Facebook-f Youtube X-twitter

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ: ਵਿਧਾਇਕ ਗੁਰਲਾਲ ਸਿੰਘ ਘਨੌਰ

ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ

ਘਨੌਰ:- ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ-4 ਤਹਿਤ ਅੱਜ ਸਲਾਟ-2 ਦੇ ਰਾਜ ਪੱਧਰੀ ਖੇਡ ਮੁਕਾਬਲੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ।

ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਗੁਰਲਾਲ ਸਿੰਘ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਹੁੰਦੇ ਹਨ, ਉੱਥੇ ਹੀ ਉਹ ਸਰੀਰਕ ਅਤੇ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਦੇ ਹਨ।

ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਪ੍ਰੋਗਰਾਮ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਢੁੱਕਵਾਂ ਮੰਚ ਪ੍ਰਦਾਨ ਕਰਦੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਸੂਬਾ ਅਤੇ ਕੌਮੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਲਈ ਪ੍ਰੇਰਿਤ ਕਰਦੇ ਹਨ।

ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਖੇਡਾਂ ਵਿੱਚ ਹਿੱਸਾ ਲੈਣ ਅਤੇ ਆਪਣੇ ਮਾਪਿਆਂ, ਕੋਚਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੱਦਾ ਵੀ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਉਨ੍ਹਾਂ ਦੱਸਿਆ ਕਿ ਕਬੱਡੀ ਸਰਕਲ ਸਟਾਈਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਤਰਨਤਾਰਨ ਦੀ ਟੀਮ ਨੇ ਮੋਹਾਲੀ ਨੂੰ 34-9 ਦੇ ਵੱਡੇ ਫ਼ਰਕ ਨਾਲ ਹਰਾਇਆ। ਜਲੰਧਰ ਦੀ ਟੀਮ ਨੇ ਫ਼ਰੀਦਕੋਟ ਨੂੰ 32-30 ਨਾਲ ਮਾਤ ਦਿੱਤੀ, ਜਦਕਿ ਸੰਗਰੂਰ ਦੀ ਟੀਮ ਨੇ ਪਠਾਨਕੋਟ ਨੂੰ 40-15 ਦੇ ਸਕੋਰ ਨਾਲ ਹਰਾਇਆ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

-ਕਿਹਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਮੇਤ ਮੁਫ਼ਤ ਇਲਾਜ ਕਰਵਾਇਆ ਜਾਵੇਗਾ -ਪੰਜਾਬ ਸਰਕਾਰ ਹਰ ਪੱਖੋਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ- ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ -ਮੰਤਰੀਆਂ ਨੇ ਡਾਕਟਰਾਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਪਟਿਆਲਾ:- ਪੰਜਾਬ ਦੇ ਕੈਬਨਿਟ...

“ਯੋਗਾ ਫਾਰ ਨਸ਼ਾ ਮੁਕਤ ਯੁਵਾ” ਤਹਿਤ ਯੋਗਾ ਸੈਸ਼ਨ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ “ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ” ਅਤੇ “100 ਹਫ਼ਤੇ ਨਸ਼ਾ ਮੁਕਤ ਯੁਵਾ ਅਭਿਆਨ” ਤਹਿਤ ਸੀ.ਆਰ.ਐਮ.ਡੀ.ਏ.ਵੀ. ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ “ਯੋਗਾ ਫਾਰ ਨਸ਼ਾ ਮੁਕਤ ਯੁਵਾ” ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਡੀ.ਪੀ. ਮਾਸਟਰ ਕੁਲਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਯੋਗਾ ਦੇ ਵੱਖ-ਵੱਖ ਆਸਣ ਕਰਵਾਏ ਗਏ। ਵਿਦਿਆਰਥੀਆਂ ਨੇ...

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਮਲੋਟ ਵਿਖੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਕਰਵਾਇਆ ਰਾਜ ਪੱਧਰੀ ਸਮਾਗਮ ਕੈਬਨਟ ਮੰਤਰੀ ਡਾ। ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 250 ਲਾਭਪਾਤਰੀਆਂ ਨੂੰ ਵੰਡੇ 1250 ਸਹਾਇਕ ਉਪਕਰਨ ਮਲੋਟ / ਸ੍ਰੀ ਮੁਕਤਸਰ ਸਾਹਿਬ:- ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ...

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਮਲੋਟ ਵਿਖੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਕਰਵਾਇਆ ਰਾਜ ਪੱਧਰੀ ਸਮਾਗਮ ਕੈਬਨਟ ਮੰਤਰੀ ਡਾ। ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 250 ਲਾਭਪਾਤਰੀਆਂ ਨੂੰ ਵੰਡੇ 1250 ਸਹਾਇਕ ਉਪਕਰਨ ਮਲੋਟ / ਸ੍ਰੀ ਮੁਕਤਸਰ ਸਾਹਿਬ:- ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ...

ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਰਾਤਿਆਂ ਦੇ ਪਾਵਨ ਮੌਕੇ ਪਹਿਲੀ ਵਾਰ ਕਰਵਾਈ ਇਤਿਹਾਸਕ ਮਾਤਾ ਦੀ ਚੌਂਕੀ ਨੇ ਸ਼ਰਧਾਲੂਆਂ ਨੂੰ ਮਾਤਾ ਦੇ ਰੰਗ ‘ਚ ਰੰਗਿਆ 

-ਬਹਾਵਲਪੁਰ ਮਹਾਂਸੰਘ ਦੇ ਪ੍ਰਧਾਨ ਰਾਮਚੰਦ ਰਾਮਾ ਨੇ ਕੀਤੀ ਜੋਤੀ ਪ੍ਰਚੰਡ,  -ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂਆਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਭਰੀ ਹਾਜ਼ਰੀ -ਮਾਤਾ ਦੀ ਚੌਂਕੀ ਨੂੰ ਲੈ ਕੇ ਸਨਾਤਨ ਧਰਮ ਨਾਲ ਜੁੜੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਪਟਿਆਲਾ:- ਪਟਿਆਲਾ ਦੇ ਪ੍ਰਾਚੀਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਰਾਤਿਆਂ ਦੇ ਪਾਵਨ ਮੌਕੇ ’ਤੇ ਇਸ ਵਾਰ ਪਹਿਲੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.