Facebook-f Youtube X-twitter

ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ, ਹੌਟ ਸਪੌਟਸ ਦੀ ਨਿਗਰਾਨੀ ਯਕੀਨੀ ਬਣਾਈ ਜਾਵੇ: ਅਨੁਪ੍ਰਿਤਾ ਜੌਹਲ 

ਨਸ਼ਿਆਂ ਦੀ ਰੋਕਥਾਮ ਲਈ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ: ਅਨੁਪ੍ਰਿਤਾ ਜੌਹਲ

ਪਟਿਆਲਾ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਸ਼ਾ ਮੁਕਤੀ ਹੌਟ ਸਪੌਟਸ ਦੀ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ 

ਜਿਲ੍ਹਾ ਦਿਹਾਤੀ ਪ੍ਰਧਾਨ ਨਸ਼ਾ ਮੁਕਤੀ ਮੋਰਚੇ ਦੇ ਆਗੂ ਯਾਦਵਿੰਦਰ ਸਿੰਘ ਸੰਧੂ ਗੋਲਡੀ ਵੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਹੈ ਅਤੇ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਲੈਣਾ ਚਾਹੀਦਾ ਹੈ, ਤਾਂ ਜੋ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਸਥਿਤ ਓਟ ਸੈਂਟਰਾਂ ਸਮੇਤ ਨਸ਼ਾ ਮੁਕਤੀ ਕੇਂਦਰਾਂ ਦਾ ਨਿਰੀਖਣ ਕਰਨ ਅਤੇ ਨਸ਼ਾ ਮੁਕਤੀ ਹੌਟ ਸਪੌਟਸ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਾ ਮੁਕਤੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਵੀ ਉਪਰਾਲੇ ਕੀਤੇ ਜਾਣ।

ਮੀਟਿੰਗ ਦੌਰਾਨ ਐਸ.ਪੀ. ਰਾਜੇਸ਼ ਛਿੱਬੜ ਨੇ ਵੀ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਅਤੇ ਹੋਰ ਵਿਭਾਗਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਨਸ਼ਾ ਮੁਕਤੀ ਹੌਟ ਸਪੌਟਸ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਯਤਨ ਕੀਤੇ ਜਾਣਗੇ।

ਇਸ ਮੌਕੇ ਓਐਸਡੀ ਸ਼ਹਿਰੀ ਵਿਕਾਸ ਮੁਕਲਿਨ ਆਰ, ਸਿਵਲ ਸਰਜਨ ਸ਼ੈਲੀ ਜੇਟਲੀ, ਸਿੱਖਿਆ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਸ੍ਰੀ ਯਾਦਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.