ਕਿਹਾ-ਸਰਕਾਰੀ ਸਕੂਲਾਂ ਦੇ 786 ਵਿਦਿਆਰਥੀਆਂ ਨੇ ਜੇ ਈ ਈ ਅਤੇ 2,166 ਬੱਚਿਆਂ ਨੀਟ ਪਾਸ ਕੀਤਾ
ਬਟਾਲਾ:- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ ਅਤੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪੀ.ਐੱਸ. ਸ਼੍ਰੀ ਸ. ਸ. ਸ. ਸਕੂਲ, ਨੌਸ਼ਹਿਰਾ ਮੱਝਾਂ ਸਿੰਘ ਵਿਖੇ ਅਧਿਆਪਕ-ਮਾਪੇ ਮਿਲਣੀ ਦੌਰਾਨ ਕਰਵਾਏ ਸਮਾਗਮ ਵਿੱਚ ਕੀਤਾ। ਇਸ ਮੌਕੇ ਅਧਿਆਪਕਾਂ ਅਤੇ ਮਾਪਿਆਂ ਦੇ ਆਪਸੀ ਸਹਿਯੋਗ ਰਾਹੀਂ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ’ਤੇ ਜ਼ੋਰ ਦਿੱਤਾ ਗਿਆ।
ਵਿਧਾਇਕ ਸ਼ੈਰੀ ਕਲਸੀ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ
ਪੰਜ ਸਾਲ ਪਹਿਲਾਂ ਲੋਕਾਂ ਨਾਲ ਨਾਲ ਇੱਕ ਵਾਅਦਾ ਕੀਤਾ ਸੀ ਕਿ ਭਾਵੇਂ ਉਹ ਬੱਚਾ ਕਿਸੇ ਮਜ਼ਦੂਰ, ਡਰਾਈਵਰ ਜਾਂ ਕਿਸਾਨ ਦਾ ਹੋਵੇ ਉਹ ਉਸੇ ਪੱਧਰ ਦੀ ਸਿੱਖਿਆ ਹਾਸਲ ਕਰੇਗਾ, ਜੋ ਕਿਸੇ ਅਮੀਰ ਘਰ ਦੇ ਬੱਚੇ ਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਵਾਅਦਾ ਕੀਤਾ ਸੀ ਕਿ ਸਾਡੇ ਸਰਕਾਰੀ ਸਕੂਲ ਦੇਸ਼ ਦੇ ਸਭ ਤੋਂ ਵਧੀਆ ਸਕੂਲ ਬਣਨਗੇ ਅਤੇ ਅੱਜ ਅਸੀਂ ਮਾਣ ਨਾਲ ਕਹਿ ਸਕਦੇ ਹਾਂ ਕਿ ਅਸੀਂ ਆਪਣਾ ਇਹ ਵਾਅਦਾ ਨਿਭਾਇਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ 786 ਵਿਦਿਆਰਥੀਆਂ ਨੇ ਜੇ ਈ ਈ ਅਤੇ 2,166 ਬੱਚਿਆਂ ਨੀਟ ਪਾਸ ਕੀਤਾ। ਜਿਨ੍ਹਾਂ ਬੱਚਿਆਂ ਨੂੰ ਕਦੇ ਮਾਰਗਦਰਸ਼ਨ ਦੇਣ ਵਾਲਾ ਕੋਈ ਨਹੀਂ ਸੀ, ਉਹ ਅੱਜ ਇੰਜੀਨੀਅਰ ਅਤੇ ਡਾਕਟਰ ਬਣਨ ਦੇ ਰਾਹ ‘ਤੇ ਹਨ। ਕੇਂਦਰ ਸਰਕਾਰ ਦੀ ਰਿਪੋਰਟ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ 1 ਦਰਜਾ ਦਿੱਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਮਾਪੇ -ਅਧਿਆਪਕ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਨ ਲਈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਵਿਦਿਅਕ ਕਾਰਗੁਜਾਰੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣ ਦੇ ਨਾਲ ਸੂਬੇ ਭਰ ਵਿੱਚ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।
ਉਨ੍ਹਾਂ ਨੇ ਦੱਸਿਆ ਕਿ ਮਾਪਿਆਂ ਦੀ ਵਰਕਸ਼ਾਪ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਦੇ ਐਸ. ਐਮ. ਸੀ. ਦੇ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਸਕੂਲ ਵਿਕਾਸ ਵਿੱਚ ਭਾਈਚਾਰਕ ਸ਼ਮੂਲੀਅਤ ਨੂੰ ਮਜ਼ਬੂਤ ਕਰਨਾ, ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਜਾਗਰੂਕ ਕਰਨਾ ਅਤੇ ਸਕੂਲ ਦੇ ਕਾਰਜ ਵਿੱਚ ਮਾਪਿਆਂ ਦੀ ਭਾਗੀਦਾਰੀ ਨੂੰ ਵਧਾਉਣਾ ਹੈ।