Facebook-f Youtube X-twitter

ਚੇਅਰਮੈਨ ਜੋਬਨ ਰੰਧਾਵਾ ਨੇ ਪਿੰਡ ਦਬੁਰਜੀ ਵਿਖੇ ਭਰਥਵਾਲ, ਦਬੁਰਜੀ ਅਤੇ ਬਿਸ਼ਨੀਵਾਲ ਦੇ ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ

‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ- ਚੇਅਰਮੈਨ ਜੋਬਨ ਰੰਧਾਵਾ

ਫਤਿਹਗੜ੍ਹ ਚੂੜੀਆਂ/ਬਟਾਲਾ:- ਪੰਜਾਬ ਸਰਕਾਰ ਵੱਲੋਂ “ਮੇਰਾ ਘਰ ਮੇਰੇ ਨਾਮ” ਯੋਜਨਾ ਤਹਿਤ ਪਿੰਡ ਦਬੁਰਜੀ ਤੋਂ ਮੈਂਬਰ ਜਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦਲਜੀਤ ਸਿੰਘ ਲੱਕੀ ਦੇ ਗ੍ਰਹਿ ਵਿਖੇ ਭਰਥਵਾਲ, ਦਬੁਰਜੀ ਅਤੇ ਬਿਸ਼ਨੀਵਾਲ ਦੇ ਵਸਨੀਕਾਂ ਨੂੰ ਚੇਅਰਮੈਨ ਜੋਬਨ ਰੰਧਾਵਾ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਵਲੋਂ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਲਾਭਪਾਤਰੀਆਂ ਵਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਇਸ ਉਪਰਾਲੇ ਲਈ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਜੋਬਨ ਰੰਧਾਵਾ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਉਪਰਾਲੇ ਨਾਲ ਲੋੜਵੰਦ ਲੋਕਾਂ ਨੂੰ ਘਰਾਂ ਦੇ ਸਿੱਧੇ ਮਾਲਕਾਨਾ ਹੱਕ ਅਤੇ ਪੱਕੀ ਰਜਿਸਟ੍ਰੀ ਦਾ ਅਧਿਕਾਰ ਮਿਲਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ ਅਤੇ ਇਸ ਦਿਸ਼ਾ ਵਿਚ ਇਹ ਸਕੀਮ ਮੀਲ ਪੱਥਰ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਹੁਤ ਸਾਰੇ ਪਰਿਵਾਰ ਦਹਾਕਿਆਂ ਤੋਂ ਲਾਲ ਡੋਰੇ ਅੰਦਰ ਰਹਿ ਰਹੇ ਹਨ ਜਿਨ੍ਹਾਂ ਕੋਲ ਮਾਲਕੀ ਦਾ ਰਸਮੀ ਰਿਕਾਰਡ ਨਾ ਹੋਣ ਕਰਕੇ ਆਪਣੀ ਜ਼ਿੰਦਗੀ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਇਸ ਸਕੀਮ ਨੇ ਅਜਿਹੀਆਂ ਸਾਰੀਆਂ ਸਮੱਸਿਆਵਾਂ ਦਾ ਜੜ੍ਹੋਂ ਹੱਲ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨੇ ਲਾਲ ਲਕੀਰ ਦੇ ਵਸਨੀਕਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ  ਕਿ ਮਾਲਕੀ ਮਿਲਣ ਨਾਲ ਲੋਕਾਂ ਅੰਦਰ ਆਪਣੇ ਘਰਾਂ ਦੀ ਸੰਭਾਲ, ਸੁਧਾਰ ਅਤੇ ਭਵਿੱਖ ਦੇ ਯੋਜਨਾਬੰਦੀ ਦਾ ਭਰੋਸਾ ਹੋਰ ਵਧੇਗਾ ਅਤੇ ਉਹ ਆਪਣੀਆਂ ਪ੍ਰਾਪਰਟੀਆਂ ਖਰੀਦ-ਵੇਚ ਸਕਣਗੇ, ਜਿਨ੍ਹਾਂ ਦੀਆਂ ਪ੍ਰਾਪਰਟੀਆਂ ਦਾ ਮੁਕੰਮਲ ਵੇਰਵਾ ਹੁਣ ਮਾਲ ਵਿਭਾਗ ਦੇ ਰਿਕਾਰਡ ਵਿਚ ਦਰਜ ਹੋਵੇਗਾ।

ਇਸ ਦੌਰਾਨ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੇ ਹੱਕ ਅਤੇ ਸਨਮਾਨ ਨੂੰ ਨਵੀਂ ਮਜ਼ਬੂਤੀ ਮਿਲੀ ਹੈ ਜੋ ਭਵਿੱਖ ਵਿਚ ਉਨ੍ਹਾਂ ਦੀ ਚਹੁੰਮੁਖੀ ਤਰੱਕੀ ਵਿਚ ਵੱਡਮੁਲਾ ਯੋਗਦਾਨ ਪਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.