Facebook-f Youtube X-twitter

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਇਕਜੁੱਟਤਾ ਪ੍ਰੋਗਰਾਮ ਲਗਾਤਾਰ ਜਾਰੀ ਰਹਿਣਗੇ: ਯਾਦਵਿੰਦਰ ਸਿੰਘ ਗੋਲਡੀ

* ਪਿੰਡ ਚਪੜ ਤੇ ਲੌਟ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੀਟਿੰਗਾਂ ਕਰਵਾਈਆਂ

* ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫ਼ਤ ਇਲਾਜ ਕਰਵਾ ਰਹੀ ਹੈ ਭਗਵੰਤ ਮਾਨ ਸਰਕਾਰ

ਪਟਿਆਲਾ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਭਰ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਲਈ ਇਕਜੁੱਟਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਟਿਆਲਾ ਜ਼ਿਲ੍ਹੇ ਦੇ ਘਨੌਰ ਹਲਕੇ ਦੇ ਪਿੰਡ ਚਪੜ ਅਤੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਲੌਟ ਵਿਖੇ ਜ਼ਿਲ੍ਹਾ ਪ੍ਰਧਾਨ ਸ. ਯਾਦਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਜਾਗਰੂਕਤਾ ਮੀਟਿੰਗਾਂ ਕੀਤੀਆਂ ਗਈਆਂ।

ਇਸ ਮੌਕੇ ਯਾਦਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫ਼ਤ ਇਲਾਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਤਸਕਰੀ ਵਿਰੁੱਧ ਇਕਜੁੱਟ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਟੋਲ ਫਰੀ ਨੰਬਰ 97791-00200 ਅਤੇ ਨਸ਼ਾ ਮੁਕਤੀ ਐਪ (ਐਨ.ਐਨ.ਐਮ.) ਰਾਹੀਂ ਵੀ ਸਾਂਝੀ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਇਕਜੁੱਟਤਾ ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਨਸ਼ਾ ਤਸਕਰੀ ਸਬੰਧੀ ਸੂਚਨਾ ਦੇਣ ਲਈ ਐਪ ਦੀ ਵਰਤੋਂ ਬਾਰੇ ਵੀ ਸਮਝਾਇਆ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਵਿੱਚ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਪੁਲਿਸ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ।

ਉਨ੍ਹਾਂ ਕਿਹਾ ਕਿ ਪਿੰਡ ਚਪੜ ਅਤੇ ਲੌਟ ਵਿਖੇ ਇਨ੍ਹਾਂ ਪ੍ਰੋਗਰਾਮਾਂ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਪਿੰਡ ਵਾਸੀਆਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਭਰੋਸਾ ਦਿੰਦਿਆਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਇਸ ਮੌਕੇ ਜਸਵਿੰਦਰ ਸਿੰਘ ਆਕੜੀ, ਹਲਕਾ ਕੋਆਰਡੀਨੇਟਰ ਘਨੌਰ, ਰਾਜੇਸ਼ ਕੁਮਾਰ ਰਾਜਪੁਰਾ, ਭੁਪਿੰਦਰ ਸਿੰਘ, ਹਲਕਾ ਨਾਭਾ, ਪ੍ਰਿਤਪਾਲ ਸਿੰਘ, ਹਲਕਾ ਪਟਿਆਲਾ ਦਿਹਾਤੀ, ਗੈਰੀ ਗੌਤਮ, ਪ੍ਰਿੰਸ ਤਿਆਗੀ, ਬਲਜਿੰਦਰ ਸਰਾਓ, ਰਣਜੀਤ ਵਿਰਕ, ਪਵਨ ਕੁਮਾਰ ਅਤੇ ਹੋਰ ਵਲੰਟੀਅਰ ਵੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.