Facebook-f Youtube X-twitter

ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਗੌਂਸਪੁਰਾ ਵਿਖੇ ਬਣੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

ਕਿਹਾ- ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਾਸੀਆਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ

ਬਟਾਲਾ:- ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵਲੋਂ ਗੌਂਸਪੁਰਾ ਵਿਖੇ ਬਣੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਐੱਸ ਐੱਮ ਓ ਬਟਾਲਾ ਮਨਜਿੰਦਰਜੀਤ ਸਿੰਘ, ਸੀਨੀਅਰ ਆਗੂ ਦਾਸ ਕਰਨ ਸੰਧੂ ਸਮੇਤ ਵੱਖ ਵੱਖ ਸਖਸੀਅਤਾਂ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਾਸੀਆਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਬਿਲਕੁੱਲ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਨਵੇਂ ਕਲੀਨਿਕ ਦੇ ਸ਼ੁਰੂ ਹੋਣ ਨਾਲ ਗੌਂਸਪੁਰਾ ਅਤੇ ਆਲੇ ਦੁਆਲੇ ਦੇ ਵਸਨੀਕਾਂ ਨੂੰ ਹੋਰ ਵੀ ਸੁਵਿਧਾਜਨਕ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਹੋਣਗੀਆਂ ਅਤੇ ਸਿਹਤ ਸਹੂਲਤਾਂ ਲੋਕਾਂ ਦੀ ਪਹੁੰਚ ਦੇ ਹੋਰ ਨੇੜੇ ਆਉਣਗੀਆਂ।

ਇਸ ਮੌਕੇ ਐੱਸ ਐਮ ਓ ਬਟਾਲਾ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ ਕਲੀਨਿਕ  ਵਿੱਚ 46 ਤਰ੍ਹਾਂ ਦੇ ਟੈਸਟ ਅਤੇ 102 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਇਸ ਕਲੀਨਿਕ ਵਿੱਚ ਕੋਈ ਪਰਚੀ ਫੀਸ ਨਹੀਂ ਲੱਗ ਰਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫਸਰ ਵੱਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਗਈਆਂ ਹਨ ਜਿਸ ਦਾ ਫਾਇਦਾ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਹੋਵੇਗਾ।

ਇਸ ਮੌਕੇ ਵਾਰਡ ਵਾਸੀਆਂ ਨੇ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਗੌਂਸਪੁਰਾ ਸਮੇਤ ਨੇੜਲੀਆਂ ਵਾਰਡਾਂ ਦੇ ਲੋਕਾਂ ਨੂੰ ਵੀ ਸਿਹਤ ਸਹੂਲਤ ਮਿਲੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣ ‘ਤੇ ਖੇਡ ਵਿਭਾਗ ਵੱਲੋਂ ਕੀਤਾ ਗਿਆ ਸਵਾਗਤ

-ਟਰਾਫੀ ਟੂਰ ਦਾ ਮਕਸਦ ਕੌਮਾਂਤਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ :ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਟਰਾਫੀ ਟੂਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ 18 ਅਕਤੂਬਰ ਤੋਂ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ...

ਵਿਧਾਇਕ ਸ਼ੈਰੀ ਕਲਸੀ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ

ਬਟਾਲਾ:- ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਸ਼ੈਰੀ ਨੇ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ...

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ, ਡਾ. ਮਹਿਤਾਬ ਸਿੰਘ

ਬਟਾਲਾ ਵਿਖੇ ਪੁਲਿਸ ਸ਼ਹੀਦੀ ਦਿਵਸ’ ਸਮਾਗਮ ਕਰਵਾਇਆ, ਸ਼ਹੀਦਾਂ ਨੂੰ ਕੀਤਾ ਸਿਜਦਾ ਬਟਾਲਾ:- ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਡਾ. ਮਹਿਤਾਬ ਸਿੰਘ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ...

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.