Facebook-f Youtube X-twitter

ਆਪਣੀ ਆਮਦਨ ਵਧਾਉਣ ਲਈ ਕਿਸਾਨ ਖੇਤੀ ਮਾਹਿਰਾਂ ਦੀ ਰਾਏ ਅਨੁਸਾਰ ਫਸਲੀ ਵਿਭਿੰਨਤਾ ਤੇ ਸਹਾਇਕ ਧੰਦੇ ਅਪਣਾਉਣ- ਚੇਤਨ ਸਿੰਘ ਜੌੜਾਮਾਜਰਾ

-ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ‘ਚ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 30 ਕਿਸਾਨਾਂ ਨੂੰ ਸਨਮਾਨਿਤ ਕੀਤਾ

-ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਘਟੀਆਂ -ਏਡੀਸੀ ਮਾਨ

-ਖੇਤੀਬਾੜੀ ਵਿਭਾਗ ਪਟਿਆਲਾ ਵੱਲੋਂ ਹਾੜੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

-ਕਿਸਾਨ ਸਿਖਲਾਈ ਕੈਂਪ ‘ਚ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਜਮੀਨ ‘ਚ ਮਿਲਾਉਣ ਤੇ ਹੋਰ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ

ਡਕਾਲਾ, ਭੁਨਰਹੇੜੀ, ਪਟਿਆਲਾ:- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਟਿਆਲਾ ਨੇ ਕੇ.ਐਸ. ਫਾਰਮ ਹਾਊਸ, ਡਕਾਲਾ ਵਿਖੇ ਹਾੜੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ। ਇਸ ਦੌਰਾਨ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 30 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕੈਂਪ ਦਾ ਉਦਘਾਟਨ ਕਰਦੇ ਹੋਏ ਕਿਸਾਨਾਂ ਨੂੰ ਆਪਣੀ ਖੇਤੀ ਆਮਦਨ ਵਧਾਉਣ ਲਈ ਸਲਾਹ ਦਿੱਤੀ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਰਾਏ ਅਨੁਸਾਰ ਫ਼ਸਲਾਂ ਦੀ ਦੇਖ-ਰੇਖ ਕਰਨ, ਸਹਾਇਕ ਧੰਦੇ ਅਪਣਾਉਣ ਅਤੇ ਫਸਲੀ ਵਿਭਿੰਨਤਾ ਹੇਠ ਰਕਬਾ ਵਧਾਉਣ। ਵਿਧਾਇਕ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੀ ਪ੍ਰੇਰਿਤ ਕੀਤਾ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਦੀ ਅਗਵਾਈ ਹੇਠ ਲੱਗੇ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

ਇਸ ਕੈਂਪ ਦੇ ਤਕਨੀਕੀ ਸੈਸ਼ਨ ਦੀ ਅਗਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਆਉਣ ਵਾਲੇ ਸਾਲਾਂ ਵਿਚ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ। ਏਡੀਸੀ ਮਾਨ ਨੇ ਦੱਸਿਆ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਘਟ ਰਹੀਆਂ ਹਨ ਅਤੇ ਆਉਣ ਵਾਲੇ ਸਾਲਾਂ ਵਿਚ ਵੱਧ ਤੋਂ ਵੱਧ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਰੀ ਕੋਆਪ੍ਰੇਟਿਵ ਸੋਸਾਇਟੀਆਂ, ਗਰੁੱਪਾਂ, ਐਫ.ਪੀ.ਓ. ਅਤੇ ਵਿਅਕਤੀਗਤ ਕਿਸਾਨਾਂ ਰਾਹੀਂ ਉਪਲੱਭਧ ਕਰਵਾਉਣ ਲਈ ਹੋਰ ਵਧੀਆ ਉਪਰਾਲੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾਣਗੇ।

ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਨੇ ਸਮੂਹ ਕਿਸਾਨਾਂ ਨੂੰ ਫਾਰਮਰ ਆਈ.ਡੀ. ਬਣਾਉਣ, ਖੇਤੀਬਾੜੀ ਇਨਪੁਟਸ ਦੇ ਡੀਲਰਾਂ ਤੋਂ ਬਿੱਲ ਲੈਣ ਅਤੇ ਪਾਣੀ ਦੀ ਬੱਚਤ ਸਬੰਧੀ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ। ਇਸ ਕੈਂਪ ਦੇ ਵਿਸ਼ੇਸ਼ ਮਹਿਮਾਨ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ) ਡਾ. ਜੰਗੀਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਪਿੰਡ ਪੱਧਰੀ, ਬਲਾਕ ਪੱਧਰੀ ਅਤੇ ਜਿਲ੍ਹਾ ਪੱਧਰੀ ਕੈਂਪਾਂ ਵਿਚ ਭਾਗ ਲੈ ਕੇ ਨਵੀਨਤਮ ਖੇਤੀ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਅਤੇ ਉਹਨਾਂ ਨੇ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਜਰ ਕਿਸਾਨਾਂ ਨਾਲ ਸਾਂਝੀ ਕੀਤੀ।

ਇਸ ਕੈਂਪ ਵਿੱਚ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਮੱਛੀ ਪਾਲਣ, ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਸਮੇਤ ਪ੍ਰਾਈਵੇਟ ਕੰਪਨੀਆਂ ਅਤੇ ਅਗਾਂਹਵਧੂ ਕਿਸਾਨਾਂ ਨੇ ਆਪਣੇ ਕੰਮ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ ਜਿਸ ਦਾ ਹਾਜਰ ਕਿਸਾਨਾਂ ਨੇ ਲਾਹਾ ਲਿਆ। ਕੈਂਪ ਦੌਰਾਨ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ, ਫਸਲੀ ਵਿਭਿੰਨਤਾ, ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੁੱਚਜੀ ਵਰਤੋ ਕਰਨ ਸਬੰਧੀ ਕੇਵੀਕੇ ਰੌਣੀ ਅਤੇ ਫਾਰਮਰ ਸਲਾਹਕਾਰ ਕੇਂਦਰ ਦੇ ਸਾਇੰਸਦਾਨ ਡਿਪਟੀ ਡਾਇਰੈਕਟਰ ਡਾ. ਹਰਦੀਪ ਸਿੰਘ ਸਭੀਖੀ, ਡਾ. ਰਜਨੀ ਗੋਇਲ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਗੁਰਪ੍ਰੀਤ ਕੌਰ ਨੇ ਤਕਨੀਕੀ ਜਾਣਕਾਰੀ ਦਿੱਤੀ।

ਇਸ ਕੈਂਪ ਵਿਚ ਲਗਭਗ 1000 ਕਿਸਾਨਾਂ ਵੱਲੋਂ ਭਾਗ ਲਿਆ ਤੇ ਬਲਾਕ ਖੇਤੀਬਾੜੀ ਅਫ਼ਸਰ ਭੁਨਰਹੇੜੀ ਡਾ. ਮਨਦੀਪ ਸਿੰਘ ਅਤੇ ਸਮੂਹ ਸਟਾਫ ਨੇ ਹਾਜਰ ਕਿਸਾਨਾਂ, ਖੇਤੀਬਾੜੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ-ਕਰਮਚਾਰੀਆਂ ਦਾ ਧੰਨਵਾਦ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.