Facebook-f Youtube X-twitter

ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ’ ਦੀਆਂ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਸਫਲ ਉਪਰਾਲਾ ਕੀਤਾ- ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਿਖੇ ਹੋ ਰਹੀਆਂ ਰਾਜ ਪੱਧਰੀ ਵੁਸ਼ੂ ਖੇਡਾਂ ਵਿਚ ਕੀਤੀ ਸ਼ਿਰਕਤ, ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ‘ਖੇਡਾਂ ਵਤਨ ਪੰਜਾਬ’ ਦੀਆਂ-2026 ( ਸੀਜ਼ਨ- 4) ਤਹਿਤ ਸਥਾਨਕ ਆਰ.ਡੀ.ਖੋਸਲਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ (ਵੁਸ਼ੂ) ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਮਿਲਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮਿਹਨਤ ਕਰਨ ਅਤੇ ਆਪਣੇ ਮਾਪਿਆਂ, ਕੋਚਾਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ’ ਦੀਆਂ ਸ਼ੀਜਨ 4 ਕਰਵਾਈਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਸਫਲ ਉਪਰਾਲਾ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਸਰੀਰਕ ਤੰਦਰੁਸਤੀ ਬਣੀ ਰਹਿੰਦੀ ਹੈ, ਉੱਥੇ ਹੀ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵੀ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਵੁਸ਼ੂ ਇੱਕ ਅਜਿਹੀ ਖੇਡ ਹੈ, ਜੋ ਖਿਡਾਰੀਆਂ ਨੂੰ ਸਰੀਰਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਮਾਨਸਿਕ ਤੌਰ ‘ਤੇ ਵੀ ਮਜ਼ਬੂਤੀ ਪ੍ਰਦਾਨ ਕਰਦੀ ਹੈ। ਇਸ ਤਰ੍ਹਾਂ ਦੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਭਵਿੱਖ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੱਲਾਂ ਮਾਰਨ ਦੇ ਮੌਕੇ ਪ੍ਰਦਾਨ ਕਰਦੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਸੱਦਾ ਵੀ ਦਿੱਤਾ। ਉਨ੍ਹਾਂ  ਖਿਡਾਰੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਸਿਮਰਨਜੀਤ ਸਿੰਘ ਜ਼ਿਲ੍ਹਾ ਖੇਡ ਅਫਸਰ ਗੁਰਦਾਸਪੁਰ, ਸੀਨੀਅਰ ਆਗੂ ਜਗਤਪਾਲ ਮਹਾਜਨ, ਸੁਖਰਾਜ ਸਿੰਘ, ਵਰੁਣ ਕੁਮਾਰ ਸਮੇਤ ਖਿਡਾਰੀ ਅਤੇ ਕੋਚ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.