Facebook-f Youtube X-twitter

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪ੍ਰਸ਼ਾਸਨ ਵੱਲੋਂ 2280 ਅਧਿਆਪਕਾਂ ਨੂੰ ਟਰੇਨਿੰਗ ਦੇਣ ਦਾ ਉਪਰਾਲਾ

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਲਿਆ ਜਾਇਜ਼ਾ

ਪਟਿਆਲਾ:- ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ, ਸਮਾਜਿਕ ਸੁਰੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ) ਦੇ ਆਪਸੀ ਸਹਿਯੋਗ ਨਾਲ ‘ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਨਸ਼ੀਲੇ ਪਦਾਰਥਾਂ ਦੀ ਰੋਕਥਾਮ’ ਬਾਰੇ ਅਧਿਆਪਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਅਧਿਆਪਕਾਂ ਦੀ ਟਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਵਿਖੇ 120 ਅਧਿਆਪਕਾਂ ਨੂੰ ਇੱਕ ਰੋਜ਼ਾ ਟਰੇਨਿੰਗ ਦਿੱਤੀ ਗਈ।

ਇਸ ਦੌਰਾਨ ਅਧਿਆਪਕਾਂ ਨੂੰ ਮਾਨਸਿਕ ਸਿਹਤ ਅਤੇ ਜਾਗਰੂਕਤਾ, ਸਕੂਲਾਂ ਨੂੰ ਦੇਖਭਾਲ ਅਤੇ ਸਹਾਇਤਾ ਦੇ ਕੇਂਦਰ ਵਜੋਂ ਵਿਕਸਿਤ ਕਰਨਾ, ਕਿਸ਼ੋਰ ਅਵਸਥਾ ਦੇ ਵਿਕਾਸ ਨੂੰ ਸਮਝਣਾ, ਵਿਦਿਆਰਥੀਆਂ ਦੀ ਭਲਾਈ ਅਤੇ ਮਾਨਸਿਕ ਸਿਹਤ ਲਈ ਸਹਾਇਤਾ ਦਾ ਢਾਂਚਾ ਤਿਆਰ ਕਰਨਾ, ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਸਮਝਣਾ ਅਤੇ ਸਵੈ-ਦੇਖਭਾਲ (ਆਪਣੀ ਸਰੀਰਕ ਅਤੇ ਮਾਨਸਿਕ ਸਿਹਤ ਦਾ ਧਿਆਨ ਰੱਖਣਾ) ਆਦਿ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਗਈ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ ਵੱਲੋਂ ਦੋਹਾਂ ਟਰੇਨਿੰਗ ਕੇਂਦਰਾਂ ਦਾ ਮੁਆਇਨਾ ਕੀਤਾ ਗਿਆ ਅਤੇ ਪ੍ਰਬੰਧਾਂ ‘ਤੇ ਪੂਰੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਮਤਾ ਖੁਰਾਣਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰ ਪਾਲ ਸ਼ਰਮਾ ਨੇ ਆਪਣੇ ਸੁਨੇਹੇ ਜ਼ਰੀਏ ਅਧਿਆਪਕਾਂ ਨੂੰ ਟਰੇਨਿੰਗ ਦੌਰਾਨ ਹਾਸਲ ਹੋਈ ਜਾਣਕਾਰੀ ਨੂੰ ਸਕੂਲਾਂ ਵਿੱਚ ਇੰਨ-ਬਿੰਨ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ।

ਨਸ਼ਾ ਮੁਕਤੀ ਅਭਿਆਨ ਦੀ ਜ਼ਿਲ੍ਹਾ ਨੋਡਲ ਅਧਿਕਾਰੀ, ਨੀਰੂ ਬਾਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ 2280 ਅਧਿਆਪਕਾਂ ਨੂੰ 57 ਬੈਚਾਂ ਵਿੱਚ 4 ਨਵੰਬਰ ਤੱਕ ਇਹ ਟਰੇਨਿੰਗ ਦਿੱਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਚੱਲ ਰਹੀਆਂ ਸਰਗਰਮੀਆਂ ਨਾਲ ਵਿਦਿਆਰਥੀਆਂ ਵਿੱਚ ਕਾਫ਼ੀ ਜਾਗਰੂਕਤਾ ਦੇਖਣ ਨੂੰ ਮਿਲ ਰਹੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.