ ਸਟਾਫ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਵਾਹੁਣ ਅਤੇ ਗੰਢਾਂ ਬਣਾਕੇ ਉਦਯੋਗਿਕ ਇਕਾਇਆਂ ਨੂੰ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਉਪਰ ਦਿੱਤੀ ਗਈ ਸੀ.ਆਰ.ਐਮ. ਮਸ਼ੀਨਰੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਦਸਿਆ ਕਿ ਕਿਸਾਨ ਖੇਤੀਬਾੜੀ ਅਤੇ ਸਹਿਕਾਰੀ ਸਭਾਵਾਂ ਨਾਲ ਸੰਪਰਕ ਕਰਕੇ ਮਸ਼ੀਨਾਂ ਦੀ ਮੰਗ ਕਰ ਸਕਦੇ ਹਨ ਤਾਂ ਜ਼ੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ 350 ਪਰਿਵਾਰਾਂ ਨੂੰ ਮਾਲਕੀ ਦੇ ਸਰਟੀਫਿਕੇਟ ਵੰਡੇ

ਜਲਦ ਹੀ ਕੱਚੇ ਘਰਾਂ ਨੂੰ ਪੱਕਾ ਕਰਨ ਲਈ ਲੋੜਵੰਦਾਂ ਨੂੰ ਮਿਲੇਗੀ ਸਹੂਲਤ – ਵਿਧਾਇਕ ਕੁਲਵੰਤ ਸਿੰਘ ਬਾਜੀਗਰ ਪਾਤੜਾਂ/ ਘੱਗਾ:- ਹਲਕਾ ਸੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਹਲਕੇ ਦੇ ਪਿੰਡ ਰਸੌਲੀ ਵਿਖੇ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਸਕੀਮ ‘ਮੇਰਾ ਘਰ ਮੇਰੇ ਨਾਮ ‘ ਤਹਿਤ 350 ਲੋੜਵੰਦ ਪਰਿਵਾਰਾਂ ਨੂੰ ਮਾਲਕਾਨਾ ਦੇ ਹੱਕ ਦੇਣ ਲਈ ਸਰਟੀਫਿਕੇਟ ਵੰਡੇ...

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਹੱਕ ਖੋਹਣਾ ਭਾਜਪਾ ਦੀ ਪੁਰਾਣੀ ਆਦਤ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਦੀ ਸਰਕਾਰ ਨੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦਾ ਆਰ.ਡੀ.ਐਫ. ਅਤੇ ਵੈਟ ਦਾ ਬਕਾਇਆ ਰੋਕਿਆ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀ-ਭਾਜਪਾ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ ਮੁੜ ਇਕੱਠੇ ਹੋਣ ਲਈ ਤਿਆਰੀ ਕਰ ਰਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ...

ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਦੇ ਚੇਅਰਮੈਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫਤਿਹਗੜ੍ਹ ਚੂੜੀਆਂ/ਬਟਾਲਾ:- ਮਾਰਕੀਟ ਕਮੇਟੀ ਫਤਹਿਗੜ੍ਹ ਚੂੜੀਆਂ ਦੇ ਚੇਅਰਮੈਨ ਰਜਿੰਦਰ ਸਿੰਘ ਜਾਂਗਲਾ ਵੱਲੋਂ ਅਨਾਜ ਮੰਡੀ ਦੇ ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਨੋਰਥ ਮੰਡੀ ਵਿੱਚ ਫਸਲ ਦੀ ਖਰੀਦ, ਚੁਕਾਈ (ਲਿਫਟਿੰਗ) ਅਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਚਰਚਾ ਕਰਨਾ ਸੀ। ਮੀਟਿੰਗ ਦੌਰਾਨ ਚੇਅਰਮੈਨ...

ਵਿਜੀਲੈਂਸ ਬਿਉਰੋ ਵਲੋਂ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 26 ਅਕਤੂਬਰ 2026 ਤੋਂ 1 ਨਵੰਬਰ 2026 ਤੱਕ ਿਜ਼ਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਸਰਕਾਰੀ ਬਿਲਡਿੰਗਾਂ, ਡੀ.ਸੀ. ਦਫਤਰ ਤੋਂ ਇਲਾਵਾ ਜਨਤਕ ਥਾਵਾਂ...

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

-ਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਪੰਜਾਬ ਦੇ ਨੌਂ ਡਿਪੂਆਂ ਰਾਹੀਂ 29 ਸੀਟਰ 100 ਮਿੰਨੀ ਬੱਸਾਂ ਪੇਂਡੂ ਰੂਟਾਂ ‘ਤੇ ਚੱਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਅਗਲੇ ਮਹੀਨੇ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.