Facebook-f Youtube X-twitter

ਚੇਅਰਮੈਨ ਜੋਬਨ ਰੰਧਾਵਾ ਦੀ ਅਗਵਾਈ ਹੇਠ ਪਿੰਡ ਪੰਨਵਾਂ ਵਿਖੇ ਬਣਿਆ ਆਮ ਆਦਮੀ ਕਲੀਨੀਕ ਲੋਕ ਅਰਪਣ

ਫਤਿਹਗੜ੍ਹ ਚੂੜੀਆਂ/ਬਟਾਲਾ:- ਹਲਕਾ ਫਤਿਹਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਪੰਨਵਾ ਵਿਖੇ ਚੇਅਰਮੈਨ ਜੋਬਨ ਰੰਧਾਵਾ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਦੀ ਅਗਵਾਈ ਹੇਠ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਅਨਮੋਲ ਰੰਧਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਿੰਡ ਦੇ ਸਰਪੰਚ ਗੁਰਮੇਜ ਸਿੰਘ, ਐੱਸ.ਐੱਮ.ਓ. ਡਾ. ਲਖਵਿੰਦਰ ਸਿੰਘ, ਡਾ. ਆਦੇਸ਼ ਅਤੇ ਪਾਰਟੀ ਦੇ ਸੀਨੀਅਰ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਅਨਮੋਲ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਸਿਹਤ ਸਹੂਲਤ ਮਿਲੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਿਹਤ ਖੇਤਰ ਵਿੱਚ ਵੱਡੀ ਪੱਧਰ ‘ਤੇ ਮਿਸਾਲੀ ਸੁਧਾਰ ਹੋਏ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ ਕਿਉਂਕਿ ਆਮ ਆਦਮੀ ਕਲੀਨਿਕ ਵਿਚ 46 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਇਸ ਕਲੀਨਿਕ ਵਿੱਚ ਕੋਈ ਪਰਚੀ ਫੀਸ ਨਹੀਂ ਲੱਗ ਰਹੀ।

ਇਸ ਮੌਕੇ ਪਿੰਡ ਵਾਸੀਆਂ ਨੇ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੰਜਾਬ ਸਰਕਾਰ ਅਤੇ ਚੇਅਰਮੈਨ ਜੋਬਨ ਰੰਧਾਵਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਲੋਕਾਂ ਨੂੰ ਇਸ ਨਾਲ ਵੱਡੀ ਸਿਹਤ ਸਹੂਲਤ ਮਿਲੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਵਿੱਚ ਜਿਮਨਾਸਟਿਕ, ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਜਾਰੀ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਜਿਮਨਾਸਟਿਕ ਅਤੇ ਖੋ-ਖੋ ਗੇਮ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਗੇਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ...

ਮਰਦਮਸ਼ੁਮਾਰੀ 2027 ਸਬੰਧੀ ਦੂਜੀ ਤਿੰਨ ਰੋਜ਼ਾ ਟ੍ਰੇਨਿੰਗ ਹੋਈ ਸਫਲਤਾਪੂਰਵਕ ਮੁਕੰਮਲ

16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜਿਲ੍ਹਾ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਅਤੇ ਨਾਇਬ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ...

ਝੋਨੇ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ

ਹੁਣ ਤੱਕ 66,905 ਮੀਟ੍ਰਿਕ ਟਨ ਝੋਨੇ ਦੀ ਆਮਦ, 57,113 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਨੂੰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.