Facebook-f Youtube X-twitter

ਪੀ.ਆਰ.ਟੀ.ਸੀ ਦੀ ਬਿਹਤਰੀ ਤੇ ਸਵਾਰੀਆਂ ਲਈ ਵਧੀਆ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਅਹਿਮ ਮੀਟਿੰਗ

-ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦਾ ਨਵੀਨੀਕਰਨ, ਡਿਪੂਆਂ, ਵਰਕਸ਼ਾਪਾਂ ਦੀ ਸਾਫ ਸਫ਼ਾਈ ਤੇ ਨਵੀਆਂ ਮਿੱਡੀ ਬੱਸਾਂ ਨੂੰ ਲੋੜੀਂਦੇ ਰੂਟਾਂ ’ਤੇ ਚਲਾਉਣ ਸਬੰਧੀ ਚਰਚਾ

ਪਟਿਆਲਾ:- ਪੀਆਰਟੀਸੀ ਨੂੰ ਹੋਰ ਮਜ਼ਬੂਤ ਬਣਾਉਣ, ਆਵਾਜਾਈ ਪ੍ਰਬੰਧਾਂ ਵਿੱਚ ਸੁਧਾਰ ਲਿਆਉਣ ਅਤੇ ਸਵਾਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੀਆਰਟੀਸੀ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ, ਚੀਫ਼ ਅਕਾਊਂਟਸ ਅਫ਼ਸਰ ਰਾਕੇਸ਼ ਸ਼ਰਮਾ, ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ ਅਤੇ ਸਮੂਹ ਜਨਰਲ ਮੈਨੇਜਰਜ਼ ਵੀ ਸ਼ਾਮਿਲ ਸਨ।

ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੀਆਰਟੀਸੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਲਈ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਮੀਟਿੰਗ ਵਿੱਚ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦੇ ਨਵੀਨੀਕਰਨ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਇਸ ਨੂੰ ਸਵਾਰੀਆਂ ਲਈ ਵਧੇਰੇ ਸੁਵਿਧਾਜਨਕ ਬਣਾਉਣ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਪੀਆਰਟੀਸੀ ਦੇ ਸਮੂਹ ਡਿਪੂਆਂ ਅਤੇ ਵਰਕਸ਼ਾਪਾਂ ਵਿੱਚ ਸਾਫ਼-ਸਫ਼ਾਈ ਦੇ ਉੱਚ ਮਿਆਰ ਕਾਇਮ ਰੱਖਣ ਅਤੇ ਸਮੁੱਚੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵੀ ਵਿਚਾਰ ਕੀਤਾ ਗਿਆ ।

ਇਸ ਮੌਕੇ ਪੀਆਰਟੀਸੀ ਦੇ ਬੇੜੇ ਵਿੱਚ ਸ਼ਾਮਲ ਹੋ ਰਹੀਆਂ ਨਵੀਆਂ ਪੀਆਰਟੀਸੀ ਜੂਨੀਅਰ ਬੱਸਾਂ ਦੇ ਰੂਟਾਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਜ਼ੋਰ ਦਿੱਤਾ ਕਿ ਇਨ੍ਹਾਂ ਬੱਸਾਂ ਨੂੰ ਲੋਕਾਂ ਦੀ ਆਵਾਜਾਈ ਦੀ ਲੋੜ ਅਨੁਸਾਰ ਅਜਿਹੇ ਰੂਟਾਂ ’ਤੇ ਚਲਾਉਣ ਦੀ ਯੋਜਨਾ ਬਣਾਈ ਜਾਵੇ, ਜਿੱਥੇ ਇਨ੍ਹਾਂ ਦੀ ਵੱਧ ਤੋਂ ਵੱਧ ਵਰਤੋਂ ਹੋ ਸਕੇ ਅਤੇ ਸਵਾਰੀਆਂ ਨੂੰ ਇਸ ਦਾ ਸਿੱਧਾ ਲਾਭ ਮਿਲੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦੇਣ ਸਬੰਧੀ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਗਈ ਹੈ।

ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਸ਼ਹਿਰ ਦੇ ਅੰਦਰੂਨੀ ਰੂਟਾਂ ’ਤੇ ਵੱਧ ਤੋਂ ਵੱਧ ਬੱਸ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਪੁਰਾਣੇ ਬੱਸ ਸਟੈਂਡ ਪਟਿਆਲਾ ਨੂੰ ਰੂਟਾਂ ਦੇ ਨੈੱਟਵਰਕ ਰਾਹੀਂ ਬਿਹਤਰ ਢੰਗ ਨਾਲ ਜੋੜਨ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ, ਤਾਂ ਜੋ ਸਵਾਰੀਆਂ ਨੂੰ ਆਪਣੇ ਸਥਾਨਾਂ ਤੱਕ ਪਹੁੰਚਣ ਲਈ ਵਧੇਰੇ ਸੁਵਿਧਾਜਨਕ ਆਵਾਜਾਈ ਸਹੂਲਤ ਮਿਲ ਸਕੇ। ਮੀਟਿੰਗ ਦੌਰਾਨ ਵਿਚਾਰੇ ਗਏ ਵੱਖ-ਵੱਖ ਮੁੱਦਿਆਂ ’ਤੇ ਲੋੜੀਂਦੇ ਫ਼ੈਸਲੇ ਲਏ ਗਏ ਅਤੇ ਪੀਆਰਟੀਸੀ ਦੀ ਬਿਹਤਰੀ, ਸਵਾਰੀ ਸਹੂਲਤਾਂ ਵਿੱਚ ਵਾਧੇ ਅਤੇ ਵਿਭਾਗੀ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਗਲੇਰੀ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ ਗਿਆ।

ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਪੀਆਰਟੀਸੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਅਤ, ਸੁਚਾਰੂ ਅਤੇ ਸੁਵਿਧਾਜਨਕ ਆਵਾਜਾਈ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਮੰਤਵ ਦੀ ਪੂਰਤੀ ਲਈ ਵਿਭਾਗ ਦੇ ਸਮੁੱਚੇ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਕਰਨਾ ਅਤੇ ਸਵਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਢੁਕਵੇਂ ਕਦਮ ਚੁੱਕਣਾ ਬੇਹੱਦ ਜ਼ਰੂਰੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ  ਡਰੋਨ ਸ਼ੋਅ 25 ਅਕਤੂਬਰ ਨੂੰ – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੂਬੇ ਅੰਦਰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ 25 ਅਕਤੂਬਰ 2026 ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ...

ਪੋਲਿੰਗ ਸਟੇਸ਼ਨਾਂ ਦੀਆਂ ਤਜਵੀਜ਼ਾਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਚਰਚਾ

ਸ੍ਰੀ ਮੁਕਤਸਰ ਸਾਹਿਬ:- ਅੱਜ ਮਿਤੀ 21.10.2026 ਨੂੰ ਸਵੇਰੇ 10:30 ਵਜੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ. ਜੀ ਦੀ ਅਗਵਾਈ ਹੇਠ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2027 ਦੇ ਅਧਾਰ ‘ਤੇ...

ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣ ‘ਤੇ ਖੇਡ ਵਿਭਾਗ ਵੱਲੋਂ ਕੀਤਾ ਗਿਆ ਸਵਾਗਤ

-ਟਰਾਫੀ ਟੂਰ ਦਾ ਮਕਸਦ ਕੌਮਾਂਤਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ :ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਟਰਾਫੀ ਟੂਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ 18 ਅਕਤੂਬਰ ਤੋਂ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ...

ਵਿਧਾਇਕ ਸ਼ੈਰੀ ਕਲਸੀ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ

ਬਟਾਲਾ:- ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਸ਼ੈਰੀ ਨੇ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ...

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ, ਡਾ. ਮਹਿਤਾਬ ਸਿੰਘ

ਬਟਾਲਾ ਵਿਖੇ ਪੁਲਿਸ ਸ਼ਹੀਦੀ ਦਿਵਸ’ ਸਮਾਗਮ ਕਰਵਾਇਆ, ਸ਼ਹੀਦਾਂ ਨੂੰ ਕੀਤਾ ਸਿਜਦਾ ਬਟਾਲਾ:- ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਡਾ. ਮਹਿਤਾਬ ਸਿੰਘ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.