Facebook-f Youtube X-twitter

ਪਰਾਲੀ ਨੂੰ ਅੱਗ ਨਾ ਲਗਾਈਏ, ਧਰਤੀ ਮਾਂ ਅਤੇ ਵਾਤਾਵਰਣ ਬਚਾਈਏ।”

ਪਟਿਆਲਾ:- ਪੰਜਾਬ ਸਰਕਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਭੁੱਨਰਹੇੜੀ ਦੇ ਖੇਤੀਬਾੜੀ ਅਫਸਰ, ਮਨਦੀਪ ਸਿੰਘ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਖੇਤੀਬਾੜੀ ਵਿਭਾਗ ਵੱਲੋਂ ਛ੍ਰੰ (ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ) ਮੁਹਿੰਮ ਤਹਿਤ ਸ਼੍ਰੀਮਤੀ ਬਲਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫਸਰ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਬੁਆਏਜ਼ ਸਕੂਲ, ਸਨੌਰ ਵਿਖੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਗਤੀਵਿਧੀ ਕਰਵਾਈ ਗਈ।ਇਸ ਮੌਕੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ, ਸਾਹ ਦੀਆਂ ਬਿਮਾਰੀਆਂ, ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਕਮੀ ਅਤੇ ਮਿੱਟੀ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵਾਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਣ ਪੱਖੀ ਖੇਤੀਬਾੜੀ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਮਿੱਟੀ ਵਿੱਚ ਮਿਲਾਉਣ ਅਤੇ ਹੋਰ ਯੋਗ ਤਰੀਕਿਆਂ ਰਾਹੀਂ ਇਸ ਦਾ ਪ੍ਰਬੰਧਨ ਕਰਨ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ।ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਰਾਹੀਂ ਕਿਸਾਨਾਂ ਤੇ ਆਮ ਲੋਕਾਂ ਤੱਕ ਪਰਾਲੀ ਨਾ ਸਾੜਨ ਦਾ ਸੁਨੇਹਾ ਪਹੁੰਚਾਉਣਾ ਸੀ। ਵਿਦਿਆਰਥੀਆਂ ਨੂੰ ਆਪਣੇ ਪਰਿਵਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਾਸਤੇ ਉਤਸ਼ਾਹਿਤ ਕੀਤਾ ਗਿਆ।ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਗਤੀਵਿਧੀਆਂ ਰਾਹੀਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਸਾਫ਼-ਸੁਥਰੇ ਵਾਤਾਵਰਣ, ਸਿਹਤਮੰਦ ਮਿੱਟੀ ਅਤੇ ਹਰਿਆ-ਭਰਿਆ ਪੰਜਾਬ ਬਣਾਉਣ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.