Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫੇ’ ਤਹਿਤ ਪਿੰਡਾਂ ਤੇ ਵਾਰਡਾਂ ਵਿੱਚ ਡੋਰ ਟੂ ਡੋਰ ਕੈਂਪੇਨ ਜਾਰੀ

ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ- ਵਿਧਾਇਕ ਸ਼ੈਰੀ ਕਲਸੀ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪਿੰਡਾਂ ਤੇ ਵਾਰਡਾਂ ਵਿੱਚ ਡੋਰ ਟੂ ਡੋਰ ਕੈਂਪੇਨ ਜਾਰੀ ਹੈ। ਉਨ੍ਹਾਂ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਅਰਜਨਪੁਰਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਮਿਲ ਕੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਿਆ ਗਿਆ। ਇਸ ਮੌਕੇ ਮਨਦੀਪ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਵੀ ਮੌਜੂਦ ਸਨ।

ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਰੀਬ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਲੋਕਾਂ ਬਿਜਲੀ ਬਿੱਲਾਂ ਵਿਚ ਰਾਹਤ, ਸਤਿਕਾਰ ਯੋਜਨਾ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਿਹਤ ਬੀਮਾ ਕਾਰਡ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਿਰਤੋੜ ਯਤਨ ਕਰੇਗੀ ਅਤੇ ਹਰ ਵਿਕਾਸ ਦੇ ਕੰਮ ਪਾਰਟੀਬਾਜ਼ੀ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਪਹਿਲਾਂ ਦੀ ਤਰ੍ਹਾਂ ਕੀਤੇ ਜਾਣਗੇ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.