Facebook-f Youtube X-twitter

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਵਿੱਚ ਜਿਮਨਾਸਟਿਕ, ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਜਾਰੀ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਜਿਮਨਾਸਟਿਕ ਅਤੇ ਖੋ-ਖੋ ਗੇਮ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਗੇਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ।

ਇਹਨਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਜਿਮਨਾਸਟਿਕ ਅਤੇ ਖੋ-ਖੋ ਵਿੱਚ ਵੱਖ-ਵੱਖ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦੀ ਮੈਡਲ ਸੈਰਮਨੀ ਕੀਤੀ ਗਈ। ਇਸ ਮੈਡਲ ਸੈਰਮਨੀ ਵਿੱਚ ਜਿਮਨਾਸਟਿਕ ਦੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਲਈ ਸ੍ਰੀ ਵਿਕਾਸ ਸਭਰਵਾਲ ਏ.ਆਈ.ਜੀ. ਵਿਜੀਲੈਂਸ ਵਿਭਾਗ (ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਿਮਨਾਸਟਿਕਸ) ਨੇ ਸ਼ਿਰਕਤ ਕੀਤੀ। 

 ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਬੱਡੀ ਸਰਕਲ ਸਟਾਇਲ ਦੇ ਟੂਰਨਾਮੈਂਟ ਵਿੱਚ ਸ੍ਰ. ਗੁਰਲਾਲ ਸਿੰਘ ਘਨੌਰ ਐਮ.ਐਲ.ਏ. ਘਨੌਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਅਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦੀ ਮੈਡਲ ਸੈਰਮਨੀ ਕੀਤੀ ਗਈ।

ਅੰਡਰ-17 ਆਰਟਿਸਟਿਕ ਜਿਮਨਾਸਟਿਕ ਈਵੈਂਟ ਟੇਬਲ ਵੌਲਟ ਲੜਕੀਆਂ ਵਿੱਚ ਐਸ.ਏ.ਐਸ. ਨਗਰ ਦੀ ਆਸਥਾ ਨੇ ਪਹਿਲਾ ਸਥਾਨ, ਅੰਮ੍ਰਿਤਸਰ ਦੀ ਪ੍ਰਭਜੋਤ ਕੌਰ ਨੇ ਦੂਸਰਾ ਸਥਾਨ, ਅੰਮ੍ਰਿਤਸਰ ਦੀ ਜਾਗ੍ਰਿਤੀ ਨੇ ਤੀਸਰਾ ਅਤੇ ਗੁਰਦਾਸਪੁਰ ਦੀ ਮੁਸਕਾਨ ਨੇ ਤੀਸਰਾ ਸਥਾਨ ਹਾਸਲ ਕੀਤਾ। ਆਰਟਿਸਟਿਕ ਜਿਮਨਾਸਟਿਕ ਦੀ ਟੀਮ ਵਿੱਚ ਐਸ.ਏ.ਐਸ. ਨਗਰ ਨੇ ਪਹਿਲਾ ਸਥਾਨ, ਅੰਮ੍ਰਿਤਸਰ ਨੇ ਦੂਸਰਾ ਸਥਾਨ ਅਤੇ ਗੁਰਦਾਸਪੁਰ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੀ ਟੀਮ ਵਿੱਚ ਐਸ.ਏ.ਐਸ. ਨਗਰ ਨੇ ਪਹਿਲਾ ਸਥਾਨ, ਜਲੰਧਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਪਟਿਆਲਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਫਲੌਰ ਈਵੈਂਟ ਵਿੱਚ ਜਲੰਧਰ ਦੇ ਕ੍ਰਿਸ਼ਨਾ ਨੇ ਪਹਿਲਾ ਸਥਾਨ, ਗੁਰਦਾਸਪੁਰ ਦੇ ਅਨਮੋਲ ਬਠਨੋਤਰਾ ਨੇ ਦੂਸਰਾ ਸਥਾਨ, ਲੁਧਿਆਣਾ ਦੇ ਲਲਿਤ ਵਰਮਾ ਨੇ ਤੀਸਰਾ ਅਤੇ ਦਾਨੀਅਲ ਵਾਡਵਾ ਨੇ ਪਟਿਆਲੇ ਤੋਂ ਤੀਸਰਾ ਸਥਾਨ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਰਿਧਮਿਕ ਜਿਮਨਾਸਟਿਕ ਉਮਰ ਵਰਗ ਅੰਡਰ-17 ਲੜਕੀਆਂ ਹੂਪ ਈਵੈਂਟ ਵਿੱਚ ਹਰਮਨਜੀਤ ਕੌਰ ਅੰਮ੍ਰਿਤਸਰ ਨੇ ਪਹਿਲਾ ਸਥਾਨ, ਸੀਰਤ ਆਨੰਦ ਐਸ.ਏ.ਐਸ. ਨਗਰ ਨੇ ਦੂਸਰਾ ਸਥਾਨ, ਚਰਨਪ੍ਰੀਤ ਕੌਰ ਅੰਮ੍ਰਿਤਸਰ ਨੇ ਤੀਸਰਾ ਅਤੇ ਸੰਜਨਾ ਲੁਧਿਆਣਾ ਨੇ ਤੀਸਰਾ ਸਥਾਨ ਹਾਸਲ ਕੀਤਾ।

