Facebook-f Youtube X-twitter

ਜਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜਰਾਂ ਦੀ ਚਾਰਜ ਪੱਧਰ ਤੇ ( 6 ਤਹਿਸੀਲਾਂ ਅਤੇ 5 ਨਗਰ ਕੌਸ਼ਲਾਂ ਅਤੇ 4 ਨਗਰ ਪੰਚਾਇਤਾਂ) ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਟ੍ਰੇਨਿੰਗਾਂ ਸ਼ੁਰੂ ਹੋ ਗਈਆਂ ਹਨ ਇਹ ਟ੍ਰੇਨਿੰਗਾਂ ਸੈਂਸਜ ਸਰਕੂਲਰ ਨੰ. 27 ਅਨੁਸਾਰ ਮਿਤੀ 05.10.2026 ਤੋਂ ਮਿਤੀ 10.11.2026 ਤੱਕ ਕਰਵਾਈ ਜਾਣੀਆਂ ਹਨ। ਇਹ ਟ੍ਰੇਨਿੰਗਾਂ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ (ਆਈ.ਏ.ਐਸ) ਜੀ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜਿਲ੍ਹਾ ਸੈਂਸਜ ਅਫਸਰ ਦਮਨਜੀਤ ਸਿੰਘ ਮਾਨ (ਪੀ.ਸੀ.ਐਸ) ਜਿਲ੍ਹਾ ਪਟਿਆਲਾ ਵਿਖੇ ਬਤੌਰ ਸੈਂਸਜ ਨੋਡਲ ਅਫਸਰ ਹਨ। ਜਿਲ੍ਹਾ ਪੱਧਰ ਤੇ ਟ੍ਰੇਨਿੰਗ ਪ੍ਰਾਪਤ 58 ਫੀਲਡ ਟ੍ਰੇਨਰਾਂ ਵੱਲੋਂ 6 ਤਹਿਸੀਲਾਂ, 5 ਨਗਰ ਕੌਸ਼ਲਾਂ ਅਤੇ 4 ਨਗਰ ਪੰਚਾਇਤਾਂ ਵਿਖੇ ਲਗਭਗ 3300 ਗਿਣਤੀਕਾਰਾਂ ਅਤੇ ਸੁਪਰਵਾਈਜਰਾਂ ਸਮੇਤ ਰਿਜ਼ਰਵ ਸਟਾਫ ਨੂੰ ਟ੍ਰੇਨਿੰਗਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਟ੍ਰੇਨਿੰਗਾਂ ਦੀ ਮੋਨੀਟਰਿੰਗ ਅਮਨ ਕੁਮਾਰ ਬਲਿਹਾਰ, ਜਿਲ੍ਹਾ ਕੁਆਡੀਨੇਟਰ, ਸੈਂਸਜ ਓਪਰੇਸ਼ਨ ਵਿਭਾਗ ਪੰਜਾਬ ਚੰਡੀਗੜ੍ਹ, ਨਿਸ਼ੂ ਸ਼ਰਮਾ, ਮਾਸਟਰ ਟ੍ਰੇਨਰ ਪਟਿਆਲਾ ਅਤੇ ਸਹਾਇਕ ਖੋਜ ਅਫਸਰ-ਕਮ-ਵਧੀਕ ਜਿਲ੍ਹਾ ਸੈਂਸਜ ਅਫਸਰ, ਪਟਿਆਲਾ ਜਸਵਿੰਦਰ ਕੌਰ ਅਤੇ ਸੈਂਸਜ ਸੈੱਲ ਟੀਮ ਵੱਲੋਂ ਚਾਰਜ ਪੱਧਰ ਤੇ ਜਾ ਕੇ ਕੀਤੀ ਜਾ ਰਹੀ ਹੈ। 

ਸੈਂਸਜ-2027 ਦੇ ਦੂਜੇ ਫੇਸ ਵਿੱਚ ਇਨਾਂ ਗਿਣਤੀਕਾਰਾਂ ਵੱਲੋਂ ਮਿਤੀ 01 ਦਸੰਬਰ 2026 ਤੋ 4 ਜਨਵਰੀ 2027 ਤੱਕ ਲੋਕਾਂ ਦੇ ਘਰ-ਘਰ ਜਾ ਕੇ ਆਬਾਦੀ ਗਣਨਾ ਦਾ ਕੰਮ ਕੀਤਾ ਜਾਵੇਗਾ ਅਤੇ ਨਾਗਰਿਕਾਂ ਨੂੰ 40 ਸਵਾਲ ਪੁੱਛੇ ਜਾਣਗੇ। 

ਇਨ੍ਹਾਂ ਸੁਪਰਵਾਈਜ਼ਰ ਅਤੇ ਗਿਣਤੀਕਾਰਾਂ ਨੂੰ ਤਹਿਸੀਲ/ਚਾਰਜ ਪੱਧਰ ਤੇ ਸਿਖਲਾਈ ਪ੍ਰੋਗਰਾਮ ਦੌਰਾਨ ਜਨਗਣਨਾ-2027 ਦੇ ਦੂਜੇ ਪੜਾਅ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ, ਪ੍ਰੈਕਟੀਕਲ ਡੈਮੋ ਅਤੇ ਅਭਿਆਸ ਕਰਵਾਇਆ ਜਾ ਰਿਹਾ ਹੈ।

