ਮਲੋਟ/ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ/ਐਸ ਜੈਕੋਬਿਨ ਓਵਰਸੀਜ਼, ਓਲਡ ਆਫ਼ਿਸ ਚੌਂਕ, ਪਹਿਲੀ ਮੰਜ਼ਿਲ, ਡੀ ਕੋਟ ਬਿਲਡਿੰਗ ਦੇ ਉੱਪਰ, ਮਲੋਟ ਦੇ ਸੰਚਾਲਕ ਤਸਵੀਰ ਕੌਰ ਪੁੱਤਰੀ ਸ੍ਰੀ ਇਕਬਾਲ ਸਿੰਘ, ਵਾਸੀ ਪਿੰਡ ਛਾਪਿਆਂਵਾਲੀ, ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਤੀ ਬੇਨਤੀ ਦੇ ਆਧਾਰ ’ਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਦੇ ਸੈਕਸ਼ਨ 6.(1) ਦੇ ਤਹਿਤ ਐਮ/ਐਸ ਜੈਕੋਬਿਨ ਓਵਰਸੀਜ਼, ਓਲਡ ਆਫ਼ਿਸ ਚੌਂਕ, ਪਹਿਲੀ ਮੰਜ਼ਿਲ, ਡੀ ਕੋਟ ਬਿਲਡਿੰਗ ਦੇ ਉੱਪਰ, ਮਲੋਟ ਦਾ ਲਾਇਸੰਸ ਕੈਂਸਲ ਕਰ ਦਿੱਤਾ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁਦ ਜਾਂ ਇਸਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸਦੀ ਭਰਪਾਈ ਕਰਨ ਦਾ ਵੀ ਜਿੰਮੇਵਾਰ ਹੋਵੇਗਾ।