ਸੋਲੋ ਡਾਂਸ, ਗਰੁੱਪ ਡਾਂਸ, ਗੀਤ, ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਨਾਲ ਬੰਨ੍ਹਿਆ ਰੰਗ
ਬਟਾਲਾ:- ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ, ਮਸ਼ੀਨੀ ਵਿਭਾਗ ਦੇ ਮੁਖੀ ਹਿਤੇਸ਼ ਬਰਗਾਲ, ਇਲੈਕਟਰੀਕਲ ਵਿਭਾਗ ਦੇ ਇੰਚਾਰਜ ਵਿਜੇ ਮਨਿਹਾਸ, ਕਲਚਰਲ ਕਮੇਟੀ ਦੇ ਪ੍ਰਧਾਨ ਤੇ ਸਿਵਿਲ ਵਿਭਾਗ ਦੇ ਇੰਚਾਰਜ ਸ਼ਿਵਰਾਜਨਪੁਰੀ, ਐਸ.ਆਰ.ਸੀ. ਪ੍ਰਧਾਨ ਹਰਜਿੰਦਰਪਾਲ ਸਿੰਘ, ਸੈਕਟਰੀ ਤੇ ਕੈਮੀਕਲ ਵਿਭਾਗ ਦੇ ਇੰਚਾਰਜ ਮੈਡਮ ਰੇਖਾ, .ਸੀ.ਈ. ਵਿਭਾਗ ਦੇ ਇੰਚਾਰਜ ਰਮਨਦੀਪ ਕੌਰ ਬੱਲ, ਅਪਲਾਈਡ ਸਾਇੰਸ ਵਿਭਾਗ ਦੇ ਇੰਚਾਰਜ ਡਾ. ਸੁਨਿਮਰਜੀਤ ਕੌਰ, ਸੁਪਰਡੰਟ ਹਰਪਾਲ ਸਿੰਘ ਭਾਂਮੜੀ, ਪਲੇਸਮੈਂਟ ਅਫਸਰ ਜਸਬੀਰ ਸਿੰਘ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ।
ਸਮਾਗਮ ਦੀ ਆਰੰਭਤਾ ਵਿਦਿਆਰਥੀਆਂ ਵੱਲੋਂ ਧਾਰਮਿਕ ਗੀਤ ਅਤੇ ਸ਼ਬਦ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਨੇ ਸੋਲੋ ਡਾਂਸ, ਗਰੁੱਪ ਡਾਂਸ, ਗੀਤ, ਕਵਾਲੀ ਅਤੇ ਗਿੱਧੇ ਸਮੇਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵੱਲੋਂ ਕਾਲਜ ਦੀ ਸਲਾਨਾ ਰਿਪੋਰਟ ਪੇਸ਼ ਕਰਦਿਆਂ ਵਿੱਦਿਅਕ, ਖੇਡਾਂ, ਸੱਭਿਆਚਾਰਕ ਅਤੇ ਹੋਰ ਖੇਤਰਾਂ ਵਿੱਚ ਕਾਲਜ ਵੱਲੋਂ ਹਾਸਲ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਵਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ।
ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਕਲਚਰਲ ਕਮੇਟੀ ਦੇ ਮੈਂਬਰ ਅਤੀਸ਼ ਕੁਮਾਰ, ਸੁਨਿਮਰਜੀਤ ਕੌਰ, ਜਸਪ੍ਰੀਤ ਕੌਰ ਅਤੇ ਤੇਜ ਪ੍ਰਤਾਪ ਸਿੰਘ ਕਾਹਲੋਂ ਵੱਲੋਂ ਬਾਖੂਬੀ ਨਿਭਾਈ ਗਈ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ ਰਿਟਾ: ਸੀਨੀਅਰ ਲੈਕਚਰਾਰ ਵਿਜੇ ਕੁਮਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੀਨੀਅਰ ਲੈਕਚਰਾਰ ਅਤੀਸ਼ ਕੁਮਾਰ, ਬਲਵਿੰਦਰ ਸਿੰਘ, ਹਰਿੰਦਰ ਸਿੰਘ, ਸਪੋਰਟਸ ਅਫਸਰ ਜਗਦੀਪ ਸਿੰਘ, ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ, ਲੈਕਚਰਾਰ ਸ਼ਾਲਿਨੀ ਮਹਾਜਨ ਤੇ ਰੰਜੂ ਉਹਰੀ ਅਤੇ ਲਾਇਬ੍ਰੇਰੀਅਨ ਹਰਜਿੰਦਰ ਕੌਰ ਅਸਟੇਟ ਅਫਸਰ ਸਾਹਿਬ ਸਿੰਘ, ਐਫ.ਆਈ. ਸੁਖਵਿੰਦਰ ਸਿੰਘ, ਐਨ.ਸੀ.ਸੀ. ਅਫਸਰ ਨਵਜੋਤ ਸਲਾਰੀਆ, ਲੈਕਚਰਾਰ ਹੁਨਰਬੀਰ ਸਿੰਘ, ਰਜਿੰਦਰ ਕੁਮਾਰ, ਰੋਹਿਤ ਵਾਡਰਾ, ਗੁਲਜ਼ਾਰ, ਰਜਨੀਤ ਮੱਲੀ, ਸਤਵਿੰਦਰ ਕੌਰ, ਹਰਜਿੰਦਰ ਕੌਰ, ਕਮਲਜੀਤ ਕੌਰ, ਕੁਲਵਿੰਦਰ ਕੌਰ, ਸਚਿਨ ਅਠਵਾਲ, ਜਤਿੰਦਰ ਕੁਮਾਰ, ਸੁਰਜੀਤ ਰਾਮ, ਰਮਨਦੀਪ ਸਿੰਘ, ਰਾਮ ਸਿੰਘ, ਜਤਿੰਦਰ ਸਿੰਘ, ਅਤੁਲ ਅਤੇ ਗੁਰਵਿੰਦਰ ਸਿੰਘ ਸਮੇਤ ਕਾਲਜ ਦਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।