Facebook-f Youtube X-twitter

ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖਰੀਦ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 10,360 ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ ਤੇ 7,818 ਮੀਟ੍ਰਿਕ ਟਨ ਦੀ ਖਰੀਦ

ਕਿਸਾਨਾਂ ਨੂੰ ਮੰਡੀਆਂ ‘ਚ ਝੋਨਾ ਸੁਕਾ ਕੇ ਲਿਆਉਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖਰੀਦ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਸਹੂਲਤ ਮਿਲੇਗੀ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 13 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 10,360 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹੁਣ ਤੱਕ ਕੁੱਲ 7,818 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣ ‘ਤੇ ਖੇਡ ਵਿਭਾਗ ਵੱਲੋਂ ਕੀਤਾ ਗਿਆ ਸਵਾਗਤ

-ਟਰਾਫੀ ਟੂਰ ਦਾ ਮਕਸਦ ਕੌਮਾਂਤਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ :ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਟਰਾਫੀ ਟੂਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ 18 ਅਕਤੂਬਰ ਤੋਂ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ...

ਵਿਧਾਇਕ ਸ਼ੈਰੀ ਕਲਸੀ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ

ਬਟਾਲਾ:- ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਸ਼ੈਰੀ ਨੇ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ...

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ, ਡਾ. ਮਹਿਤਾਬ ਸਿੰਘ

ਬਟਾਲਾ ਵਿਖੇ ਪੁਲਿਸ ਸ਼ਹੀਦੀ ਦਿਵਸ’ ਸਮਾਗਮ ਕਰਵਾਇਆ, ਸ਼ਹੀਦਾਂ ਨੂੰ ਕੀਤਾ ਸਿਜਦਾ ਬਟਾਲਾ:- ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਡਾ. ਮਹਿਤਾਬ ਸਿੰਘ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ...

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.