ਖੁੱਲ੍ਹੀ ਸੁਣਵਾਈ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ
ਬਟਾਲਾ:- ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਕੱਲ੍ਹ 11 ਅਕਤੂਬਰ ਨੂੰ ਬਟਾਲਾ ਅਤੇ ਦੀਨਾਨਗਰ ਵਿਖੇ ਵਿਖੇ ਖੁੱਲ੍ਹੀ ਸੁਣਵਾਈ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ।
ਉਨ੍ਹਾਂ ਵਲੋਂ ਕੱਲ੍ਹ 11 ਅਕਤੂਬਰ ਨੂੰ ਪਹਿਲਾਂ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ਸਵੇਰੇ 11 ਵਜੇ ਖੁੱਲ੍ਹੀ ਸੁਣਵਾਈ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ।
ਇਸ ਉਪਰੰਤ ਉਨ੍ਹਾਂ ਵਲੋਂ ਦੁਪਹਿਰ 2.30 ਵਜੇ ਕਾਮਧੇਨੁ ਗਊਸ਼ਾਲਾ ਸਮਾਧ ਰੋਡ, ਬਟਾਲਾ ਵਿਖੇ ਖੁੱਲ੍ਹੀ ਸੁਣਵਾਈ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਆਪਣੀਆਂ ਮੁਸ਼ਕਿਲਾਂ ਦੱਸਣ ਲਈ ਦੀਨਾਨਗਰ ਅਤੇ ਬਟਾਲਾ ਵਿਖੇ ਲੱਗ ਰਹੇ ਵਿਸ਼ੇਸ਼ ਕੈਂਪ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।