Facebook-f Youtube X-twitter

ਜਿ਼ਲ੍ਹਾ ਚੋਣ ਅਫਸਰ ਨੇ ਵੋਟਰ ਸੂਚੀਆਂ ਕੀਤੀਆਂ ਸਪਲਾਈ

ਜਿ਼ਲ੍ਹੇ ਵਿੱਚ ਕੁਲ ਵੋਟਰ 663375

ਸ੍ਰੀ ਮੁਕਤਸਰ ਸਾਹਿਬ:- ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ ਤੇ ਤਿਆਰ ਫੋਟੋ ਵੋਟਰ ਸੂਚੀ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕਰ ਦਿੱਤੀ ਗਈ ਹੈ। ਅੰਤਿਮ ਪ੍ਰਕਾਸ਼ਨਾ ਉਪਰੰਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਚੋਣ ਹਲਕਾ, 83—ਲੰਬੀ ਦੇ 1,55,453 ਵੋਟਰ, ਵਿਧਾਨ ਸਭਾ ਚੋਣ ਹਲਕਾ, 84—ਗਿੱਦੜਬਾਹਾ ਦੇ 1,64,214 ਵੋਟਰ, ਵਿਧਾਨ ਸਭਾ ਚੋਣ ਹਲਕਾ, 85—ਮਲੋਟ ਦੇ 1,67,963 ਵੋਟਰ ਅਤੇ ਵਿਧਾਨ ਸਭਾ ਚੋਣ ਹਲਕਾ 86—ਮੁਕਤਸਰ ਦੇ 1,75,745 ਵੋਟਰ ਹਨ, ਇਸ ਤਰ੍ਹਾਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕੁੱਲ ਵੋਟਰ  6,63,375 ਮੌਜੂਦ ਹਨ।ਇਹ ਜਾਣਕਾਰੀ ਜਿ਼ਲ੍ਹਾ ਚੋਣ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ।

ਹੋਰ ਜਾਣਕਾਰੀ ਦਿੰਦਿਆ ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਨਵੀਆਂ ਬਣੀਆਂ ਵੋਟਾਂ, ਕਟੌਤੀ ਦੀ ਲਿਸਟਾਂ ਅਤੇ ਵੋਟਰਾਂ ਦੇ ਵੇਰਵਿਆਂ ਵਿੱਚ ਕਰਵਾਈ ਗਈ ਦਰੁੱਸਤੀ ਦੀਆਂ ਸਕੰਲਿਤ ਲਿਸਟਾਂ ਬੂਥ ਲੈਵਲ ਅਫਸਰਾਂ, ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਅਤੇ ਜਿਲ੍ਹਾ ਚੋਣ ਦਫਤਰ ਵਿਖੇ ਆਮ ਜਨਤਾ ਦੇ ਵੇਖਣ ਲਈ ਉਪਲੱਬਧ ਹੋਣਗੀਆਂ।

ਜਿ਼ਲ੍ਹਾ ਚੋਣ ਅਫਸਰ ਨੇ ਅੱਗੇ  ਦੱਸਿਆ ਕਿ   ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਜਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ   muktsar.nic.in     ਅਤੇ ਮੁੱਖ ਚੋਣ ਅਫਸਰ, ਪੰਜਾਬ ਦੀ ਵੈਬਸਾਈਟ  ceopunjab.gov.in       ਤੋਂ ਪ੍ਰਾਪਤ ਕਰ ਸਕਦਾ ਹੈ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਸਮੇਂ ਹੋਈ ਮੀਟਿੰਗ ਵਿੱਚ ਹਾਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਸਪਲਾਈ ਕੀਤੀ ਗਈ। ਇਸ ਦੇ ਨਾਲ ਹੀ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਵੋਟ ਬਣਵਾਉਣ, ਕਟਵਾਉਣ, ਸੋਧ ਕਰਵਾਉਣ ਜਾਂ ਵੋਟਿੰਗ ਪ੍ਰਕਿਰਿਆ ਸਬੰਧੀ ਕਿਸੇ ਕਿਸਮ ਦੀ ਵੀ ਜਾਣਕਾਰੀ ਪ੍ਰਾਪਤ ਕਰਨ ਲਈ ਜਾਂ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ 1950 ਵੋਟਰ ਹੈਲਪਲਾਈਨ ਨੰਬਰ ਤੇ ਦਫਤਰੀ ਸਮੇਂ ਦੌਰਾਨ ਕਾਲ ਕੀਤੀ ਜਾ ਸਕਦੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.