Facebook-f Youtube X-twitter

ਵਿਧਾਇਕ ਗੁਰਲਾਲ ਸਿੰਘ ਘਨੌਰ ਤੇ ਖੇਡ ਵਿਭਾਗ ਵੱਲੋਂ ਏਸ਼ਿਆਈ ਖੇਡਾਂ ਵਿੱਚ ਦੋ ਕਾਂਸੀ ਦੇ ਤਗ਼ਮੇ ਜਿੱਤਣ ਵਾਲੀ ਸ਼ੂਟਰ ਪਰੀਨਾਜ਼ ਧਾਲੀਵਾਲ ਦਾ ਸਨਮਾਨ

-ਭਗਵੰਤ ਮਾਨ ਸਰਕਾਰ ਨੇ ਖਿਡਾਰੀਆਂ ਦੇ 2011 ਤੋਂ ਬਕਾਇਆ ਪੁਰਸਕਾਰ, ਇਨਾਮ ਤੇ ਨੌਕਰੀਆਂ ਦੇਕੇ ਮਨੋਬਲ ਵਧਾਇਆ : ਗੁਰਲਾਲ ਸਿੰਘ ਘਨੌਰ

-ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਦਿੱਤੀ ਵਿੱਤੀ ਸਹਾਇਤਾ ਸ਼ਲਾਘਾਯੋਗ: ਪਰੀਨਾਜ਼ ਧਾਲੀਵਾਲ

ਪਟਿਆਲਾ:- ਜਾਪਾਨ ਵਿੱਚ ਪਿਛਲੇ ਮਹੀਨੇ ਹੋਈਆਂ ਏਸ਼ਿਆਈ ਖੇਡਾਂ ਵਿੱਚ ਦੋ ਕਾਂਸੀ ਦੇ ਤਗ਼ਮੇ ਜਿੱਤਣ ਵਾਲੀ ਪੰਜਾਬ ਦੀ ਸ਼ਾਟਗੰਨ ਨਿਸ਼ਾਨੇਬਾਜ਼ ਪਰੀਨਾਜ਼ ਕੌਰ ਧਾਲੀਵਾਲ ਦਾ ਅੱਜ ਖੇਡ ਵਿਭਾਗ ਅਤੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਪਰੀਨਾਜ਼ ਦੇ ਪਿਤਾ ਰਤਨਦੀਪ ਸਿੰਘ ਧਾਲੀਵਾਲ ਸਮੇਤ ਹੋਰ ਖਿਡਾਰੀ ਅਤੇ ਪਤਵੰਤੇ ਹਾਜ਼ਰ ਸਨ।

