Facebook-f Youtube X-twitter

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਪੁਲਿਸ ਵੱਲੋਂ 19 ਹਾਟ-ਸਪਾਟਸ ’ਤੇ ਕਾਸੋ, 31 ਮੁਲਜ਼ਮ ਗ੍ਰਿਫ਼ਤਾਰ

-ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਨੇ ਖੁਦ ਕੀਤੀ ਅਗਵਾਈ

-ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੌਰਾਨ 28 ਕੇਸ ਦਰਜ, ਹੈਰੋਇਨ ਸਮੇਤ ਵੱਖ-ਵੱਖ ਨਸ਼ੀਲੇ ਪਦਾਰਥ ਬਰਾਮਦ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪਟਿਆਲਾ ਪੁਲਿਸ ਵੱਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ 19 ਹਾਟ-ਸਪਾਟਸ ’ਤੇ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਐਨ.ਡੀ.ਪੀ.ਐੱਸ. ਐਕਟ ਤਹਿਤ 28 ਮੁਕੱਦਮੇ ਦਰਜ ਕਰਕੇ 31 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਵੱਖ-ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ।

ਪੰਜਾਬ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲਾਅ ਐਂਡ ਆਰਡਰ ਅਤੇ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਕੁਲਦੀਪ ਸਿੰਘ ਚਹਿਲ, ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਮੁਹਿੰਮ ਚਲਾਈ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਅਤੇ ਸੀਨੀਅਰ ਕਪਤਾਨ ਪੁਲਿਸ ਹਰਮਨਦੀਪ ਸਿੰਘ ਹਾਂਸ ਨੇ ਖੁਦ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਪਤਾਨ ਪੁਲਿਸ (ਸਿਟੀ) ਮੋਹਿਤ ਅਗਰਵਾਲ ਵੀ ਮੌਜੂਦ ਸਨ। ਪੁਲਿਸ ਟੀਮਾਂ ਨੇ ਅਬਲੋਵਾਲ ਅਤੇ ਭਰਤ ਨਗਰ, ਪਟਿਆਲਾ ਵਿਖੇ ਨਸ਼ਿਆਂ ਦੇ ਹਾਟ-ਸਪਾਟਸ ’ਤੇ ਭਾਰੀ ਪੁਲਿਸ ਫੋਰਸ ਨਾਲ ਸਰਚ ਆਪ੍ਰੇਸ਼ਨ ਚਲਾਇਆ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ਵਿੱਚ 18 ਹੋਰ ਹਾਟ-ਸਪਾਟਸ ’ਤੇ ਵੀ ਪੁਲਿਸ ਟੀਮਾਂ ਤਾਇਨਾਤ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਰੰਭੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨਾ ਹੈ।

ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਕੁੱਲ 46 ਗ੍ਰਾਮ ਹੈਰੋਇਨ, 53 ਗ੍ਰਾਮ ਨਸ਼ੀਲਾ ਪਾਊਡਰ, 160 ਨਸ਼ੀਲੀਆਂ ਗੋਲੀਆਂ ਅਤੇ 30 ਗ੍ਰਾਮ ਸੁਲਫਾ ਬਰਾਮਦ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅਜਿਹੇ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.