ਕਬੱਡੀ ਸਰਕਲ ਸਟਾਇਲ ਗੇਮ ਅੰਡਰ-17 ਲੜਕੀਆਂ ਵਿੱਚ ਮੋਗਾ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ, ਫਰੀਦਕੋਟ ਦੀ ਟੀਮ ਨੇ ਤੀਸਰਾ ਸਥਾਨ ਅਤੇ ਸੰਗਰੂਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-14 ਲੜਕਿਆਂ ਵਿੱਚ ਮਾਨਸਾ ਦੀ ਟੀਮ ਨੇ ਪਹਿਲਾ ਸਥਾਨ, ਜਲੰਧਰ ਦੀ ਟੀਮ ਨੇ ਦੂਸਰਾ ਸਥਾਨ, ਸੰਗਰੂਰ ਦੀ ਟੀਮ ਨੇ ਤੀਸਰਾ ਸਥਾਨ ਅਤੇ ਮਲੇਰਕੋਟਲਾ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਅੰਡਰ-14 ਲੜਕੀਆਂ ਵਿੱਚ ਸੰਗਰੂਰ ਦੀ ਟੀਮ ਨੇ ਪਹਿਲਾ ਸਥਾਨ, ਫਰੀਦਕੋਟ ਦੀ ਟੀਮ ਨੇ ਦੂਸਰਾ ਸਥਾਨ, ਪਟਿਆਲਾ ਦੀ ਟੀਮ ਨੇ ਤੀਸਰਾ ਸਥਾਨ ਅਤੇ ਬਠਿੰਡਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। 

ਖੋ-ਖੋ ਉਮਰ ਵਰਗ ਅੰਡਰ-14 ਲੜਕਿਆਂ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਜਲੰਧਰ ਤੇ ਲੁਧਿਆਣਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਦੂਸਰਾ ਸਥਾਨ ਅਤੇ ਸੰਗਰੂਰ ਤੇ ਮੋਗਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ, ਲੁਧਿਆਣਾ ਤੇ ਜਲੰਧਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਵਿੱਚ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ, ਸੰਗਰੂਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਸ੍ਰੀ ਮੁਕਤਸਰ ਸਾਹਿਬ ਤੇ ਮੋਗਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕਰਕੇ ਸ਼ਾਨਦਰ ਜਿੱਤ ਹਾਸਲ ਕੀਤੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਵਿੱਚ ਜਿਮਨਾਸਟਿਕ, ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਜਾਰੀ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਜਿਮਨਾਸਟਿਕ ਅਤੇ ਖੋ-ਖੋ ਗੇਮ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਗੇਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ...

ਮਰਦਮਸ਼ੁਮਾਰੀ 2027 ਸਬੰਧੀ ਦੂਜੀ ਤਿੰਨ ਰੋਜ਼ਾ ਟ੍ਰੇਨਿੰਗ ਹੋਈ ਸਫਲਤਾਪੂਰਵਕ ਮੁਕੰਮਲ

16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜਿਲ੍ਹਾ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਅਤੇ ਨਾਇਬ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ...

ਝੋਨੇ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ

ਹੁਣ ਤੱਕ 66,905 ਮੀਟ੍ਰਿਕ ਟਨ ਝੋਨੇ ਦੀ ਆਮਦ, 57,113 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਨੂੰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.