Facebook-f Youtube X-twitter

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

-ਕਿਹਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਮੇਤ ਮੁਫ਼ਤ ਇਲਾਜ ਕਰਵਾਇਆ ਜਾਵੇਗਾ

-ਪੰਜਾਬ ਸਰਕਾਰ ਹਰ ਪੱਖੋਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ- ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ

-ਮੰਤਰੀਆਂ ਨੇ ਡਾਕਟਰਾਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ


ਪਟਿਆਲਾ:- ਪੰਜਾਬ ਦੇ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਅਤੇ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਲਹਿਰਾ ਹਲਕੇ ਦੇ ਪਿੰਡ ਅਲੀਸ਼ੇਰ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਹਾਲ-ਚਾਲ ਜਾਣਿਆ। ਦੋਵਾਂ ਮੰਤਰੀਆਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਅਤੇ ਇਲਾਜ ਕਰ ਰਹੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਮਰੀਜ਼ਾਂ ਨੂੰ ਬਿਹਤਰ ਤੋਂ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ।

ਡਾ. ਬਲਬੀਰ ਸਿੰਘ ਅਤੇ ਬਰਿੰਦਰ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਭਿਆਨਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਇਲਾਜ ਵੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਦਾਖ਼ਲ ਮਨਰੇਗਾ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਖਾਣ-ਪੀਣ ਦੀ ਸਹੂਲਤ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਇਹ ਹਾਦਸਾ 18 ਅਕਤੂਬਰ ਨੂੰ ਸ਼ਾਮ ਕਰੀਬ ਸਾਢੇ ਚਾਰ ਵਜੇ ਜਾਖਲ-ਲਹਿਰਾਗਾਗਾ ਸੜਕ ’ਤੇ ਪਿੰਡ ਅਲੀਸ਼ੇਰ ਵਿਖੇ ਵਾਪਰਿਆ। ਉਸ ਸਮੇਂ ਮਨਰੇਗਾ ਵਰਕਰ ਸੜਕ ਕਿਨਾਰੇ ਬੂਟੇ ਲਗਾਉਣ ਅਤੇ ਸਫ਼ਾਈ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਪਾਣੀ ਪੀਣ ਲਈ ਰੁਕੇ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਅੱਠ ਵਰਕਰਾਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਗੰਭੀਰ ਜ਼ਖ਼ਮੀ ਪੰਜ ਮਹਿਲਾ ਵਰਕਰਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਦਕਿ ਬਾਕੀ ਜ਼ਖ਼ਮੀਆਂ ਦਾ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਮੰਤਰੀਆਂ ਨੇ ਦੱਸਿਆ ਕਿ ਜ਼ੇਰੇ ਇਲਾਜ ਮਰੀਜ਼ਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਪੀੜਤਾਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਹੂਲਤ ਲਈ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲਾਪਰਵਾਹੀ ਕਾਰਨ ਵਾਪਰੇ ਇਸ ਹਾਦਸੇ ਵਿੱਚ ਅੱਠ ਪਰਿਵਾਰਾਂ ਦੇ ਚਿਰਾਗ ਬੁਝ ਗਏ ਹਨ। ਉਨ੍ਹਾਂ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਇਸ ਮੌਕੇ ਮੈਡੀਕਲ ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਪੀ.ਐੱਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਬੀ.ਡੀ.ਪੀ.ਓ. ਭਵਾਨੀਗੜ੍ਹ ਸੁਖਵਿੰਦਰ ਸਿੰਘ ਟਿਵਾਣਾ, ਡਾ. ਪਰਮਜੀਤ ਸਿੰਘ ਰਾਜਾ ਅਤੇ ਡਾ. ਵਿਨੋਦ ਡਾਂਗਵਾਲ ਵੀ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

-ਕਿਹਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਮੇਤ ਮੁਫ਼ਤ ਇਲਾਜ ਕਰਵਾਇਆ ਜਾਵੇਗਾ -ਪੰਜਾਬ ਸਰਕਾਰ ਹਰ ਪੱਖੋਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ- ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ -ਮੰਤਰੀਆਂ ਨੇ ਡਾਕਟਰਾਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਪਟਿਆਲਾ:- ਪੰਜਾਬ ਦੇ ਕੈਬਨਿਟ...

