Facebook-f Youtube X-twitter

ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਅਹਿਮ: ਵਿਧਾਇਕ ਅਜੀਤਪਾਲ ਸਿੰਘ ਕੋਹਲੀ

ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਪੋਲੋ ਗਰਾਊਂਡ ਪਟਿਆਲਾ ਵਿਖੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਅੱਜ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਸਲਾਟ-2 ਦੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜਿਮਨਾਸਟਿਕ ਅਤੇ ਖੋਹ-ਖੋਹ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ।

ਇਸ ਮੌਕੇ ਵਿਧਾਇਕ ਪਟਿਆਲਾ ਸ਼ਹਿਰੀ ਸ੍ਰੀ ਅਜੀਤ ਪਾਲ ਸਿੰਘ ਕੋਹਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਓਹਨਾ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ, ਉੱਥੇ ਹੀ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਅਗਵਾਈ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ।

ਵਿਧਾਇਕ ਕੋਹਲੀ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਭਾਗ ਲੈਣ ਅਤੇ ਆਪਣੇ ਮਾਪਿਆਂ, ਕੋਚਾਂ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੱਦਾ ਵੀ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲਿਆਂ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਉੱਚ ਪੱਧਰ ’ਤੇ ਪਹੁੰਚਣ ਦੇ ਬਿਹਤਰ ਮੌਕੇ ਮਿਲ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੋਹ-ਖੋਹ ਦੇ ਪਹਿਲੇ ਦਿਨ ਦੇ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਲਗਭਗ 1200 ਖਿਡਾਰੀਆਂ ਅਤੇ ਖਿਡਾਰਨਾਂ ਨੇ ਭਾਗ ਲਿਆ।

ਉਨ੍ਹਾਂ ਦੱਸਿਆ ਕਿ ਅੰਡਰ-14 ਲੜਕੀਆਂ ਦੇ ਵਰਗ ਵਿੱਚ ਮਾਨਸਾ ਦੀ ਟੀਮ ਨੇ ਅੰਮ੍ਰਿਤਸਰ ਦੀ ਟੀਮ ਨੂੰ 6 ਅੰਕਾਂ ਨਾਲ ਹਰਾਇਆ, ਜਦਕਿ ਫਰੀਦਕੋਟ ਦੀ ਟੀਮ ਨੇ ਗੁਰਦਾਸਪੁਰ ਦੀ ਟੀਮ ਨੂੰ 15 ਅੰਕਾਂ ਨਾਲ ਮਾਤ ਦਿੱਤੀ। ਅੰਡਰ-17 ਲੜਕੀਆਂ ਦੇ ਵਰਗ ਵਿੱਚ ਗੁਰਦਾਸਪੁਰ ਦੀ ਟੀਮ ਨੇ ਕਪੂਰਥਲਾ ਦੀ ਟੀਮ ਨੂੰ 4 ਅੰਕਾਂ ਨਾਲ ਹਰਾਇਆ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਦੇ ਵਰਗ ਵਿੱਚ ਰੂਪਨਗਰ ਦੀ ਖੋਹ-ਖੋਹ ਟੀਮ ਨੇ ਮਾਲੇਰਕੋਟਲਾ ਦੀ ਟੀਮ ਨੂੰ 5 ਅੰਕਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਦੀ ਵੱਡੀ ਸ਼ਮੂਲੀਅਤ ਪੰਜਾਬ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਵਧ ਰਹੇ ਉਤਸ਼ਾਹ ਨੂੰ ਦਰਸਾਉਂਦੀ ਹੈ। ਅਜਿਹੇ ਮੁਕਾਬਲੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦੇ ਨਾਲ-ਨਾਲ ਭਵਿੱਖ ਵਿੱਚ ਉੱਚ ਪੱਧਰੀ ਮੁਕਾਬਲਿਆਂ ਲਈ ਤਿਆਰ ਕਰਨ ਵਿੱਚ ਵੀ ਸਹਾਈ ਸਿੱਧ ਹੁੰਦੇ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

-ਕਿਹਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਮੇਤ ਮੁਫ਼ਤ ਇਲਾਜ ਕਰਵਾਇਆ ਜਾਵੇਗਾ -ਪੰਜਾਬ ਸਰਕਾਰ ਹਰ ਪੱਖੋਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ- ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ -ਮੰਤਰੀਆਂ ਨੇ ਡਾਕਟਰਾਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਪਟਿਆਲਾ:- ਪੰਜਾਬ ਦੇ ਕੈਬਨਿਟ...

