Facebook-f Youtube X-twitter

ਪਰਾਲੀ ਨਾ ਸਾੜਣ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲਚਕਾਣੀ ਵਿਖੇ ਕਰਵਾਈਆਂ ਵੱਖ—ਵੱਖ ਪ੍ਰਤੀਯੋਗਤਾਵਾਂ: ਮੁੱਖ ਖੇਤੀਬਾੜੀ ਅਫਸਰ

ਪਟਿਆਲਾ:- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਅਤੇ ਸਰਕਾਰੀ ਸੀਨੀਅਰ ਸੈਕੰਡਰ ਸਮਾਰਟ ਸਕੂਲ, ਲਚਕਾਣੀ ਵੱਲੋਂ ਸਾਂਝੇ ਤੌਰ ਤੇ ਪਰਾਲੀ ਨੂੰ ਨਾ ਸਾੜਣ ਸਬੰਧੀ ਨੁਕੜ ਨਾਟਕ, ਪੋਸਟਰ, ਭਾਸ਼ਣ ਅਤੇ ਸਲੋਗਨ ਪ੍ਰਤੀਯੋਗਤਾਵਾਂ ਦਾ ਆਯੋਜਨ ਕੀਤਾ ਗਿਆ। ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ. ਦਾਰਾ ਸਿੰਘ, ਬਲਾਕ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਸ. ਰੰਧਾਵਾ ਸਿੰਘ ਦੀ ਯੋਗ ਅਗਵਾਈ ਹੇਠ ਸਿੱਖਿਆ ਅਤੇ ਖੇਤੀਬਾੜੀ ਵਿਭਾਗ ਦੇ ਸਟਾਫ ਦੇ ਯਤਨਾਂ ਸਦਕਾ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਇਹਨਾਂ ਮੁਕਾਬਲਿਆਂ ਨੇ ਭਾਗ ਲਿਆ। ਪਿੰਡ ਲਚਕਾਣੀ ਦੇ ਸਰਪੰਚ ਸ. ਪ੍ਰਿਤਪਾਲ ਸਿੰਘ ਖਰੌੜ ਅਤੇ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਸ. ਨਿਰਮਲ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਕੂਲ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸੰਸਾ ਕੀਤੀ। ਇਹਨਾਂ ਪ੍ਰਤੀਯੋਗਤਾਵਾਂ ਦੀ ਤਿਆਰੀ ਅਮਨਦੀਪ ਕੌਰ, ਸੀਮਾ ਰਾਣੀ, ਡਿੰਪਲ ਬਾਲਾ, ਅੰਨੂ ਬਾਲਾ, ਕੁਲਦੀਪ ਕੌਰ, ਜ਼ਸਵੀਰ ਕੌਰ, ਰਾਜਵਿੰਦਰ ਕੌਰ, ਕਮਲਪ੍ਰੀਤ ਕੌਰ, ਗਗਨਦੀਪ ਸਿੰਘ, ਰਾਕੇਸ਼ ਕੁਮਾਰ, ਮੀਤਇੰਦਰ ਕੌਰ, ਸੁਖਦੀਪ ਕੌਰ ਅਤੇ ਸੁਸ਼ਮਾ ਮੈਡਮ ਨੇ ਕਰਵਾਈ। ਭਾਸ਼ਣ ਮੁਕਾਬਲਿਆਂ ਵਿਚ ਪਹਿਲੇ ਸਥਾਨ ਤੇ ਸਿਮਰਨਜੀਤ ਕੌਰ, ਦੂਜੇ ਸਥਾਨ ਸਹਿਜਾਦ ਅਤੇ ਤੀਜੇ ਸਥਾਨ ਤੇ ਰਾਜੀਨਾ ਰਹੇ ਜਿਹਨਾਂ ਨੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਆਪਣੇ ਭਾਸ਼ਣਾਂ ਵਿਚ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਆਪਣੇ ਖੇਤਾਂ ਵਿਚ ਮਿਲਾਕੇ ਉਪਜਾਊ ਸ਼ਕਤੀ ਵਿਚ ਵਾਧਾ ਕਰਨ। ਪੈਂਟਿੰਗ ਮੁਕਾਬਲਿਆਂ ਵਿਚ ਪਹਿਲੇ ਸਥਾਨ ਤੇ ਜੈਸਮੀਨ ਕੌਰ, ਹੀਨਾ, ਦੂਜੇ ਸਥਾਨ ਤੇ ਰਹਿਮਾਨ ਖਾਨ, ਮੁਸਕਾਨ ਅਤੇ ਤੀਜੇ ਸਥਾਨ ਤੇ ਹਰਸ਼ਪ੍ਰੀਤ ਕੌਰ, ਜਸ਼ਨਦੀਪ ਕੌਰ ਰਹੇ। ਖੇਤੀਬਾੜੀ ਵਿਭਾਗ ਵੱਲੋਂ ਇਸ ਪ੍ਰੋਗਰਾਮ ਨੂੰ ਵਧੀਆ ਤਰੀਕੇ ਨਾਲ ਨੇਪਰੇ ਚਾੜ੍ਹਣ ਲਈ ਖੇਤੀਬਾੜੀ ਵਿਕਾਸ ਅਫਸਰ ਜਸ਼ਨਦੀਪ ਕੌਰ ਨੇ ਵਿਸ਼ੇਸ਼ ਉਪਰਾਲੇ ਕੀਤੇ ਅਤੇ ਉਹਨਾਂ ਦੀ ਟੀਮ ਦੇ ਮੈਂਬਰ ਸ. ਹਰਪਾਲ ਸਿੰਘ, ਸ. ਭੁਪਿੰਦਰ ਸਿੰਘ ਅਤੇ ਕੁਲਦੀਪ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਲਈ ਸਟੇਸ਼ਨਰੀ, ਟਰਾਫੀਆਂ ਅਤੇ ਖਾਣ—ਪੀਣ ਦੇ ਸਾਮਾਨ ਦਾ ਇੰਤਜਾਮ ਬਹੁਤ ਵਧੀਆਂ ਤਰੀਕੇ ਨਾਲ ਕੀਤਾ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਡਾ. ਰਵਿੰਦਰਪਾਲ ਸਿੰਘ ਚੱਠਾ ਵੱਲੋਂ ਵਿਦਿਆਰਥੀਆਂ ਨੂੰ ਸੰਭੋਧਨ ਕਰਦਿਆਂ ਦਸਿਆ ਕਿ ਬੱਚੇ ਆਪਣੇ ਘਰ ਜਾ ਕੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਝੋਨੇ ਦੀ ਵਾਢੀ ਸੁਪਰ ਐਸ.ਐਮ.ਐਸ. ਲਗੀ ਕੰਬਾਇਨ ਨਾਲ ਕਰਾਉਣ ਲਈ ਕਹਿਣ ਤਾਂ ਜ਼ੋ ਪਰਾਲੀ ਨੂੰ ਕੁਤਰਾ ਕਰ ਖੇਤ ਵਿਚ ਹੀ ਮਿਲਾਇਆ ਜਾ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਵਿੱਚ ਜਿਮਨਾਸਟਿਕ, ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਜਾਰੀ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਜਿਮਨਾਸਟਿਕ ਅਤੇ ਖੋ-ਖੋ ਗੇਮ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਗੇਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ...

ਮਰਦਮਸ਼ੁਮਾਰੀ 2027 ਸਬੰਧੀ ਦੂਜੀ ਤਿੰਨ ਰੋਜ਼ਾ ਟ੍ਰੇਨਿੰਗ ਹੋਈ ਸਫਲਤਾਪੂਰਵਕ ਮੁਕੰਮਲ

16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜਿਲ੍ਹਾ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਅਤੇ ਨਾਇਬ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ...

ਝੋਨੇ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ

ਹੁਣ ਤੱਕ 66,905 ਮੀਟ੍ਰਿਕ ਟਨ ਝੋਨੇ ਦੀ ਆਮਦ, 57,113 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਨੂੰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.