Facebook-f Youtube X-twitter

ਵਿਜੀਲੈਂਸ ਬਿਉਰੋ ਦੀ ਟੀਮ ਵਲੋਂ  ਸੜਕ ਦਾ ਕੀਤਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ:-ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਅਤੇ ਡਾਇਰੈਕਟਰ ਪੰਜਾਬ ਵਿਜੀਲੈਂਸ ਬਿਉਰੋ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਮੰਡੀ ਬੋਰਡ ਵਲੋਂ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਤੋਂ ਲੈ ਕੇ ਪਿੰਡ ਸੰਗੂਧੋਣ ਤੱਕ ਬਣਾਈ ਗਈ ਸੜਕ ਨੂੰ ਗਠਤ ਕਮੇਟੀ ਵਲੋਂ  ਡੀ.ਐਸ.ਪੀ. ਅਮਨਦੀਪ ਸਿੰਘ ਮਾਨ ਦੀ ਅਗਵਾਈ ਵਿੱਚ ਸੜਕ ਦੀ ਜਾਂਚ ਕੀਤੀ ਗਈ।

ਡੀ.ਐਸ.ਪੀ. ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਵਿਜੀਲੈਂਸ ਵਿਭਾਗ ਵਲੋਂ ਲਗਾਤਾਰ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਘਟੀਆਂ ਮਟੀਰੀਅਲ ਨਾਲ ਕੋਈ  ਵਿਕਾਸ ਦਾ ਕੰਮ ਨਾ ਹੋ ਸਕੇ।

ਇਸ ਜਾਂਚ ਦੌਰਾਨ ਵਿਜੀਲੈਂਸ ਬਿਉਰੋ ਦੇ ਐਸ ਆਈ ਜਗਜੀਤ ਸਿੰਘ ਐਚ ਸੀ ਗੁਰਤੇਜ ਸਿੰਘ ਐਚ ਸੀ ਹਰ ਅੰਮ੍ਰਿਤ ਪ੍ਰਕਾਸ਼ ਐਚ ਸੀ ਮਨਦੀਪ ਸਿੰਘ ਗਠਤ ਕੀਤੀ ਗਈ ਕਮੇਟੀ ਦੇ ਐਸ ਡੀ ਓ ਅਤੇ ਜੇਈ ਮੰਡੀ ਬੋਰਡ ਦੇ ਅਧਿਕਾਰੀ ਕਰਮਚਾਰੀ ਮੌਕੇ ਪਰ ਮੌਜੂਦ ਸਨ ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣ ‘ਤੇ ਖੇਡ ਵਿਭਾਗ ਵੱਲੋਂ ਕੀਤਾ ਗਿਆ ਸਵਾਗਤ

-ਟਰਾਫੀ ਟੂਰ ਦਾ ਮਕਸਦ ਕੌਮਾਂਤਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ :ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਟਰਾਫੀ ਟੂਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ 18 ਅਕਤੂਬਰ ਤੋਂ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ...

ਵਿਧਾਇਕ ਸ਼ੈਰੀ ਕਲਸੀ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ

ਬਟਾਲਾ:- ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਸ਼ੈਰੀ ਨੇ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ...

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ, ਡਾ. ਮਹਿਤਾਬ ਸਿੰਘ

ਬਟਾਲਾ ਵਿਖੇ ਪੁਲਿਸ ਸ਼ਹੀਦੀ ਦਿਵਸ’ ਸਮਾਗਮ ਕਰਵਾਇਆ, ਸ਼ਹੀਦਾਂ ਨੂੰ ਕੀਤਾ ਸਿਜਦਾ ਬਟਾਲਾ:- ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਡਾ. ਮਹਿਤਾਬ ਸਿੰਘ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ...

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.