Facebook-f Youtube X-twitter

ਪਿੰਡ ਸਿਹਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਮੀਟਿੰਗ ਨੂੰ ਭਰਵਾਂ ਹੁੰਗਾਰਾ

-ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫ਼ਤ ਇਲਾਜ ਕਰਵਾ ਰਹੀ ਹੈ ਭਗਵੰਤ ਮਾਨ ਸਰਕਾਰ- ਯਾਦਵਿੰਦਰ ਸਿੰਘ ਗੋਲਡੀ

ਪਟਿਆਲਾ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਿਹਰਾ ਵਿਖੇ ਕਰਵਾਈ ਗਈ ਜਾਗਰੂਕਤਾ ਮੀਟਿੰਗ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਸ. ਯਾਦਵਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫ਼ਤ ਇਲਾਜ ਕਰਵਾ ਰਹੀ ਹੈ।

ਗੋਲਡੀ ਸੰਧੂ ਨੇ ਦੱਸਿਆ ਕਿ ਲੋਕ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਟੋਲ ਫਰੀ ਨੰਬਰ 97791-00200 ਅਤੇ ਨਸ਼ਾ ਮੁਕਤੀ ਐਪ (ਐਨ.ਐਨ.ਐਮ.) ਰਾਹੀਂ ਵੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਲਈ ਇਕਜੁੱਟਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ, ਜਿਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਹਨ।

ਯਾਦਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਤਸਕਰੀ ਵਿਰੁੱਧ ਇਕਜੁੱਟ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਨਸ਼ਾ ਤਸਕਰੀ ਸਬੰਧੀ ਸੂਚਨਾ ਦੇਣ ਲਈ ਐਪ ਦੀ ਵਰਤੋਂ ਬਾਰੇ ਵੀ ਸਮਝਾਇਆ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਵਿੱਚ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਪੁਲਿਸ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ।

ਉਨ੍ਹਾਂ ਕਿਹਾ ਕਿ ਪਿੰਡ ਸਿਹਰਾ ਵਾਸੀਆਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਭਰੋਸਾ ਦਿੰਦਿਆਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਆਕੜੀ, ਬਲਾਕ ਇੰਚਾਰਜ ਲੱਕੀ ਗੋਪਾਲਪੁਰ, ਬਲਾਕ ਇੰਚਾਰਜ ਜਸਵੀਰ ਗੁੱਜਰ, ਬਲਾਕ ਪ੍ਰਧਾਨ ਭਗਵੰਤ ਸਿੰਘ ਸੇਹਰਾ, ਸਾਬਕਾ ਸਰਪੰਚ ਹਰਕੀਤ ਸਿੰਘ ਸਿਹਰਾ, ਕਿਸਾਨ ਆਗੂ ਗੁਰਚਰਨ ਸਿੰਘ ਸੇਹਰਾ, ਪੰਚ ਸਾਹਿਬਾਨ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.