“ਯੋਗਾ ਫਾਰ ਨਸ਼ਾ ਮੁਕਤ ਯੁਵਾ” ਤਹਿਤ ਯੋਗਾ ਸੈਸ਼ਨ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ “ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ” ਅਤੇ “100 ਹਫ਼ਤੇ ਨਸ਼ਾ ਮੁਕਤ ਯੁਵਾ ਅਭਿਆਨ” ਤਹਿਤ ਸੀ.ਆਰ.ਐਮ.ਡੀ.ਏ.ਵੀ. ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ “ਯੋਗਾ ਫਾਰ ਨਸ਼ਾ ਮੁਕਤ ਯੁਵਾ” ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਡੀ.ਪੀ. ਮਾਸਟਰ ਕੁਲਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਯੋਗਾ ਦੇ ਵੱਖ-ਵੱਖ ਆਸਣ ਕਰਵਾਏ ਗਏ। ਵਿਦਿਆਰਥੀਆਂ ਨੇ...

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਮਲੋਟ ਵਿਖੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਕਰਵਾਇਆ ਰਾਜ ਪੱਧਰੀ ਸਮਾਗਮ ਕੈਬਨਟ ਮੰਤਰੀ ਡਾ। ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 250 ਲਾਭਪਾਤਰੀਆਂ ਨੂੰ ਵੰਡੇ 1250 ਸਹਾਇਕ ਉਪਕਰਨ ਮਲੋਟ / ਸ੍ਰੀ ਮੁਕਤਸਰ ਸਾਹਿਬ:- ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ...

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਮਲੋਟ ਵਿਖੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਕਰਵਾਇਆ ਰਾਜ ਪੱਧਰੀ ਸਮਾਗਮ ਕੈਬਨਟ ਮੰਤਰੀ ਡਾ। ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 250 ਲਾਭਪਾਤਰੀਆਂ ਨੂੰ ਵੰਡੇ 1250 ਸਹਾਇਕ ਉਪਕਰਨ ਮਲੋਟ / ਸ੍ਰੀ ਮੁਕਤਸਰ ਸਾਹਿਬ:- ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ...

ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਰਾਤਿਆਂ ਦੇ ਪਾਵਨ ਮੌਕੇ ਪਹਿਲੀ ਵਾਰ ਕਰਵਾਈ ਇਤਿਹਾਸਕ ਮਾਤਾ ਦੀ ਚੌਂਕੀ ਨੇ ਸ਼ਰਧਾਲੂਆਂ ਨੂੰ ਮਾਤਾ ਦੇ ਰੰਗ ‘ਚ ਰੰਗਿਆ 

-ਬਹਾਵਲਪੁਰ ਮਹਾਂਸੰਘ ਦੇ ਪ੍ਰਧਾਨ ਰਾਮਚੰਦ ਰਾਮਾ ਨੇ ਕੀਤੀ ਜੋਤੀ ਪ੍ਰਚੰਡ,  -ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂਆਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਭਰੀ ਹਾਜ਼ਰੀ -ਮਾਤਾ ਦੀ ਚੌਂਕੀ ਨੂੰ ਲੈ ਕੇ ਸਨਾਤਨ ਧਰਮ ਨਾਲ ਜੁੜੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਪਟਿਆਲਾ:- ਪਟਿਆਲਾ ਦੇ ਪ੍ਰਾਚੀਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਰਾਤਿਆਂ ਦੇ ਪਾਵਨ ਮੌਕੇ ’ਤੇ ਇਸ ਵਾਰ ਪਹਿਲੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.