“ਯੋਗਾ ਫਾਰ ਨਸ਼ਾ ਮੁਕਤ ਯੁਵਾ” ਤਹਿਤ ਯੋਗਾ ਸੈਸ਼ਨ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ “ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ” ਅਤੇ “100 ਹਫ਼ਤੇ ਨਸ਼ਾ ਮੁਕਤ ਯੁਵਾ ਅਭਿਆਨ” ਤਹਿਤ ਸੀ.ਆਰ.ਐਮ.ਡੀ.ਏ.ਵੀ. ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ “ਯੋਗਾ ਫਾਰ ਨਸ਼ਾ ਮੁਕਤ ਯੁਵਾ” ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਡੀ.ਪੀ. ਮਾਸਟਰ ਕੁਲਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਯੋਗਾ ਦੇ ਵੱਖ-ਵੱਖ ਆਸਣ ਕਰਵਾਏ ਗਏ। ਵਿਦਿਆਰਥੀਆਂ ਨੇ...

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਮਲੋਟ ਵਿਖੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਕਰਵਾਇਆ ਰਾਜ ਪੱਧਰੀ ਸਮਾਗਮ ਕੈਬਨਟ ਮੰਤਰੀ ਡਾ। ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 250 ਲਾਭਪਾਤਰੀਆਂ ਨੂੰ ਵੰਡੇ 1250 ਸਹਾਇਕ ਉਪਕਰਨ ਮਲੋਟ / ਸ੍ਰੀ ਮੁਕਤਸਰ ਸਾਹਿਬ:- ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ...

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਮਲੋਟ ਵਿਖੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਕਰਵਾਇਆ ਰਾਜ ਪੱਧਰੀ ਸਮਾਗਮ ਕੈਬਨਟ ਮੰਤਰੀ ਡਾ। ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 250 ਲਾਭਪਾਤਰੀਆਂ ਨੂੰ ਵੰਡੇ 1250 ਸਹਾਇਕ ਉਪਕਰਨ ਮਲੋਟ / ਸ੍ਰੀ ਮੁਕਤਸਰ ਸਾਹਿਬ:- ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ...

ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਰਾਤਿਆਂ ਦੇ ਪਾਵਨ ਮੌਕੇ ਪਹਿਲੀ ਵਾਰ ਕਰਵਾਈ ਇਤਿਹਾਸਕ ਮਾਤਾ ਦੀ ਚੌਂਕੀ ਨੇ ਸ਼ਰਧਾਲੂਆਂ ਨੂੰ ਮਾਤਾ ਦੇ ਰੰਗ ‘ਚ ਰੰਗਿਆ 

-ਬਹਾਵਲਪੁਰ ਮਹਾਂਸੰਘ ਦੇ ਪ੍ਰਧਾਨ ਰਾਮਚੰਦ ਰਾਮਾ ਨੇ ਕੀਤੀ ਜੋਤੀ ਪ੍ਰਚੰਡ,  -ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂਆਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਭਰੀ ਹਾਜ਼ਰੀ -ਮਾਤਾ ਦੀ ਚੌਂਕੀ ਨੂੰ ਲੈ ਕੇ ਸਨਾਤਨ ਧਰਮ ਨਾਲ ਜੁੜੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਪਟਿਆਲਾ:- ਪਟਿਆਲਾ ਦੇ ਪ੍ਰਾਚੀਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਰਾਤਿਆਂ ਦੇ ਪਾਵਨ ਮੌਕੇ ’ਤੇ ਇਸ ਵਾਰ ਪਹਿਲੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.