ਜਿਲ੍ਹਾ ਪਟਿਆਲਾ ਵਿਖੇ ਸੈਸੰਜ-2027 ਦੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜਿਲ੍ਹਾ ਸੈਂਸਜ ਅਫਸਰ ਵੱਲੋਂ ਦੱਸਿਆ ਗਿਆ ਕਿ ਇਸ ਜਨਗਣਨਾ ਵਿੱਚ ‘ਸੈਲਫ ਇਨੁਮੀਰੇਸ਼ਨ’ ਦੇ ਕੰਮ ਵਜੋਂ ਪਹਿਲ ਕੀਤੀ ਗਈ ਹੈ। ਜਿਸ ਵਿੱਚ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ ਮਿਤੀ 16 ਨਵੰਬਰ 2026 ਤੋਂ 30 ਨਵਬੰਰ 2026 ਤੱਕ ਆਪ ਕਰ ਸਕਦਾ ਹੈ ਅਤੇ ਜਿਲ੍ਹਾ ਪਟਿਆਲਾ ਦੇ ਵਾਸੀਆ ਨੂੰ ਅਪੀਲ ਕੀਤੀ ‘ਸੈਲਫ ਇਨੁਮੀਰੇਸ਼ਨ’ ਦੇ ਕੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਜਨਗਣਨਾ ਦਾ ਦੂਜਾ ਫੇਸ 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਆਬਾਦੀ ਗਣਨਾ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਆਬਾਦੀ ਗਣਨਾ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 40 ਸਵਾਲ ਪੁੱਛੇ ਜਾਣਗੇ। ਮਾਨਯੋਗ ਡਿਪਟੀ ਕਮਿਸ਼ਨਰ ਜੀ ਅਤੇ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਪਟਿਆਲਾ ਜੀ ਵੱਲੋਂ ਜਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਪੂਰਨ ਸਹਿਯੋਗ ਕਰਨ। ਸੈਂਸਜ ਟ੍ਰੇਨਿੰਗ ਦੀ ਮੋਨੀਟਰਿੰਗ ਦੌਰਾਨ ਤਹਿਸੀਲ ਪਟਿਆਲਾ ਵਿਖੇ ਉਪ ਅਰਥ ਅਤੇ ਅੰਕੜਾ ਸਲਾਹਕਾਰ ਸ੍ਰੀਮਤੀ ਜਸਵਿੰਦਰ ਕੌਰ, ਅਮਨ ਕੁਮਾਰ ਬਲਿਹਾਰ, ਜਿਲ੍ਹਾ ਕੁਆਡੀਨੇਟਰ, ਸੈਂਸਜ ਸੈੱਲ ਟੀਮ ਨਰਿੰਦਰ ਕੁਮਾਰ, ਕਲਰਕ (ਲੇਖਾ), ਬਿਕਰਮਜੀਤ ਸਿੰਘ ਇੰਨਵੈਸਟੀਗੇਟਰ, ਕੁਲਇੰਦਰਜੀਤ ਸਿੰਘ, ਹੇਮੰਤ ਕੁਮਾਰ ਇੰਨਵੈਸਟੀਗੇਟਰ ਮੌਜੂਦ ਰਹੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੀਆਂ ਪ੍ਰਮੁੱਖ ਏਜੰਸੀਆਂ ਨੂੰ ਇੱਕ ਮੰਚ ’ਤੇ ਲਿਆਇਆ ‘ਦਿ ਸਪਾਟਲਾਈਟ ਸਰਕਲ – ਚੈਪਟਰ ਪੰਜਾਬ’

ਭਾਰਤੀ ਸ਼ਹਿਰਾਂ ਨੂੰ ‘ਟਾਈਮਜ਼ ਸਕੁਏਅਰ’ ਵਰਗਾ ਅਨੁਭਵ ਦੇਣ ਦੀ ਯੋਜਨਾ ‘ਤੇ ਕੰਮ ਸ਼ੁਰੂਮੋਹਾਲੀ, 21 ਅਕਤੂਬਰ, 2026 – ‘ਸਕੂਕਾ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ‘ ਦੇ ਏਆਈ-ਅਧਾਰਤ ਡਿਜੀਟਲ ਆਊਟ-ਆਫ-ਹੋਮ ਇਸ਼ਤਿਹਾਰਬਾਜ਼ੀ ਨੈੱਟਵਰਕ, ‘ਇਟਸ ਸਪੌਟਲਾਈਟ’ ਨੇ ਬੁੱਧਵਾਰ ਦੇਰ ਸ਼ਾਮ ਮੋਹਾਲੀ ਵਿੱਚ ‘ਦਿ ਸਪੌਟਲਾਈਟ ਸਰਕਲ – ਚੈਪਟਰ ਪੰਜਾਬ’ ਦਾ ਆਯੋਜਨ ਕੀਤਾ। ਇਸ ਸਮਾਗਮ ਨੇ ਪੰਜਾਬ ਦੀਆਂ ਪ੍ਰਮੁੱਖ ਇਸ਼ਤਿਹਾਰਬਾਜ਼ੀ ਅਤੇ ਮੀਡੀਆ ਏਜੰਸੀਆਂ ਨੂੰ...

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.