Facebook-f Youtube X-twitter

ਇਲੈਕਟੋਰਲ ਰੋਲ ਆਬਜ਼ਰਵਰ ਸੁਮੇਰ ਸਿੰਘ ਗੁਰਜਰ ਵੱਲੋਂ ਪਟਿਆਲਾ ‘ਚ ਐਸ.ਆਈ.ਆਰ. ਦੀ ਪ੍ਰਗਤੀ ਦਾ ਜਾਇਜ਼ਾ

12 ਅਕਤੂਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

ਪਟਿਆਲਾ:- ਭਾਰਤ ਚੋਣ ਕਮਿਸ਼ਨ ਵੱਲੋਂ ਡਵੀਜ਼ਨਲ ਕਮਿਸ਼ਨਰ ਪਟਿਆਲਾ ਸ੍ਰੀ ਵਿਨੈ ਬੁਬਲਾਨੀ ਦੀ ਛੁੱਟੀ ਦੌਰਾਨ ਪਟਿਆਲਾ ਜ਼ਿਲ੍ਹੇ ਲਈ ਇਲੈਕਟੋਰਲ ਰੋਲ ਆਬਜ਼ਰਵਰ ਨਿਯੁਕਤ ਕੀਤੇ ਗਏ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਅਤੇ ਜ਼ਿਲ੍ਹੇ ਦੇ ਸਾਰੇ ਅੱਠ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਨਾਲ ਬੈਠਕ ਕਰਕੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ।

ਬੈਠਕ ਦੌਰਾਨ ਸ੍ਰੀ ਗੁਰਜਰ ਨੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਪਟਿਆਲਾ ਜ਼ਿਲ੍ਹੇ ਦੀਆਂ ਅੰਤਿਮ ਵੋਟਰ ਸੂਚੀਆਂ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਮੌਕੇ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਲਈ ਨਿਰਧਾਰਤ ਸਮਾਂ-ਸਾਰਣੀ ਦੀ ਪਾਲਣਾ ਯਕੀਨੀ ਬਣਾਉਣ ਅਤੇ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ’ਤੇ ਜ਼ੋਰ ਦਿੱਤਾ।ਉਨ੍ਹਾਂ ਦੱਸਿਆ ਕਿ ਕੋਈ ਵੀ ਯੋਗ ਵੋਟਰ ਅਤੇ ਖਾਸ ਕਰਕੇ ਨੌਜਵਾਨ ਵੋਟਰ, ਵੋਟ ਬਣਨ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਨਾ ਹੀ ਕਿਸੇ ਅਣਅਧਿਕਾਰਤ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ। ਇਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਜ਼ਿਲ੍ਹਾ  ਪ੍ਰਸ਼ਾਸਨ ਵੱਲੋਂ ਸ੍ਰੀ ਗੁਰਜਰ ਨੂੰ ਦੱਸਿਆ ਗਿਆ ਕਿ ਸਾਰੇ ਅੱਠ ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਦੀਆਂ ਪੀ.ਡੀ.ਐਫ਼. ਫਾਈਲਾਂ ਡਾਊਨਲੋਡ ਕਰਨ ਅਤੇ ਛਪਾਈ ਲਈ ਭੇਜਣ ਦੀ ਪ੍ਰਕਿਰਿਆ ਜਾਰੀ ਹੈ। ਅੰਤਿਮ ਪ੍ਰਕਾਸ਼ਨਾ ਉਪਰੰਤ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਸਮੇਤ ਵੋਟਰ ਸੂਚੀਆਂ ਦੇ ਪੂਰੇ ਸੈੱਟ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ, ਪੋਲਿੰਗ ਸਟੇਸ਼ਨਾਂ, ਈ.ਆਰ.ਓ. ਦਫ਼ਤਰਾਂ, ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਅਤੇ ਮੁੱਖ ਚੋਣ ਅਫ਼ਸਰ ਦੀ ਵੈੱਬਸਾਈਟ ’ਤੇ ਵੋਟਰ ਸੂਚੀਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਗਏ ਹਨ।

ਬੈਠਕ ਵਿੱਚ ਵੋਟਰ ਸੂਚੀਆਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ, ਅੰਕੜਿਆਂ ਦੇ ਵਿਸ਼ਲੇਸ਼ਣ ਅਤੇ ਨਵੇਂ ਦਰਜ ਹੋਏ ਵੋਟਰਾਂ ਦੇ ਐਪਿਕ ਕਾਰਡਾਂ ਦੀ ਛਪਾਈ ਤੇ ਵੰਡ ਸਬੰਧੀ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਪਤ ਸ਼ਿਕਾਇਤਾਂ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਕੀਤੀ ਗਈ ਹੈ ਅਤੇ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਯਕੀਨੀ ਬਣਾਈ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.