Facebook-f Youtube X-twitter

ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2026 ਦੇ ਸਰਵੋਤਮ ਹਿੰਦੀ ਤੇ ਉਰਦੂ ਪੁਸਤਕ ਪੁਰਸਕਾਰਾਂ ਦਾ ਐਲਾਨ,

ਵੱਖ ਵੱਖ ਵੰਨਗੀਆਂ ਦੀਆਂ 07 ਸਰਵੋਤਮ ਪੁਸਤਕਾਂ ਨੂੰ ਪੰਜਾਬੀ ਮਾਹ ਦੌਰਾਨ ਪ੍ਰਦਾਨ ਕੀਤੇ ਜਾਣਗੇ ਪੁਰਸਕਾਰ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਸਰਵੋਤਮ ਹਿੰਦੀ ਅਤੇ ਉਰਦੂ ਪੁਸਤਕ ਪੁਰਸਕਾਰਾਂ (2026) ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ, ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2026 ਦੇ ਪੰਜਾਬੀ ਮਾਹ ਦੇ ਰਾਜ ਪੱਧਰੀ ਸਮਾਪਨ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਪਿਛਲੇ ਸਾਲ (2025) ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਹਿੰਦੀ ਤੇ ਉਰਦੂ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ 31,000/- ਦੇ ਨਾਲ-ਨਾਲ ਇਕ ਦੋਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਹ ਪੁਰਸਕਾਰ ਸਾਲ 2025 ‘ਚ ਛਪੀਆਂ ਹਿੰਦੀ ਤੇ ਉਰਦੂ ਭਾਸ਼ਾ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 07 ਸਰਵੋਤਮ ਹਿੰਦੀ ਤੇ ਉਰਦੂ ਪੁਸਤਕਾਂ ਨੂੰ ਦਿੱਤੇ ਜਾਣਗੇ।

ਅੱਜ ਐਲਾਨੇ ਗਏ ਨਤੀਜਿਆਂ ਤਹਿਤ ਸਰਵੋਤਮ ਹਿੰਦੀ ਪੁਸਤਕ ਪੁਰਸਕਾਰਾਂ ਤਹਿਤ ਸੁਦਰਸ਼ਨ ਗਲਪ (ਨਾਵਲ/ਕਹਾਣੀ) ਪੁਰਸਕਾਰ, ਸ੍ਰੀ ਸੁਰੇਸ਼ ਹੰਸ ਦੀ ਪੁਸਤਕ “ਕਸਤੂਰੀ ਕੁੰਡਲ” ਨੂੰ, ਇੰਦਰਨਾਥ ਮਦਾਨ (ਆਲੋਚਨਾ/ਸੰਪਾਦਨ/ਗਿਆਨ/ਖੋਜ) ਪੁਰਸਕਾਰ ਡਾ. ਰਾਕੇਸ਼ ਪ੍ਰੇਮ ਦੀ ਪੁਸਤਕ ‘ਕਥਾਸ਼ਿਲਪੀ ਪ੍ਰੇਮਚੰਦ’ ਨੂੰ, ਬਾਬਾ ਫ਼ਤਹਿ ਸਿੰਘ (ਬਾਲ ਸਾਹਿਤ) ਪੁਰਸਕਾਰ ਡਾ. ਪੂਨਮ ਗੁਪਤਾ ਦੀ ਪੁਸਤਕ ‘ਨੰਨ੍ਹੇ ਕਦਮ ਬੜੀ ਬਾਤੇਂ’ ਨੂੰ, ਮੋਹਨ ਰਾਕੇਸ਼ ਪੁਰਸਕਾਰ (ਇਕਾਂਗੀ/ਨਾਟਕ) ਪ੍ਰੋ. ਕਸ਼ਮੀਰ ਲੂਨਾ ਦੀ ਪੁਸਤਕ “ਜਨਕ” ਨੂੰ ਪ੍ਰਦਾਨ ਕੀਤਾ ਜਾਵੇਗਾ। ਸਰਵੋਤਮ ਉਰਦੂ ਪੁਸਤਕ ਪੁਰਸਕਾਰ ਤਹਿਤ ਹਾਫ਼ਿਜ਼ ਮਹਿਮੂਦ ਸ਼ੀਰਾਨੀ (ਤਨਕੀਦ)-2025, ਡਾ. ਡਾ. ਸਾਲਿਕ ਜਮੀਲ ਬਰਾੜ ਦੀ ਪੁਸਤਕ ‘ਉਰਦੂ ਮੇਂ ਅਦਬ-ਏ ਅਤਲਾਫ਼ ਕਾ ਮੰਜ਼ਰ- ਪਸ਼ੇ ਮੰਜ਼ਰ’ ਨੂੰ, ਸਾਹਿਰ ਲੁਧਿਆਣਵੀਂ ਸ਼ਾਇਰੀ ਪੁਰਸਕਾਰ ਹਰਭਜਨ ਸਿੰਘ ਤਸੱਵਰ ਦੀ ਪੁਸਤਕ “ਮਨ ਕੀਸਤਮ ਮਨ ਨੀਸਤਮ” ਨੂੰ, ਕਨ੍ਹਈਆ ਲਾਲ ਪੁਰਸਕਾਰ ਨਸਰ (ਵਾਰਤਕ) ਮਲਕੀਤ ਸਿੰਘ ਮਛਾਣਾ ਦੀ ਪੁਸਤਕ “ਚੁਟਕੀਆਂ” ਨੂੰ ਪ੍ਰਦਾਨ ਕੀਤਾ ਜਾਵੇਗਾ।

ਸ. ਜਸਵੰਤ ਸਿੰਘ ਜ਼ਫ਼ਰ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਅਤੇ ਭਾਸ਼ਾਵਾਂ ਦੇ ਪ੍ਰਚਾਰ ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।

ਤਸਵੀਰ: ਸਰਵੋਤਮ ਹਿੰਦੀ ਉਰਦੂ ਪੁਸਤਕ ਪੁਰਸਕਾਰ ਜੇਤੂ ਪੁਸਤਕਾਂ ਦੇ ਸਰਵਰਕ

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.