Facebook-f Youtube X-twitter

ਸਿਹਤ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਮਾਪੇ-ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ

ਪੋਲੀਥੀਨ ਦੀ ਵਰਤੋਂ ਘਟਾ ਕੇ ਜੂਟ ਦੇ ਬੈਗ ਅਪਣਾਉਣ ਦਾ ਦਿੱਤਾ ਸੱਦਾ

ਮਾਪੇ-ਅਧਿਆਪਕ ਮਿਲਣੀ ’ਚ ਸਿੱਖਿਆ ਦੇ ਨਾਲ ਸਿਹਤ ਸਹੂਲਤਾਂ ’ਤੇ ਵੀ ਜ਼ੋਰ

ਪਟਿਆਲਾ:- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਕਰਵਾਈ ਗਈ ਵਿਸ਼ਾਲ ਮਾਪੇ-ਅਧਿਆਪਕ ਮਿਲਣੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਵਾਤਾਵਰਣ ਦੀ ਸੰਭਾਲ ਅਤੇ ਸਿਹਤ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਦਿਆਰਥੀ ਅਤੇ ਮਾਪਿਆਂ ਨੂੰ ਪੋਲੀਥੀਨ ਦੀ ਵਰਤੋਂ ਘਟਾਉਣ ਅਤੇ ਇਸ ਦੀ ਥਾਂ ਵਾਤਾਵਰਣ ਪੱਖੀ ਜੂਟ ਦੇ ਬੈਗ ਵਰਤਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਅਜਿਹੀਆਂ ਚੰਗੀਆਂ ਆਦਤਾਂ ਬੱਚਿਆਂ ਵਿੱਚ ਵੀ ਵਿਕਸਿਤ ਕਰਨੀਆਂ ਚਾਹੀਦੀਆਂ ਹਨ।

ਇਸ ਮੌਕੇ ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਲਈ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਉਨ੍ਹਾਂ ਨੂੰ ਸਿਹਤ ਸਬੰਧੀ ਜਾਂਚ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਇਸ ਉਪਰਾਲੇ ਦਾ ਮਕਸਦ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜੋ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐਸ.ਐਮ.ਓ. ਡਾ. ਪਰਨੀਤ ਕੌਰ, ਸੰਦੀਪ ਜੈਨ, ਦਮਨਪ੍ਰੀਤ ਕੌਰ, ਭੁਪਿੰਦਰ ਸਿੰਘ, ਸੁਖਜੀਤ ਕੌਰ, ਅਮਰਜੀਤ ਸਿੰਘ ਵਾਲੀਆ, ਜਰਨੈਲ ਸਿੰਘ, ਗੁਰਮਿੰਦਰ ਕੌਰ, ਸਤਵਿੰਦਰ ਕੌਰ, ਮਨਦੀਪ ਕੌਰ, ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.