ਸ਼ੂਟਿੰਗ ਵਿੱਚ ਕੌਮਾਂਤਰੀ ਪੱਧਰ ’ਤੇ ਸ਼ਾਨਦਾਰ ਪ੍ਰਾਪਤੀ ਕਰਨ ਵਾਲੀ ਪਰੀਨਾਜ਼ ਧਾਲੀਵਾਲ ਦਾ ਸਨਮਾਨ ਕਰਦਿਆਂ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਪਟਿਆਲਾ ਦੀ ਧੀ ਨੇ ਪੰਜਾਬ ਦੇ ਨਾਲ-ਨਾਲ ਦੇਸ਼ ਦਾ ਨਾਮ ਵੀ ਰੌਸ਼ਨ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਪਰੀਨਾਜ਼ ਭਵਿੱਖ ਵਿੱਚ ਓਲੰਪਿਕ ਖੇਡਾਂ ਵਿੱਚ ਵੀ ਤਗ਼ਮਾ ਜਿੱਤ ਕੇ ਦੇਸ਼ ਦਾ ਮਾਣ ਵਧਾਏਗੀ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੇ 2011 ਤੋਂ ਬਕਾਇਆ ਮਹਾਰਾਜਾ ਰਣਜੀਤ ਸਿੰਘ ਐਵਾਰਡ, ਇਨਾਮਾਂ, ਮੈਡਲਾਂ ਅਤੇ ਨੌਕਰੀਆਂ ਤੇ ਤਰੱਕੀਆਂ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ, ਜਿਸ ਨਾਲ ਖਿਡਾਰੀਆਂ ਦਾ ਮਨੋਬਲ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 24 ਖਿਡਾਰੀਆਂ ਨੂੰ ਡੀਐੱਸਪੀ ਨਿਯੁਕਤ ਕਰਨ ਸਮੇਤ ਹੋਰ ਗਜ਼ਟਿਡ ਅਹੁਦਿਆਂ ’ਤੇ ਭਰਤੀਆਂ ਕੀਤੀਆਂ ਹਨ। ਇਸ ਤੋਂ ਇਲਾਵਾ, ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਪਰੀਨਾਜ਼ ਧਾਲੀਵਾਲ ਨੇ ਏਸ਼ਿਆਈ ਖੇਡਾਂ ਦੀ ਤਿਆਰੀ ਲਈ ਸਾਲ 2023 ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ 8 ਲੱਖ ਰੁਪਏ ਦੀ ਸਹਾਇਤਾ ਤੋਂ ਇਲਾਵਾ ਵਿਸ਼ਵ ਕੱਪ ਅਤੇ ਵਿਸ਼ਵ ਚੈਂਪੀਅਨਸ਼ਿਪ ਦੀ ਤਿਆਰੀ ਲਈ 5-5 ਲੱਖ ਰੁਪਏ ਅਤੇ ਜਾਪਾਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਲਈ 8 ਲੱਖ ਰੁਪਏ ਦੀ ਵਿੱਤੀ ਮਦਦ ਦੇਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਕੀਟ ਮਹਿਲਾ ਟੀਮ ਅਤੇ ਸਕੀਟ ਮਿਕਸਡ ਟੀਮ ਮੁਕਾਬਲਿਆਂ ਵਿੱਚ ਕਾਂਸੀ ਦੇ ਤਗ਼ਮੇ ਜਿੱਤੇ ਹਨ। ਉਹ ਵਿਅਕਤੀਗਤ ਮੁਕਾਬਲੇ ਦੇ ਫਾਈਨਲ ਲਈ ਵੀ ਕੁਆਲੀਫਾਈ ਕਰ ਚੁੱਕੀ ਸੀ। ਉਨ੍ਹਾਂ ਕਿਹਾ ਕਿ ਨਿਸ਼ਾਨੇਬਾਜ਼ੀ ਇੱਕ ਮਹਿੰਗੀ ਖੇਡ ਹੈ ਅਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਮਿਲੀ ਵਿੱਤੀ ਸਹਾਇਤਾ ਉਨ੍ਹਾਂ ਲਈ ਬੇਹੱਦ ਮਹੱਤਵਪੂਰਨ ਰਹੀ ਹੈ।

ਪਰੀਨਾਜ਼ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕਰਨ, ਤਾਂ ਜੋ ਬੱਚੇ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਖੇਡਾਂ ਦੇ ਖੇਤਰ ਵਿੱਚ ਵੀ ਕਾਮਯਾਬੀ ਹਾਸਲ ਕਰ ਸਕਣ।

ਇਸ ਮੌਕੇ ਸਪੋਰਟਸ ਅਫ਼ਸਰ, ਬਿਜਲੀ ਨਿਗਮ ਅਮਰਿੰਦਰ ਸਿੰਘ, ਕੌਮਾਂਤਰੀ ਖਿਡਾਰੀ ਰਣਧੀਰ ਸਿੰਘ, ਬਾਸਕਟਬਾਲ ਕੋਚ ਕਵਲਦੀਪ ਸਿੰਘ ਅਤੇ ਵਾਲੀਬਾਲ ਕੋਚ ਪਰਮਿੰਦਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.