Facebook-f Youtube X-twitter

ਮਰਦਮਸ਼ੁਮਾਰੀ 2027 ਸਬੰਧੀ ਦੂਜੀ ਤਿੰਨ ਰੋਜ਼ਾ ਟ੍ਰੇਨਿੰਗ ਹੋਈ ਸਫਲਤਾਪੂਰਵਕ ਮੁਕੰਮਲ

16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜਿਲ੍ਹਾ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਅਤੇ ਨਾਇਬ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ ਸ੍ਰੀ ਮੁਕਤਸਰ ਸਾਹਿਬ ਬਲਜੀਤ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਦੂਜੀ ਤਿੰਨ ਰੋਜ਼ਾ ਟ੍ਰੇਨਿੰਗ 16 ਤੋਂ 19 ਅਕਤੂਬਰ 2026 ਤੱਕ ਬਾਵਾ ਨਿਹਾਲ ਸਿੰਘ ਬੀ.ਐਡ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਸਫਲਤਾਪੂਰਵਕ ਮੁਕੰਮਲ ਹੋਈ।

ਇਸ ਟ੍ਰੇਨਿੰਗ ਦੀ ਸ਼ੂਰੁਆਤ ਮੈਡਮ ਅਰਸ਼ਪ੍ਰੀਤ ਕੌਰ, ਨਾਇਬ ਤਹਿਸੀਲਦਾਰ, ਬਰੀਵਾਲਾ ਵੱਲੋਂ ਕਰਵਾਈ ਗਈ ਅਤੇ ਉਨ੍ਹਾਂ ਵੱਲੋਂ ਮਰਦਮਸ਼ੁਮਾਰੀ 2027 ਪੜਾਅ-2 ਦੀ ਟ੍ਰੇਨਿੰਗ ਵਿੱਚ ਭਾਗ ਲੈਣ ਵਾਲੇ ਸੁਪਰਵਾਈਜਰਾਂ ਅਤੇ ਗਿਣਤੀਕਾਰਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਵੱਲੋਂ ਪਹਿਲੇ ਪੜਾਅ ਵਿੱਚ ਕੀਤੀ ਗਈ ਡਿਊਟੀ ਦੀ ਸ਼ਲਾਘਾ ਕੀਤੀ ਗਈ ਅਤੇ ਦੂਜੇ ਪੜਾਅ ਦੀ ਡਿਊਟੀ ਨੂੰ ਬਾਖੂਬੀ ਢੰਗ ਨਾਲ ਨਿਭਾਉਣ ਦੀ ਅਪੀਲ ਕੀਤੀ ਗਈ।

ਉਨ੍ਹਾਂ ਵੱਲੋਂ ਆਮ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਤਹਿਤ ਵੱਧ ਤੋਂ ਵੱਧ ਸਵੈ ਗਣਨਾ 16 ਨਵੰਬਰ ਤੋਂ 30 ਨਵੰਬਰ 2026 ਵਿੱਚ ਭਾਗੀਦਾਰੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਮਰਦਮਸ਼ੁਮਾਰੀ 2027 ਦਾ ਦੂਜਾ ਪੜਾਅ 1 ਦਸੰਬਰ 2026 ਤੋਂ 04 ਜਨਵਰੀ 2027 ਤੱਕ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਹੀ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਟ੍ਰੇਨਿੰਗ ਵਿੱਚ ਹਾਜਰ ਆਏ ਸੁਪਰਵਾਈਜਰਾਂ ਅਤੇ ਗਿਣਤੀਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਫੀਲਡ ਟ੍ਰੇਨਰਾਂ ਵੱਲੋਂ ਜਵਾਬ ਦੇ ਕੇ ਸਾਰੇ ਸ਼ੰਕੇ ਦੂਰ ਕੀਤੇ ਗਏ।

ਇਸ ਮੌਕੇ ਸਮੂਹ ਫੀਲਡ ਟ੍ਰੇਨਰ ਸ਼੍ਰੀ ਸ਼ਮਿੰਦਰ ਬੱਤਰਾ, ਸ਼੍ਰੀ ਸੁਰਿੰਦਰ ਕੁਮਾਰ, ਸ਼੍ਰੀ ਹਰਿੰਦਰ ਸਿੰਘ, ਸ਼੍ਰੀ ਰਮਨ ਕੁਮਾਰ, ਸ਼੍ਰੀ ਪ੍ਰਵੀਨ ਕੁਮਾਰ, ਸ਼੍ਰੀ ਨਵੀਨ ਦੂਮੜਾ, ਸ਼੍ਰੀ ਸੁਖਮਿੰਦਰ ਸਿੰਘ, ਕਲਰਕ, ਤਹਿਸੀਲ ਦਫਤਰ, ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਜਗਦੀਸ਼ ਸਿੰਘ, ਟੈਕਨੀਕਲ ਅਸਿਸਟੈਂਟ, ਸ਼੍ਰੀ ਹਰੀਸ਼ ਕੁਮਾਰ, ਲਾਇਬ੍ਰੇਰੀਅਨ, ਸ਼੍ਰੀ ਸੱਤਪਾਲ ਸਿੰਘ, ਸ਼੍ਰੀ ਸਤਨਾਮ ਸਿੰਘ, ਸ਼੍ਰੀ ਵਰਿੰਦਰ ਕੁਮਾਰ ਕੰਪਿਊਟਰ ਫਕੈਲਟੀ ਆਦਿ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਵਿੱਚ ਜਿਮਨਾਸਟਿਕ, ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਜਾਰੀ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਜਿਮਨਾਸਟਿਕ ਅਤੇ ਖੋ-ਖੋ ਗੇਮ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਗੇਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ...

ਮਰਦਮਸ਼ੁਮਾਰੀ 2027 ਸਬੰਧੀ ਦੂਜੀ ਤਿੰਨ ਰੋਜ਼ਾ ਟ੍ਰੇਨਿੰਗ ਹੋਈ ਸਫਲਤਾਪੂਰਵਕ ਮੁਕੰਮਲ

16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜਿਲ੍ਹਾ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਅਤੇ ਨਾਇਬ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ...

ਝੋਨੇ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ

ਹੁਣ ਤੱਕ 66,905 ਮੀਟ੍ਰਿਕ ਟਨ ਝੋਨੇ ਦੀ ਆਮਦ, 57,113 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਨੂੰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.